ਸਭ ਡਿਵੀਜ਼ਨ ਪਾਤੜਾਂ ਦੇ ਪਿੰਡ ਅਰਨੇਟੂ ਵਿਖੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ 334 ਪਰਿਵਾਰਾਂ ਨੂੰ ਦਿੱਤੇ ਮਾਲਕੀ ਦੇ ਸਰਟੀਫਿਕੇਟ
ਪਾਤੜਾਂ, 4 ਨਵੰਬਰ (ਗੁਰੂਇਕਬਾਲ ਸਿੰਘ ਖਾਲਸਾ)-ਸਭ ਡਿਵੀਜ਼ਨ ਪਾਤੜਾਂ ਦੇ ਪਿੰਡ ਅਰਨੇਟੂ ਵਿਖੇ ਹਲਕਾ ਸ਼ਤਰਾਨਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ 334 ਪਰਿਵਾਰਾਂ ਨੂੰ ਘਰਾਂ ਦੀ ਲਾਲ ਲਕੀਰ ਵਾਲੀ ਜਗਾ ਦੇ ਮਾਲਕੀ ਦੇ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੈਂ ਆਪਣੇ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ ਜਿਸ ਨਾਲ ਸਮੁੱਚੇ ਇਲਾਕੇ ਦੇ ਲੋਕਾਂ ਵੱਲੋਂ 2027 ਦੀਆਂ ਚੋਣਾਂ ਲਈ ਦੂਜੀ ਵਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਅਜੀਤ ਡੈਸਕ
05-11-2026