01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਾਸ਼ਟਰੀ ਏਕਤਾ ਦਿਵਸ ਮੌਕੇ ‘ਰਨ ਫਾਰ ਯੂਨਿਟੀ’ (ਏਕਤਾ ਦੌੜ) ਕਰਵਾਈ

ਪਟਿਆਲਾ, 31 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ (ਸੱਭਿਆਚਾਰ ਮੰਤਰਾਲਾ, ਭਾਰਤ ਸਰਕਾਰ) ਵਲੋਂ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ‘ਤੇ ਦੇਸ਼ ਦੀ ਏਕਤਾ ਦੇ ਸੂਤਰਧਾਰ ਤੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੀ 151ਵੀਂ ਜਨਮ ਜੈਅੰਤੀ ਨੂੰ ਸਮਰਪਿਤ ‘ਰਨ ਫਾਰ ਯੂਨਿਟੀ’ (ਏਕਤਾ ਦੌੜ) ਦਾ ਆਯੋਜਨ ਕੀਤਾ। ਇਸ ਏਕਤਾ ਦੌੜ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਤ ਕਲਾਕਾਰਾਂ, ਸੰਗੀਤਕਾਰਾਂ ਤੇ ਰੰਗਮੰਚ ਕਲਾ ਪ੍ਰੇਮੀਆਂ ਨੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ।

ਅਜੀਤ ਡੈਸਕ 01-11-2026
ਪਟਿਆਲਾ, 31 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ (ਸੱਭਿਆਚਾਰ ਮੰਤਰਾਲਾ, ਭਾਰਤ ਸਰਕਾਰ) ਵਲੋਂ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ‘ਤੇ ਦੇਸ਼ ਦੀ ਏਕਤਾ ਦੇ ਸੂਤਰਧਾਰ ਤੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੀ 151ਵੀਂ ਜਨਮ ਜੈਅੰਤੀ ਨੂੰ ਸਮਰਪਿਤ ‘ਰਨ ਫਾਰ ਯੂਨਿਟੀ’ (ਏਕਤਾ ਦੌੜ) ਦਾ ਆਯੋਜਨ ਕੀਤਾ। ਇਸ ਏਕਤਾ ਦੌੜ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਤ ਕਲਾਕਾਰਾਂ, ਸੰਗੀਤਕਾਰਾਂ ਤੇ ਰੰਗਮੰਚ ਕਲਾ ਪ੍ਰੇਮੀਆਂ ਨੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ। ਇਹ ਦੌੜ ਸੱਭਿਆਚਾਰਕ ਕੇਂਦਰ ਦੇ ਵਿਰਸਾ ਵਿਹਾਰ ਕੇਂਦਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਮੁੜ ਵਿਰਸਾ ਵਿਹਾਰ ਕੇਂਦਰ ਵਿਖੇ ਸਮਾਪਤ ਹੋਈ। ਇਸ ਮੌਕੇ ਸਾਰੇ ਭਾਗੀਦਾਰਾਂ ਨੇ ਸੱਚੀ ਨਿਸ਼ਠਾ ਨਾਲ ਸਹੁੰ ਚੁੱਕਦਿਆਂ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਸੰਕਲਪ ਲਿਆ। ਉਨ੍ਹਾਂ ਨੇ ਸਰਦਾਰ ਵੱਲਭਭਾਈ ਪਟੇਲ ਦੀ ਦੂਰਦਰਸ਼ੀ ਸੋਚ ਅਤੇ ਉਨ੍ਹਾਂ ਦੇ ਯੋਗਦਾਨ ਸਦਕਾ ਸੰਭਵ ਹੋਈ ਦੇਸ਼ ਦੀ ਏਕਤਾ ਦੇ ਇਤਿਹਾਸਕ ਪਲਾਂ ਨੂੰ ਵੀ ਯਾਦ ਕੀਤਾ। ਇਸ ਦੇ ਨਾਲ ਹੀ ਸਾਰੇ ਭਾਗੀਦਾਰਾਂ ਨੇ ਦੇਸ਼ ਦੀ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦਾ ਵੀ ਦ੍ਰਿੜ੍ਹ ਸੰਕਲਪ ਲਿਆ। ਇਸ ਮੌਕੇ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਦੇ ਡਾਇਰੈਕਟਰ ਡਾ. ਅਸ਼ਵਿਨ ਮਹੇਸ਼ ਦਲਵੀ ਨੇ ਆਪਣੇ ਸੰਦੇਸ਼ ਵਿਚ ਸਰਦਾਰ ਵੱਲਭਭਾਈ ਪਟੇਲ ਦੀ ਰਾਸ਼ਟਰੀ ਏਕਤਾ, ਸੁਸ਼ਾਸਨ ਅਤੇ ਲੋਕ ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜੀਵਨ ਤੇ ਕਾਰਜਾਂ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਨਾ ਮਿਲਦੀ ਰਹੇਗੀ। ਅੰਤ ਵਿਚ ਸੱਭਿਆਚਾਰਕ ਕੇਂਦਰ ਵਲੋਂ ਇਸ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਸਾਰੇ ਵਿਅਕਤੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ਼ਿਵ ਸੈਨਾ ਪੰਜਾਬ ਵਲੋਂ ਏ.ਐਸ.ਐਚ.ਓ. ਬਹਾਦਰ ਰਾਮ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਥੂਹੀ ਵਿਖੇ ਵਿਧਾਇਕ ਦੇਵ ਮਾਨ ਵਲੋਂ ਆਧੁਨਿਕ ਕਲਾਸ ਰੂਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।