ਪੰਜਾਬ ਦੇ ਲੋਕਾਂ ਦਾ ਕਾਂਗਰਸ ਪਾਰਟੀ ਵੱਲ ਵਧ ਰਿਹਾ ਹੈ ਰੁਝਾਨ-ਜੱਗੀ ਬੜੈਚਾ, ਬਿੱਟੂ ਔਜਲਾ
ਅਮਲੋਹ, 6 ਨਵੰਬਰ (ਕੇਵਲ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਕਾਂਗਰਸ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਨ ਲੱਗ ਪਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਜੱਗੀ ਬੜੈਚਾ ਅਤੇ ਨੌਜਵਾਨ ਆਗੂ ਹਰਜੀਤ ਸਿੰਘ ਬਿੱਟੂ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅਜੀਤ ਡੈਸਕ
07-11-2026