06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ (ਰਿਟਾ.) ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ।

ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਨਵੇਂ ਸ਼ਾਮਿਲ ਹੋਏ ਮੈਂਬਰ ਨੂੰ ਸਨਮਾਨ ਪੱਤਰ ਦੇ ਕੇ ਸਵਾਗਤ ਕਰਦੇ ਹੋਏ ਪ੍ਰਧਾਨ ਸ਼ਮਸ਼ੇਰ ਸਿੰਘ ਤੇ ਹੋਰ ਅਹੁਦੇਦਾਰ ਸਾਥੀ। ਤਸਵੀਰ: ਕਰਨ 06-11-2026
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ (ਰਿਟਾ.) ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਇਸ ਮਹੀਨੇ ਦੇ ਜਨਮ ਦਿਨ ਵਾਲੇ ਮੈਂਬਰਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਪਰੰਤ ਸੰਸਥਾ ਦੇ ਮੈਂਬਰ (ਰਿਟਾ.) ਹੌਲਦਾਰ ਹਰਪ੍ਰੀਤ ਸਿੰਘ ਬਸੀ ਪਠਾਣਾਂ ਅਤੇ ਸਬ-ਇੰਸਪੈਕਟਰ ਜ਼ੋਗਾ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ 2 ਮਿੰਟ ਦਾ ਮੌਨ ਰੱਖਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਅਨਾਇਤਪੁਰਾ ਦਾ ਸੰਸਥਾ ਵਿਚ ਸ਼ਾਮਿਲ ਹੋਣ ’ਤੇ ਸਨਮਾਨ ਪੱਤਰ ਦੇ ਕੇ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਸੈਲਬਾਈ ਮਲਟੀਸਪੈਸਲਿਟੀ ਹਸਪਤਾਲ ਮੋਹਾਲੀ ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਰੋਹਿਤ ਅਰੋੜਾ ਅਤੇ ਜੀ.ਐਸ.ਨੱਟ ਵਲੋਂ ਸੰਸਥਾ ਦੇ ਮੈਂਬਰਾਂ ਦਾ ਚੈੱਕਅਪ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਕੇਂਦਰੀ ਮੁਲਾਜ਼ਮਾਂ ਨਾਲੋਂ 10 ਫ਼ੀਸਦੀ ਡੀ.ਏ ਘੱਟ ਦਿੱਤੇ ਜਾਣ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਈ.ਪੀ.ਐਸ, ਆਈ.ਏ. ਐਸ ਅਤੇ ਆਈ.ਐਫ.ਐਸ ਅਫ਼ਸਰਾਂ ਨੂੰ ਕੇਂਦਰ ਦੀ ਤਰਜ਼ ’ਤੇ ਡੀ.ਏ ਦਿੱਤਾ ਜਾ ਰਿਹਾ ਹੈ। ਇਸ ਤਰ੍ਹਾਂ ਕਰਕੇ ਸਰਕਾਰ ਕਲਾਸ 2, 3 ਅਤੇ 4 ਦਰਜਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਭੇਦਭਾਵ ਕਰ ਰਹੀ ਹੈ, ਜੋ ਅਤਿ ਨਿੰਦਣਯੋਗ ਹੈ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਛੇਵਾਂ ਪੇ ਕਮਿਸ਼ਨ ਵੀ ਮੁਕੰਮਲ ਤੌਰ ’ਤੇ ਲਾਗੂ ਕੀਤਾ ਜਾਵੇ। ਸਰਕਾਰ ਬਕਾਇਆ ਦੇਣ ਬਾਰੇ ਲਾਰੇ-ਲੱਪੇ ਦੀ ਨੀਤੀ ਨੂੰ ਛੱਡ ਕੇ ਤੁਰੰਤ ਬਕਾਇਆ ਇਕੱਠਾ ਦੇਵੇ। ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾ ਮੁਕਤ ਹੋਏ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਸਾਢੇ ਪੰਜ ਸਾਲ ਦੇ ਬਕਾਏ ਜਾਰੀ ਕੀਤੇ ਜਾਣ। ਮੈਡੀਕਲ ਭੱਤਾ 2 ਹਜ਼ਾਰ ਰੁਪਏ ਕੀਤਾ ਜਾਵੇ ਜਾਂ ਕੈਸ਼ ਲੈਸ ਸਕੀਮ ਲਾਗੂ ਕੀਤੀ ਜਾਵੇ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬੱਚਿਆਂ ਲਈ ਨਵੀਂ ਭਰਤੀ ਵਿਚ 5 ਫ਼ੀਸਦੀ ਰਾਖਵਾਂ ਕੋਟਾ ਰੱਖਿਆ ਜਾਵੇ। ਮੀਟਿੰਗ ਵਿਚ ਸੰਦੇਹਪਾਲ ਸਿੰਘ ਸੀਨੀਅਰ ਉਪ ਪ੍ਰਧਾਨ, ਗੁਰਮੀਤ ਸਿੰਘ ਜਨਰਲ ਸਕੱਤਰ, ਥਾਣੇਦਾਰ ਨਰਿੰਦਰ ਸਿੰਘ ਚੀਮਾ ਸੂਬਾ ਮੀਤ ਪ੍ਰਧਾਨ, ਇੰਸਪੈਕਟਰ ਜਗਦੀਸ਼ ਸਿੰਘ, ਮਨਜੀਤ ਸਿੰਘ, ਫ਼ਤਿਹ ਸਿੰਘ, ਸੁਰਜੀਤ ਸਿੰਘ, ਭਾਗ ਸਿੰਘ, ਬਲਵਿੰਦਰ ਸਿੰਘ, ਨਾਜਰਦੀਨ, ਹਰਨੇਕ ਸਿੰਘ, ਬਲਵੀਰ ਸਿੰਘ, ਸਵਰਨ ਸਿੰਘ, ਗੁਰਮੁੱਖ ਸਿੰਘ, ਜੋਗਿੰਦਰ ਸਿੰਘ, ਬਲਕਾਰ ਸਿੰਘ, ਗੁਰਮੀਤ ਸਿੰਘ, ਬਹਾਦਰ ਸਿੰਘ, ਕਰਨੈਲ ਸਿੰਘ ਗੜੌਲੀਆ, ਸੋਹਨ ਸਿੰਘ, ਦਵਿੰਦਰ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਸਿੰਘ ਪਾਂਧੀ, ਨਿਸ਼ਾਨ ਸਿੰਘ, ਚੰਦ ਖਾਂ, ਗੁਰਦੀਪ ਸਿੰਘ, ਰਣਜੀਤ ਸਿੰਘ, ਸਾਧੂ ਖਾਂ, ਮਲਕੀਤ ਸਿੰਘ, ਹਰਪਾਲ ਸਿੰਘ, ਨਿਰਮਲ ਕੁਮਾਰ, ਗੁਰਨਾਮ ਸਿੰਘ, ਜਸਵੰਤ ਸਿੰਘ, ਸੁਖਪਾਲ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਮੋਹਨ ਸਿੰਘ, ਸਤਨਾਮ ਸਿੰਘ, ਗੁਰਪਾਲ ਸਿੰਘ, ਧਰਮਪਾਲ ਸਿੰਘ, ਬਲਜਿੰਦਰ ਸਿੰਘ, ਪਾਲ ਸਿੰਘ, ਬਲਦੇਵ ਸਿੰਘ, ਕਰਮ ਸਿੰਘ, ਸੁਰਜੀਤ ਸਿੰਘ ਨਾਭਾ, ਮੁਖ਼ਤਿਆਰ ਸਿੰਘ, ਹਰਭਜਨ ਸਿੰਘ, ਸੀਤਲ ਸਿੰਘ, ਜਸਵੀਰ ਸਿੰਘ ਹਰਗਣਾ, ਗੁਰਇਕਬਾਲ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਲੋਂ ਛੇਵੀਂ ਸਾਲਾਨਾ ਅਥਲੈਟਿਕ ਮੀਟ–2026 ਕਰਵਾਈ ਅਗਲੀ ਖ਼ਬਰ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ’ਚ ‘ਆਪ’ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।