06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੰਜਾਬੀ ਯੂਨੀਵਰਸਿਟੀ ਦੀ 63ਵੀਂ ਸਾਲਾਨਾ ਐਥਲੈਟਿਕਸ ਮੀਟ ਆਰੰਭ

ਪਟਿਆਲਾ, 4 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਵਲੋਂ ਕਰਵਾਈ ਜਾ ਰਹੀ 63ਵੀਂ ਸਾਲਾਨਾ ਐਥਲੈਟਿਕਸ ਮੀਟ-2026 ਦਾ ਅੱਜ ਯੂਨੀਵਰਸਿਟੀ ਸਪੋਰਟਸ ਕੰਪਲੈਕਸ ਵਿਖੇ ਆਰੰਭ ਹੋਈ। ਇਸ ਤਿੰਨ ਦਿਨਾਂ ਐਥਲੈਟਿਕਸ ਮੀਟ ਦਾ ਉਦਘਾਟਨ ਉਪ-ਕੁਲਪਤੀ ਡਾ.

ਅਜੀਤ ਡੈਸਕ 05-11-2026
ਪਟਿਆਲਾ, 4 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਵਲੋਂ ਕਰਵਾਈ ਜਾ ਰਹੀ 63ਵੀਂ ਸਾਲਾਨਾ ਐਥਲੈਟਿਕਸ ਮੀਟ-2026 ਦਾ ਅੱਜ ਯੂਨੀਵਰਸਿਟੀ ਸਪੋਰਟਸ ਕੰਪਲੈਕਸ ਵਿਖੇ ਆਰੰਭ ਹੋਈ। ਇਸ ਤਿੰਨ ਦਿਨਾਂ ਐਥਲੈਟਿਕਸ ਮੀਟ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਕੀਤਾ ਗਿਆ। ਉਦਘਾਟਨੀ ਸਮਾਗਮ ਵਿਚਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਡਾ. ਜਗਦੀਪ ਸਿੰਘ ਨੇ ਆਪਣੇ ਉਦਘਾਟਨੀ ਭਾਸ਼ਨ ਵਿਚ ਕਿਹਾ ਕਿ ਇਹ ਐਥਲੈਟਿਕਸ ਮੀਟ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਖੇਡ ਭਾਵਨਾ ਨੂੰ ਪ੍ਰਫੁੱਲਤ ਕਰਨ ਅਤੇ ਯੂਨੀਵਰਸਿਟੀ ਪੱਧਰ ‘ਤੇ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਅਹਿਮ ਮੰਚ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ, ਜੋ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹਮੇਸ਼ਾ ਤੋਂ ਹੀ ਆਪਣੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਰਹੀ ਹੈ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ ਅਤੇ ਇਮਾਨਦਾਰੀ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਵਿਧਾਇਕ ਗੁਰਲਾਲ ਸਿੰਘ ਨੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਸੁਰਿੰਦਰ ਸਿੰਘ ਰੰਧਾਵਾ ਅਤੇ ਗੌਰਵ ਸ਼ਰਮਾ ਨੂੰ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਇਸ ਸ਼ਾਨਦਾਰ ਖੇਡ ਸਮਾਗਮ ਦੇ ਆਯੋਜਨ ਲਈ ਸਮੁੱਚੀ ਯੂਨੀਵਰਸਿਟੀ ਅਥਾਰਟੀ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਵਧਾਈ ਦਿੱਤੀ।ਇਸ ਮੌਕੇ ਯੂਨੀਵਰਸਿਟੀ ਨਾਲ ਸੰਬੰਧਿਤ ਨਾਮਵਰ ਤੀਰਅੰਦਾਜ਼ ਖਿਡਾਰੀਆਂ ਸ਼ੀਤਲ ਦੇਵੀ ਅਰਜੁਨ ਐਵਾਰਡੀ, ਹਰਵਿੰਦਰ ਸਿੰਘ ਪਦਮਸ਼੍ਰੀ ਅਤੇ ਅਰਜੁਨ ਐਵਾਰਡੀ ਅਤੇ ਪੂਜਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਖਿਡਾਰੀਆਂ ਨੇ ਪੈਰਾ ਏਸ਼ੀਅਨ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਦੇਸ਼ ਅਤੇ ਯੂਨੀਵਰਸਿਟੀ ਦਾ ਨਾਮ ਕੌਮਾਂਤਰੀ ਪੱਧਰ ‘ਤੇ ਰੌਸ਼ਨ ਕੀਤਾ ਹੈ। ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਨੇ ਦੱਸਿਆ ਕਿ ਇਸ ਖੇਡ ਮਹਾਕੁੰਭ ਵਿਚ ਯੂਨੀਵਰਸਿਟੀ ਨਾਲ ਸੰਬੰਧਿਤ 130 ਕਾਲਜਾਂ ਦੇ ਲਗਭਗ 500 ਵਿਦਿਆਰਥੀ/ਖਿਡਾਰੀ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਇਸ ਮੌਕੇ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ ਪੀ.ਆਈ.ਐੱਸ., ਮੋਹਾਲੀ ਦੇ ਡਾਇਰੈਕਟਰ ਟ੍ਰੇਨਿੰਗ ਅਤੇ ਦਰੋਣਾਚਾਰੀਆ ਐਵਾਰਡੀ ਜੀਵਨਜੋਤ ਸਿੰਘ ਤੇਜਾ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸ ਮੌਕੇ ਖੇਡ ਵਿਭਾਗ ਦੇ ਸਾਬਕਾ ਜੁਆਇੰਟ ਡਾਇਰੈਕਟਰ ਡਾ. ਜਸਬੀਰ ਸਿੰਘ, ਸਹਾਇਕ ਡਾਇਰੈਕਟਰ ਸਪੋਰਟਸ ਦਲ ਸਿੰਘ ਬਰਾੜ , ਡਾ. ਦਲਬੀਰ ਸਿੰਘ ਰੰਧਾਵਾ, ਡਾ. ਬਹਾਦਰ ਸਿੰਘ ਅਤੇ ਪ੍ਰੋ. ਬਹਾਦਰ ਸਿੰਘ ਬਰਨਾਲਾ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਮੌਜੂਦ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਵੱਡਾ ਕਾਫ਼ਲਾ ਸੰਗਰੂਰ ਰੈਲੀ ਵਿਚ ਹੋਇਆ ਸ਼ਾਮਿਲ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਸਰਕਾਰ ਬਣੇਗੀ - ਪ੍ਰਧਾਨ ਹਰਿਆਊ , ਲਾਲਕਾ , ਖੋਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।