ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ-ਕਾਲਾ ਅਰੋੜਾ, ਚੈਰੀ ਭਾਂਬਰੀ
ਅਮਲੋਹ, 4 ਨਵੰਬਰ (ਕੇਵਲ ਸਿੰਘ)-ਮਾਰਕੀਟ ਕਮੇਟੀ ਅਮਲੋਹ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਚੈਰੀ ਭਾਂਬਰੀ ਨੂੰ ਯੂਥ ਅਕਾਲੀ ਦਲ ਦਾ ਕੋਰ ਕਮੇਟੀ ਮੈਂਬਰ ਅਤੇ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਦਾ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ।
ਜਤਿੰਦਰ ਸਿੰਘ ਚੈਰੀ ਭਾਂਬਰੀ, ਸੁਖਵਿੰਦਰ ਸਿੰਘ ਕਾਲਾ ਅਰੋੜਾ।
05-11-2026