04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਵਿਖੇ ਸੰਸਥਾਪਕ ਸੁਰਿੰਦਰ ਕੌਰ ਦੇ 90 ਵੇਂ ਜਨਮ ਦਿਨ ’ ਤੇ ਪਹਿਲਾ ਫਾਊਂਡੇਸ਼ਨ ਦਿਵਸ ਮਨਾਇਆ

ਸਨੌਰ, 3 ਨਵੰਬਰ (ਮੋਹਨ ਸਿੰਘ ਭੱਟੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦੀਪ ਇੰਗਲਿਸ਼ ਮਾਡਲ ਹਾਈ ਸਕੂਲ, ਸਨੌਰ ਵਿਖੇ ਸਮੂਹ ਸਟਾਫ਼ ਅਤੇ ਅਧਿਆਪਕਾਂ ਵਲੋਂ ਸਕੂਲ ਦੀ ਸੰਸਥਾਪਕ ਸ੍ਰੀਮਤੀ ਸੁਰਿੰਦਰ ਕੌਰ ਦਾ 90ਵਾਂ ਜਨਮ ਦਿਨ ਅਤੇ ਸਕੂਲ ਦਾ ਪਹਿਲਾ ਫਾਊਂਡੇਸ਼ਨ (ਸਥਾਪਨਾ) ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ। ਸਮਾਗਮ ਦਾ ਰਸਮੀ ਆਗਾਜ਼ ਸਮੂਹ ਅਧਿਆਪਕਾਂ ਵਲੋਂ ਸਕੂਲ ਦੇ ਚੇਅਰਮੈਨ ਸ੍ਰੀ ਵਿਵੇਕ ਸ਼ਰਮਾ ਅਤੇ ਸੰਸਥਾਪਕ ਸ੍ਰੀਮਤੀ ਸੁਰਿੰਦਰ ਕੌਰ ਦੇ ਨਿੱਘੇ ਸਵਾਗਤ ਅਤੇ ਰਿਬਨ ਕੱਟਣ ਦੀ ਰਸਮ ਨਾਲ ਹੋਇਆ।

ਅਜੀਤ ਡੈਸਕ 04-11-2026
ਸਨੌਰ, 3 ਨਵੰਬਰ (ਮੋਹਨ ਸਿੰਘ ਭੱਟੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦੀਪ ਇੰਗਲਿਸ਼ ਮਾਡਲ ਹਾਈ ਸਕੂਲ, ਸਨੌਰ ਵਿਖੇ ਸਮੂਹ ਸਟਾਫ਼ ਅਤੇ ਅਧਿਆਪਕਾਂ ਵਲੋਂ ਸਕੂਲ ਦੀ ਸੰਸਥਾਪਕ ਸ੍ਰੀਮਤੀ ਸੁਰਿੰਦਰ ਕੌਰ ਦਾ 90ਵਾਂ ਜਨਮ ਦਿਨ ਅਤੇ ਸਕੂਲ ਦਾ ਪਹਿਲਾ ਫਾਊਂਡੇਸ਼ਨ (ਸਥਾਪਨਾ) ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ। ਸਮਾਗਮ ਦਾ ਰਸਮੀ ਆਗਾਜ਼ ਸਮੂਹ ਅਧਿਆਪਕਾਂ ਵਲੋਂ ਸਕੂਲ ਦੇ ਚੇਅਰਮੈਨ ਸ੍ਰੀ ਵਿਵੇਕ ਸ਼ਰਮਾ ਅਤੇ ਸੰਸਥਾਪਕ ਸ੍ਰੀਮਤੀ ਸੁਰਿੰਦਰ ਕੌਰ ਦੇ ਨਿੱਘੇ ਸਵਾਗਤ ਅਤੇ ਰਿਬਨ ਕੱਟਣ ਦੀ ਰਸਮ ਨਾਲ ਹੋਇਆ। ਇਸ ਉਪਰੰਤ ਸ੍ਰੀਮਤੀ ਸੁਰਿੰਦਰ ਕੌਰ ਦੇ 90ਵੇਂ ਜਨਮ ਦਿਨ ਦੀ ਖ਼ੁਸ਼ੀ ਵਿਚ ਕੇਕ ਕੱਟਿਆ ਗਿਆ ਅਤੇ ਸਮੂਹ ਹਾਜ਼ਰੀਨ ਨੇ ਉਨ੍ਹਾਂ ਦੀ ਚੰਗੀ ਸਿਹਤ ਤੇ ਲੰਮੀ ਉਮਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੀ ਪ੍ਰਧਾਨ ਸ੍ਰੀਮਤੀ ਬਲਦੀਸ਼ ਕੌਰ ਨੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਅੱਜ ਤੋਂ ਬਾਅਦ ਹਰ ਸਾਲ 31 ਅਕਤੂਬਰ ਦਾ ਦਿਨ ਸਕੂਲ ਦੇ ਸਾਲਾਨਾ ‘ਫਾੳਂਡੇਸ਼ਨ ਦਿਵਸ’ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਸੰਸਥਾਪਕ ਦੇ ਵਿੱਦਿਅਕ ਸੰਘਰਸ਼ ਅਤੇ ਸਕੂਲ ਦੀ ਉਸਾਰੀ ਵਿਚ ਪਾਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੌਰਾਨ ਸਕੂਲ ਦੇ ਅਧਿਆਪਕਾਂ ਵਲੋਂ ਸ੍ਰੀਮਤੀ ਸੁਰਿੰਦਰ ਕੌਰ ਦੇ ਜੀਵਨ ਪੰਧ ’ਤੇ ਆਧਾਰਿਤ ਇਕ ਵਿਸ਼ੇਸ਼ ਅਤੇ ਭਾਵਪੂਰਤ ਪ੍ਰੋਗਰਾਮ ਪੇਸ਼ ਕੀਤਾ ਗਿਆ। ਅਧਿਆਪਕਾਂ ਨੇ ਛੋਟੀਆਂ-ਛੋਟੀਆਂ ਸਕਿੱਟਾਂ ਅਤੇ ਪੇਸ਼ਕਾਰੀਆਂ ਰਾਹੀਂ ਉਨ੍ਹਾਂ ਦੇ ਬਚਪਨ, ਸਿੱਖਿਆ, ਪਰਿਵਾਰਕ ਜੀਵਨ ਅਤੇ ਖ਼ਾਸ ਤੌਰ ’ਤੇ ਸਿੱਖਿਆ ਖੇਤਰ ਵਿਚ ਨਿਭਾਈਆਂ ਸੇਵਾਵਾਂ ਨੂੰ ਰੂਪਮਾਨ ਕੀਤਾ। ਇਸ ਦੌਰਾਨ ਦਰਸਾਇਆ ਗਿਆ ਕਿ ਕਿਵੇਂ ਉਨ੍ਹਾਂ ਨੇ ਸ਼ਿਮਲਾ, ਦਦਾਹੂ ਅਤੇ ਨਾਹਨ ਵਿਖੇ ਸਾਇੰਸ ਅਧਿਆਪਕਾ ਵਜੋਂ ਅਤੇ ਉਪਰੰਤ ਪਟਿਆਲਾ ਦੇ ਹਿੰਦੂ ਸੇਵਾ ਸਮਿਤੀ ਸਕੂਲ ਵਿਖੇ ਮੁੱਖ ਅਧਿਆਪਕਾ (ਹੈੱਡਮਿਸਟ੍ਰੈਸ) ਵਜੋਂ ਲਗਭਗ 35 ਸਾਲ ਲੰਮਾ ਸਮਾਂ ਨਿਸ਼ਕਾਮ ਤੇ ਬੇਦਾਗ਼ ਸੇਵਾਵਾਂ ਨਿਭਾ ਕੇ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਸੰਵਾਰਿਆ। ਆਪਣੇ ਪ੍ਰੇਰਨਾਦਾਇਕ ਸੰਬੋਧਨ ਵਿਚ ਸ੍ਰੀਮਤੀ ਸੁਰਿੰਦਰ ਕੌਰ ਨੇ ਆਪਣੇ ਜੀਵਨ ਦੇ ਅਮੀਰ ਤਜਰਬੇ ਅਧਿਆਪਕਾਂ ਨਾਲ ਸਾਂਝੇ ਕਰਦਿਆਂ ਸਾਰਿਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰਿਆਂ ਵਿਚ ਅਧਿਆਪਨ ਕਰਨਾ ਅਤੇ ਬੱਚਿਆਂ ਨੂੰ ਸਹੀ ਸੇਧ ਦੇਣਾ ਦੁਨੀਆ ਦਾ ਸਭ ਤੋਂ ਪਵਿੱਤਰ ਅਤੇ ਜ਼ਿੰਮੇਵਾਰੀ ਵਾਲਾ ਕੰਮ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਬਹੁਤ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਹੱਥਾਂ ਵਿਚ ਦੇਸ਼ ਦਾ ਭਵਿੱਖ ਘੜਨ ਦੀ ਤਾਕਤ ਹੈ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਆਪਣੀ ਸਮਰੱਥਾ ’ਤੇ ਭਰੋਸਾ ਰੱਖਣ, ਭਵਿੱਖੀ ਚੁਨੌਤੀਆਂ ਨੂੰ ਦਿ੍ੜ੍ਹਤਾ ਨਾਲ ਸਵੀਕਾਰਨ ਅਤੇ ਵਿਦਿਆਰਥੀਆਂ ਦੀਆਂ ਨੀਂਹਾਂ ਨੂੰ ਗਿਆਨ ਦੀ ਰੌਸ਼ਨੀ ਨਾਲ ਮਜ਼ਬੂਤ ਬਣਾਉਣ ਲਈ ਤਨਦੇਹੀ ਨਾਲ ਜੁਟੇ ਰਹਿਣ ਲਈ ਪ੍ਰੇਰਿਆ। ਸਮਾਗਮ ਦੇ ਅਖੀਰ ਵਿਚ ਸਕੂਲ ਪ੍ਰਬੰਧਕਾਂ ਸ੍ਰੀਮਤੀ ਬਲਦੀਸ਼ ਕੌਰ ਅਤੇ ਚੇਅਰਮੈਨ ਵਿਵੇਕ ਸ਼ਰਮਾ ਨੇ ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਸਟਾਫ਼ ਅਤੇ ਅਧਿਆਪਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਕੂਲ ਦੇ ਸਮੂਹ ਮਿਹਨਤਕਸ਼ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁਟਵਾਉਣ ’ ਤੇ ਪਾਬੰਦੀ ਅਗਲੀ ਖ਼ਬਰ ਗ੍ਰੀਨ ਦੀਵਾਲੀ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ , ਸਨੌਰ ’ ਚ ਸ਼ਰ੍ਹੇਆਮ ਸਾੜੀ ਜਾ ਰਹੀ ਪਰਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।