ਪੰਜਾਬ ਸਟੂਡੈਂਟਸ ਯੂਨੀਅਨ ਨਾਭਾ ਵਲੋਂ ਰੋਸ ਪ੍ਰਦਰਸ਼ਨ
ਨਾਭਾ, 5 ਨਵੰਬਰ (ਵਰਿੰਦਰ ਵਰਮਾ)-ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਆਗੂ ਆਰਤੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ।
ਅਜੀਤ ਡੈਸਕ
06-11-2026