06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਸਕੂਲ ਦਾ 66ਵਾਂ ਸਥਾਪਨਾ ਦਿਵਸ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ

ਨਾਭਾ, 5 ਨਵੰਬਰ (ਵਰਿੰਦਰ ਵਰਮਾ)-ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਹੈਡ ਮਾਸਟਰ ਡਾ. ਡੀ.

ਹੈਡ ਮਾਸਟਰ ਡਾ. ਡੀ.ਸੀ. ਸ਼ਰਮਾ ਮੁੱਖ ਮਹਿਮਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸਨਮਾਨਿਤ ਕਰਦੇ ਹੋਏ ਲਾਲ ਜੈ ਸਿੰਘ ਗਿੱਲ। ਤਸਵੀਰ : ਵਰਿੰਦਰ ਵਰਮਾ 06-11-2026
ਨਾਭਾ, 5 ਨਵੰਬਰ (ਵਰਿੰਦਰ ਵਰਮਾ)-ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਹੈਡ ਮਾਸਟਰ ਡਾ. ਡੀ.ਸੀ. ਸ਼ਰਮਾ ਦੀ ਅਗਵਾਈ ਹੇਠ ਸਕੂਲ ਦਾ 66ਵਾਂ ਸਥਾਪਨਾ ਦਿਵਸ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਗੁਲਾਬ ਚੰਦ ਕਟਾਰੀਆ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜੋ ਸਕੂਲ ਦੇ ਬੋਰਡ ਆਫ਼ ਗਵਰਨਰਜ਼ ਦੇ ਚੇਅਰਮੈਨ ਵੀ ਹਨ। ਇਸ ਮੌਕੇ ਸਕੂਲ ਪਹੁੰਚਣ ’ਤੇ ਉਨ੍ਹਾਂ ਨੇ ਗਾਰਡ ਆਫ਼ ਆਨਰ ਤੋਂ ਸਲਾਮੀ ਲਈ ਅਤੇ ਅਨੁਸ਼ਾਸਨ, ਸੈਨਿਕ ਮਰਿਆਦਾ ਅਤੇ ਪੂਰੀ ਮੁਹਾਰਤ ਨਾਲ ਪੇਸ਼ ਕੀਤੇ ਗਏ ਗਾਰਡ ਆਫ਼ ਆਨਰ ਦਾ ਨਿਰੀਖਣ ਕੀਤਾ। ਸਕੂਲ ਦੇ ਹੈੱਡਮਾਸਟਰ ਡਾ. ਡੀ. ਸੀ. ਸ਼ਰਮਾ ਨੇ ਪ੍ਰਾਰਥਨਾ ਸਭਾ ਦਾ ਸੰਚਾਲਨ ਕਰਦਿਆਂ ਸਾਲਾਨਾ ਸਕੂਲ ਰਿਪੋਰਟ ਪੇਸ਼ ਕੀਤੀ, ਜਿਸ ਵਿਚ ਸਾਲ ਦੌਰਾਨ ਸੰਸਥਾ ਵਲੋਂ ਹਾਸਲ ਕੀਤੀਆਂ ਗਈਆਂ ਵੱਖ-ਵੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ। ਉਨ੍ਹਾਂ ਨੇ ਸਕੂਲ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਦੀ ਤਰੱਕੀ ਅਤੇ ਵਿਕਾਸ ਲਈ ਹਰ ਸੰਭਵ ਸਹਿਯੋਗ ਦੇਣ ਵਾਲੇ ਸਰਪ੍ਰਸਤਾਂ ਪ੍ਰਤੀ ਡੂੰਘਾ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਲਾਈਫ ਟਾਈਮ ਅਚੀਵਮੈਂਟ ਐਵਾਰਡ ਮਰਨ ਉਪਰੰਤ ਰਾਮ ਸਿੰਘ, ਸਾਬਕਾ ਗਣਿਤ ਅਧਿਆਪਕ ਨੂੰ ਪ੍ਰਦਾਨ ਕੀਤਾ ਗਿਆ। ਇਸੇ ਤਰ੍ਹਾਂ ਸਕੂਲ ਪ੍ਰਤੀ ਵਿਲੱਖਣ ਯੋਗਦਾਨ ਅਤੇ ਸੇਵਾਵਾਂ ਲਈ ਰੋਲ ਆਫ਼ ਆਨਰ ਐਵਾਰਡ ਮਾਣਯੋਗ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਪ੍ਰਦਾਨ ਕੀਤਾ ਗਿਆ। ਸਾਲ 2026 ਦੀ ਸੀਨੀਅਰ ਕਾਕ ਹਾਊਸ ਦੀ ਪ੍ਰੈਜ਼ੀਡੈਂਟ ਚੈਂਪੀਅਨਸ਼ਿਪ ਟਰਾਫ਼ੀ ਸੁਤਲੁਜ ਹਾਊਸ ਨੇ ਆਪਣੇ ਨਾਮ ਕੀਤੀ। ਸਮਾਗਮ ਦੌਰਾਨ ਸਕੂਲ ਬੈਂਡ ਨੇ ਆਪਣੀ ਬੇਮਿਸਾਲ ਅਤੇ ਦਿਲ ਨੂੰ ਛੂਹਣ ਵਾਲੀ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਗੁਲਾਬ ਚੰਦ ਕਟਾਰੀਆ ਨੇ ਸਕੂਲ ਦੀ ਤਰੱਕੀ ਅਤੇ ਵਿਕਾਸ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਹੈਡਮਾਸਟਰ ਡਾ. ਡੀ.ਸੀ. ਸ਼ਰਮਾ ਨੇ ਗੁਲਾਬ ਚੰਦ ਕਟਾਰੀਆ ਦਾ ਉਨ੍ਹਾਂ ਦੇ ਹੌਸਲਾ-ਅਫ਼ਜ਼ਾਈ ਭਰੇ ਅਤੇ ਪ੍ਰੇਰਨਾਦਾਇਕ ਸ਼ਬਦਾਂ ਲਈ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਜੈ ਸਿੰਘ ਗਿੱਲ, ਆਈ.ਏ.ਐੱਸ. (ਸੇਵਾਮੁਕਤ), ਪ੍ਰਧਾਨ, ਕਾਰਜਕਾਰੀ ਕਮੇਟੀ, ਬੋਰਡ ਆਫ਼ ਗਵਰਨਰਜ਼, ਸਮੇਤ ਬੋਰਡ ਦੇ ਮੈਂਬਰ, ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਮਕਬੂਲ ਭੈਣੀ ਵੰਡੇ ਦਸਤਾਵੇਜ਼ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।