03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਹੋਵੇਗੀ ਇਤਿਹਾਸਕ-ਟੌਹੜਾ

ਭਾਦਸੋਂ, 2 ਨਵੰਬਰ (ਪ੍ਰਦੀਪ ਦੰਦਰਾਲਾ)-ਕਾਂਗਰਸ ਪਾਰਟੀ ਵਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਰਸਮੀ ਬਿਗਲ ਵਜਾਉਣ ਲਈ ਅਤੇ ਪਾਰਟੀ ਦੀ ਇਕਜੁਟਤਾ ਦਾ ਸੁਨੇਹਾ ਦੇਣ ਲਈ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਵਿਖੇ ਇਨਸਾਫ਼ ਰੈਲੀ ਵਿਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਇਸ ਰੈਲੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਟੌਹੜਾ ’ਚੋਂ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹੋਏ ਲੋਕਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

ਲਾਲ ਸਿੰਘ ਟੌਹੜਾ 03-11-2026
ਭਾਦਸੋਂ, 2 ਨਵੰਬਰ (ਪ੍ਰਦੀਪ ਦੰਦਰਾਲਾ)-ਕਾਂਗਰਸ ਪਾਰਟੀ ਵਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਰਸਮੀ ਬਿਗਲ ਵਜਾਉਣ ਲਈ ਅਤੇ ਪਾਰਟੀ ਦੀ ਇਕਜੁਟਤਾ ਦਾ ਸੁਨੇਹਾ ਦੇਣ ਲਈ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਵਿਖੇ ਇਨਸਾਫ਼ ਰੈਲੀ ਵਿਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਇਸ ਰੈਲੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਟੌਹੜਾ ’ਚੋਂ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹੋਏ ਲੋਕਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਲਾਲ ਸਿੰਘ ਟੌਹੜਾ ਨੇ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਆਮ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਆਮ ਲੋਕਾਂ, ਜੁਝਾਰੂ ਵਰਕਰਾਂ ਤੇ ਲੀਡਰਸ਼ਿਪ ਨੂੰ ਨਾਲ ਲੈ ਕੇ ਪੰਜਾਬ ਦੇ ਭਵਿੱਖ ਲਈ ਇਕੱਤਰਤਾ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਆਲ ਇੰਡੀਆ ਪਿੰਗਲਾ ਆਸ਼ਰਮ ਨੇ ਲਾਵਾਰਿਸ ਤੇ ਜ਼ਖ਼ਮੀ ਹਾਲਤ ’ਚ ਮਿਲੇ ਵਿਅਕਤੀ ਨੂੰ ਵਾਰਿਸਾਂ ਨਾਲ ਮਿਲਾਇਆ ਅਗਲੀ ਖ਼ਬਰ ਸੰਗਰੂਰ ਦੀ ਇਨਸਾਫ਼ ਰੈਲੀ ’ਚ ਵੱਡੇ ਕਾਫਲੇ ਨਾਲ ਸ਼ਮੂਲੀਅਤ ਕਰਨਗੇ ਹਲਕਾ ਸਨੌਰ ਦੇ ਕਾਂਗਰਸੀ ਵਰਕਰ - ਰਤਨਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।