02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕੱਲ੍ਹ ਦੀ ਸੰਗਰੂਰ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਦੀ ਖਮਾਣੋਂ ਵਿਖੇ ਮੀਟਿੰਗ

ਖਮਾਣੋਂ, 2 ਨਵੰਬਰ (ਜੋਗਿੰਦਰ ਪਾਲ)-ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਪ੍ਰਧਾਨਗੀ ਹੇਠ ਖਮਾਣੋਂ ਵਿਖੇ ਇਕ ਅਹਿਮ ਮੀਟਿੰਗ ਹੋਈ। ਇਸ ਮੌਕੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਪਾਰਟੀ ਦੇ ਸੰਭਾਵਿਤ ਉਮੀਦਵਾਰਾਂ, ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਕਾਂਗਰਸੀ ਆਗੂਆਂ, ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 03-11-2026
ਖਮਾਣੋਂ, 2 ਨਵੰਬਰ (ਜੋਗਿੰਦਰ ਪਾਲ)-ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਪ੍ਰਧਾਨਗੀ ਹੇਠ ਖਮਾਣੋਂ ਵਿਖੇ ਇਕ ਅਹਿਮ ਮੀਟਿੰਗ ਹੋਈ। ਇਸ ਮੌਕੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਪਾਰਟੀ ਦੇ ਸੰਭਾਵਿਤ ਉਮੀਦਵਾਰਾਂ, ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਕਾਂਗਰਸੀ ਆਗੂਆਂ, ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਵਾਲੀ ਰੈਲੀ ’ਚ ਜ਼ਿਲ੍ਹੇ ਦੇ ਹਰੇਕ ਹਲਕੇ ਤੇ ਬਲਾਕ ਵਿਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਅਹੁਦੇਦਾਰਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਸਰਬਜੀਤ ਸਿੰਘ ਜੀਤੀ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਖਮਾਣੋਂ, ਅਮੀ ਚੰਦ ਭਟੇੜੀ ਪ੍ਰਧਾਨ ਬਲਾਕ ਬਸੀ ਪਠਾਣਾਂ, ਡਾ. ਅਮਨਦੀਪ ਕੌਰ ਢੋਲੇਵਾਲ, ਡਾ. ਨਰੇਸ਼ ਚੌਹਾਨ, ਡਾ. ਜਸਵੰਤ ਸਿੰਘ, ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਇੰਦਰਜੀਤ ਸਿੰਘ ਦੀਵਾਨਾ, ਨਾਜ਼ਰ ਸਿੰਘ ਰੱਤੋਂ ਪ੍ਰਧਾਨ ਕਿਸਾਨ ਸੈੱਲ ਬਲਾਕ ਖਮਾਣੋਂ, ਪਰਮਿੰਦਰ ਕੌਰ ਕੰਗ ਬਲਾਕ ਪ੍ਰਧਾਨ ਦਿਹਾਤੀ, ਕਮਲਜੀਤ ਕੌਰ ਵਾਈਸ ਪ੍ਰਧਾਨ, ਨੱਥੂ ਰਾਮ ਨੰਗਲਾਂ, ਕਿਸ਼ੋਰੀ ਲਾਲ ਗਾਬਾ ਪ੍ਰਧਾਨ ਸ਼ਹਿਰੀ ਖਮਾਣੋਂ, ਮਨਜੀਤ ਸਿੰਘ ਅਜਨੇਰ, ਮੇਵਾ ਸਿੰਘ ਧਨੌਲਾ, ਕੌਂਸਲਰ ਸੁਖਵਿੰਦਰ ਸਿੰਘ ਨਿੱਕੂ, ਹਰਪਿੰਦਰ ਸਿੰਘ ਸਮਸ਼ਪੁਰ ਸਿੰਘਾਂ, ਗੁਰਚਰਨ ਸਿੰਘ ਚੰਨੀ, ਮਨਤੇਜ ਸਿੰਘ ਜਟਾਣਾ, ਹਰਸੇਵਕ ਸਿੰਘ, ਬੂਟਾ ਸਿੰਘ ਖਮਾਣੋਂ, ਹਰਪ੍ਰੀਤ ਸਿੰਘ, ਜੈਦੀਪ ਸਿੰਘ, ਗੁਰਮੀਤ ਸਿੰਘ, ਸ਼ਸ਼ੀ ਰਾਜ ਸੰਘੋਲ, ਰਾਮਪਾਲ ਚੌਹਾਨ ਅਤੇ ਪਰਮਜੀਤ ਸਿੰਘ ਬਾਗੜੀ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਦੋ ਰੋਜ਼ਾ ਲੀਡਰਸ਼ਿਪ ਟਰੇਨਿੰਗ ਪ੍ਰੋਗਰਾਮ ਦਾ ਸਫਲਤਾਪੂਰਵਕ ਸਮਾਪਤੀ ਅਗਲੀ ਖ਼ਬਰ ਸ੍ਰੀ ਕਲਗੀਧਰ ਸਾਹਿਬ ਤੋਂ ਸਜਾਈ ਪ੍ਰਭਾਤ ਫੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।