ਪਟਿਆਲਾ, 1 ਨਵੰਬਰ (ਅ.ਸ. ਆਹਲੂਵਾਲੀਆ) -ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਨਵ-ਨਿਯੁਕਤ ਸੂਬਾ ਉਪ ਪ੍ਰਧਾਨ ਵਿਸ਼ਾਲ ਸ਼ਰਮਾ (ਵਿਸ਼ੂ) ਅੱਜ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਦੇ ਦਫ਼ਤਰ ਵਿਖੇ ਪਹੁੰਚੇ, ਜਿੱਥੇ ਕੋਹਲੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ ਤੇ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਗੁਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਵਿਸ਼ਾਲ ਸ਼ਰਮਾ ਸਾਡੇ ਛੋਟੇ ਭਰਾ ਵਾਂਗ ਹਨ। ਉਨ੍ਹਾਂ ਨੂੰ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਮੈਨੂੰ ਬੇਹੱਦ ਖੁਸ਼ੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਸ਼ਾਲ ਸ਼ਰਮਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਸਮਰਪਣ ਨਾਲ ਨਿਭਾਉਂਦਿਆਂ ਨੌਜਵਾਨਾਂ ਨਾਲ ਸੰਵਾਦ ਤੇ ਸੰਗਠਨਾਤਮਕ ਕੰਮ ਵਿਚ ਸਰਗਰਮ ਭੂਮਿਕਾ ਨਿਭਾਉਣਗੇ।