ਸੜਕ ਹਾਦਸੇ ’ਚ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ
ਅਰਨੋਂ, 10 ਨਵੰਬਰ (ਦਰਸ਼ਨ ਸਿੰਘ ਪਰਮਾਰ)-ਕੈਥਲ-ਖਨੌਰੀ ਸੜਕ ’ਤੇ ਕਾਰ ਅਤੇ ਮੋਟਰਸਾਇਕਲ ਦੀ ਹੋਈ ਆਹਮੋ-ਸਾਹਮਣੇ ਦੀ ਟਕਰ ਵਿਚ ਮੋਟਰ ਸਾਇਕਲ ਸਵਾਰ ਵਿਅਕਤੀ ਗੰਭੀਰ ਰੁਪ ਵਿਚ ਜਖ਼ਮੀ ਹੋ ਗਿਆ ਅਤੇ ਮੋਕੇ ’ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਵਿਅਕਤੀ ਪਿੰਡ ਅੰਨਦਾਣਾ ਤੋਂ ਪਿੰਡ ਖੇੜੀ ਗੁਲਾਮ ਆਪਣੀ ਕਿਸੇ ਰਿਸ਼ਤੇਦਾਰੀ ਵਿਚ ਮਿਲਣ ਲਈ ਜਾ ਰਹੇ ਸੀ ਅਤੇ ਕਸਬਾ ਅਰਨੋਂ ਵਿਖੇ ਸਾਹਮਣੇ ਤੋਂ ਆ ਰਿਹਾ ਮੋਟਰ ਸਾਇਕਲ ਸਵਾਰ ਵਿਅਕਤੀ ਬੱਸ ਨੂੰ ਓਵਰਟੇਕ ਕਰਨ ਦੌਰਾਨ ਕਾਰ ਦੀ ਚਪੇਟ ਵਿਚ ਆ ਜਾਣ ਕਾਰਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਜਿਸ ਨੂੰ ਕਾਰ ਸਵਾਰ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਇਕ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਅਜੀਤ ਡੈਸਕ
11-11-2026