ਪ੍ਰਕਾਸ਼ ਦਿਹਾੜੇ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ
ਮੋਰਿੰਡਾ, 4 ਨਵੰਬਰ (ਤਰਲੋਚਨ ਸਿੰਘ ਕੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਦਸਮੇਸ਼ ਦਰਬਾਰ ਦਰਪਣ ਇੰਕਲੇਵ ਮੋਰਿੰਡਾ ਵਿਖੇ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਹੈੱਡ ਗ੍ਰੰਥੀ ਭਾਈ ਹਰਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਭਾਤ ਫੇਰੀਆਂ ਮਿਤੀ 24 ਨਵੰਬਰ ਤੱਕ ਕੱਢੀਆਂ ਜਾਣਗੀਆਂ।
ਅਜੀਤ ਡੈਸਕ
05-11-2026