ਪ੍ਰਦੂਸ਼ਣ ਰਹਿਤ ਅਤੇ ਗ੍ਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ-ਮੋਣੀ ਭਾਂਖਰ
ਸਨੌਰ, 6 ਨਵੰਬਰ (ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਜਸਵਿੰਦਰ ਸਿੰਘ ਮੋਣੀ ਭਾਂਖਰ ਪ੍ਰਮੁੱਖ ਕਿਸਾਨ ਆਗੂ ਪੰਜਾਬ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਅਤੇ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।
ਅਜੀਤ ਡੈਸਕ
07-11-2026