10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਾਬਕਾ ਕੌਂਸਲਰ ਪਰਮਜੀਤ ਕੌਰ ਦਾ ਦਿਹਾਂਤ

ਮੋਰਿੰਡਾ, 9 ਨਵੰਬਰ (ਪ੍ਰਿਤਪਾਲ ਸਿੰਘ)-ਸਾਬਕਾ ਕੌਂਸਲਰ ਸ੍ਰੀਮਤੀ ਪਰਮਜੀਤ ਕੌਰ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਮੋਰਿੰਡਾ ਦੇ ਸ਼ਮਸ਼ਾਨਘਾਟ ਵਿਖੇ ਸੈਂਕੜੇ ਨਮ ਅੱਖਾਂ ਨਾਲ ਕੀਤਾ।

ਅਜੀਤ ਡੈਸਕ 10-11-2026
ਮੋਰਿੰਡਾ, 9 ਨਵੰਬਰ (ਪ੍ਰਿਤਪਾਲ ਸਿੰਘ)-ਸਾਬਕਾ ਕੌਂਸਲਰ ਸ੍ਰੀਮਤੀ ਪਰਮਜੀਤ ਕੌਰ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਮੋਰਿੰਡਾ ਦੇ ਸ਼ਮਸ਼ਾਨਘਾਟ ਵਿਖੇ ਸੈਂਕੜੇ ਨਮ ਅੱਖਾਂ ਨਾਲ ਕੀਤਾ। ਇਸ ਮੌਕੇ ਪਹੁੰਚੀਆਂ ਵੱਖ ਵੱਖ ਰਾਜਨੀਤਕ ਪਾਰਟੀਆਂ, ਧਾਰਮਿਕ ਸੰਸਥਾਵਾਂ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਆਗੂਆਂ ਨੇ ਸਾਬਕਾ ਕੌਂਸਲਰ ਸ੍ਰੀਮਤੀ ਪਰਮਜੀਤ ਕੌਰ ਦੇ ਅਚਾਨਕ ਅਕਾਲ ਚਲਾਣੇ ’ਤੇ ਉਨ੍ਹਾਂ ਦੇ ਪਤੀ ਕੁਲਵਿੰਦਰ ਸਿੰਘ ਮਸ਼ਾਲ ਤੇ ਸਹੁਰਾ ਸ੍ਰੀ ਜਾਗਰ ਰਾਮ ਅਤੇ ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਮੀਤ ਪ੍ਰਧਾਨ ਸੁੱਚਾ ਰਾਮ ਸਮੇਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਪਾਲ ਸਿੰਘ ਜੌਲੀ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ, ਕਰਨੈਲ ਸਿੰਘ ਜੀਤ ਵਾਇਸ ਚੇਅਰਮੈਨ ਪੀ. ਡੀ. ਏ. ਬੈਂਕ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨਦੀਪ ਕੌਰ ਰਾਏ, ਨੰਬਰਦਾਰ ਰੁਪਿੰਦਰ ਸਿੰਘ ਭਿਚਰਾ, ਕੌਂਸਲਰ ਹਰਜੀਤ ਸਿੰਘ ਸੋਢੀ, ਕੌਂਸਲਰ ਮਨਦੀਪ ਸਿੰਘ ਬਾਜਵਾ, ਕੌਂਸਲਰ ਮਹਿੰਦਰ ਸਿੰਘ ਢਿੱਲੋ, ਵਿਗੇਸ ਕੁਮਾਰ ਚੁੱਚੂ ਸੂਦ, ਸਾਬਕਾ ਕੌਂਸਲਰ ਮੰਗਲ ਸੈਨ, ਬਲਵਿੰਦਰ ਸਿੰਘ ਰੀਹਲ, ਜੂਝਾਰ ਸਿੰਘ, ਚਰਨਜੀਤ ਸ਼ਰਮਾ ਸਾਬਕਾ ਵਾਇਸ ਚੇਅਰਮੈਨ, ਸੁਖਦੇਵ ਸਿੰਘ ਮਾਵੀ, ਅਮਨਪ੍ਰੀਤ ਸਿੰਘ ਅਮਨਾ, ਮਲਕੀਤ ਸਿੰਘ, ਦਿਨੇਸ਼ ਕੁਮਾਰ ਚੀਕਾ, ਜਤਿੰਦਰ ਗੁੰਬਰ, ਸਮੇਤ ਅਨੇਕਾਂ ਆਗੂਆਂ ਨੇ ਪਰਮਜੀਤ ਕੌਰ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।
ਪਿਛਲੀ ਖ਼ਬਰ ਦੀਵਾਲੀ ਮੌਕੇ ਪਟਾਕਿਆਂ ਰਾਹੀਂ ਸ਼ੋਰ ਪ੍ਰਦੂਸ਼ਣ ਬਣਿਆ ਮਾਨਸਿਕ ਦੀਵਾਲੀਏਪਨ ਦਾ ਪ੍ਰਗਟਾਵਾ ਅੱਧੀ ਰਾਤ ਤੱਕ ਕੰਨ ਪਾੜ੍ਹਵੀਆਂ ਆ... ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਬੰਦੀ ਛੋੜ ਦਿਵਸ ਤੇ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।