ਇੰਦਰਜੀਤ ਸਿੰਘ ਸੰਧੂ ਵਲੋਂ ਸਰਗਰਮੀਆਂ ਹੋਰ ਤੇਜ਼
ਸਨੌਰ, 1 ਨਵੰਬਰ (ਸੋਖਲ)–ਪੰਜਾਬ ਵਿਧਾਨ ਸਭਾ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ, ਤਿਉਂ-ਤਿਉਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪੋ-ਆਪਣੇ ਹਲਕਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਹਲਕਾ ਸਨੌਰ ਵਿਚ ਵੀ ਵੱਖ-ਵੱਖ ਥਾਵਾਂ ’ਤੇ ਸਰਕਾਰੀ ਅਤੇ ਨਿੱਜੀ ਇਮਾਰਤਾਂ ਉੱਤੇ ਸਿਆਸੀ ਆਗੂਆਂ ਦੇ ਪੋਸਟਰ ਲੱਗੇ ਦਿਖਾਈ ਦੇ ਰਹੇ ਹਨ।
ਅਜੀਤ ਡੈਸਕ
02-11-2026