02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੁਰਜੀਤ ਸਿੰਘ ਰੱਖੜਾ ਨੇ ਸਖੀਆਂ ਮਿਲਣੀ ਸਮਾਗਮ ’ਚ ਕੀਤੀ ਸ਼ਮੂਲੀਅਤ

ਪਟਿਆਲਾ, 1 ਨਵੰਬਰ (ਹਰਵਿੰਦਰ ਸਿੰਘ ਟੋ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਸਮਾਣਾ ਤੋਂ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਏ ਸਖੀਆਂ ਮਿਲਣੀ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਹਲਕੇ ਦੀਆਂ ਵੱਡੀ ਗਿਣਤੀ ਵਿਚ ਸਖੀਆਂ ਨੇ ਪੂਰੇ ਉਤਸ਼ਾਹ ਨਾਲ ਸਮਾਗਮ ਵਿਚ ਭਾਗ ਲਿਆ।

ਅਜੀਤ ਡੈਸਕ 02-11-2026
ਪਟਿਆਲਾ, 1 ਨਵੰਬਰ (ਹਰਵਿੰਦਰ ਸਿੰਘ ਟੋ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਸਮਾਣਾ ਤੋਂ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਏ ਸਖੀਆਂ ਮਿਲਣੀ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਹਲਕੇ ਦੀਆਂ ਵੱਡੀ ਗਿਣਤੀ ਵਿਚ ਸਖੀਆਂ ਨੇ ਪੂਰੇ ਉਤਸ਼ਾਹ ਨਾਲ ਸਮਾਗਮ ਵਿਚ ਭਾਗ ਲਿਆ। ਸਖੀਆਂ ਨਾਲ ਗੱਲਬਾਤ ਕਰਦਿਆਂ ਰੱਖੜਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਨੀਤੀਆਂ ਅਤੇ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਸਖੀਆਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਸਖੀਆਂ ਵਲੋਂ ਕੀਤੀ ਜਾ ਰਹੀ ਅਣਥੱਕ ਮਿਹਨਤ, ਲਗਨ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪਾਰਟੀ ਅਤੇ ਆਮ ਲੋਕਾਂ ਵਿਚਕਾਰ ਇਕ ਮਜ਼ਬੂਤ ਕੜੀ ਵਜੋਂ ਕੰਮ ਕਰ ਰਹੀਆਂ ਹਨ।ਇਸ ਮੌਕੇ ਆਮ ਆਦਮੀ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸੰਬੰਧੀ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਖੀਆਂ ਵਲੋਂ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਗਏ, ਜਿਨ੍ਹਾਂ ਨੂੰ ਸ. ਰੱਖੜਾ ਨੇ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਰਕਰਾਂ ਅਤੇ ਸਖੀਆਂ ਦੇ ਸੁਝਾਵਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸ. ਰੱਖੜਾ ਨੇ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਇਸੇ ਜੋਸ਼ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੀਆਂ ਰਹਿਣ ਅਤੇ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਐਡਵੋਕੇਟ ਗੁਲਜ਼ਾਰ ਵਿਰਕ, ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਜ਼ਿਲ੍ਹਾ ਪ੍ਰਧਾਨ ਆਰਤੀ ਗੁਪਤਾ, ਜ਼ੋਨ ਇੰਚਾਰਜ ਵੀਰਪਾਲ ਕੌਰ, ਜ਼ਿਲ੍ਹਾ ਸੈਕਟਰੀ ਦੀਪ ਮਾਲਾ ਦੁੱਗਲ, ਇੰਚਾਰਜ ਮਹਿਲਾ ਵਿੰਗ ਮਨਜੀਤ ਕੌਰ, ਵਾਈਸ ਕੋਆਰਡੀਨੇਟਰ ਰੁਪਿੰਦਰ ਕੌਰ, ਬਲਾਕ ਪ੍ਰਧਾਨ ਮਨਜੀਤ ਕੌਰ, ਬਲਾਕ ਪ੍ਰਧਾਨ ਮਨੀਸ਼ਾ ਰਾਣੀ, ਬਲਾਕ ਪ੍ਰਧਾਨ ਸੁਮਨ, ਰਾਜ ਕੌਰ ਆਪ ਆਗੂ, ਹੁਸ਼ਨਦੀਪ ਬਾਂਸਲ, ਵਿਸਾਖਾ ਸਿੰਘ, ਹਰਸ਼ ਬਾਠ, ਕੌਂਸਲਰ ਸੁਰਜੀਤ ਰਾਮ ਪੱਪੀ, ਸਾਬਕਾ ਕੌਂਸਲਰ ਪਵਨ ਕੁਮਾਰ, ਕੌਂਸਲਰ ਸੋਨੀ ਕਿੰਗ, ਕੌਂਸਲਰ ਸ਼ੈਂਕੀ ਟਕੇਜਾ ਅਤੇ ਕੌਂਸਲਰ ਜਗਤਾਰ ਸੰਧੂ, ਸਾਬਕਾ ਕੌਂਸਲਰ, ਅਮਰਜੀਤ ਸਿੰਘ ਗੁਰਾਇਆ, ਗੁਰਦਿਆਲ ਰੰਧਾਵਾ, ਸਰਪੰਚ ਰਛਪਾਲ ਮੰਡ ਆਦਿ ਸਮੇਤ ਵੱਡੀ ਗਿਣਤੀ ਵਿਚ ‘ਆਪ’ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਲਈ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ-ਹੈਰੀਮਾਨ ਅਗਲੀ ਖ਼ਬਰ ਜਿਸ ਸੂਬੇ ’ਚ ਭਾਜਪਾ ਦੀ ਸਰਕਾਰ ਉਸ ਸੂਬੇ ’ਚ ਵਿਕਾਸ ਦੀ ਬਹਾਰ - ਚਰਨਜੀਤ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।