11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਿੰਡ ਟੌਹੜਾ ਵਿਖੇ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਭਾਦਸੋਂ, 10 ਨਵੰਬਰ (ਪ੍ਰਦੀਪ ਦੰਦਰਾਲਾ)-ਹਲਕਾ ਨਾਭਾ ਦੇ ਪਿੰਡ ਟੌਹੜਾ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ 22 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਅਜੀਤ ਡੈਸਕ 11-11-2026
ਭਾਦਸੋਂ, 10 ਨਵੰਬਰ (ਪ੍ਰਦੀਪ ਦੰਦਰਾਲਾ)-ਹਲਕਾ ਨਾਭਾ ਦੇ ਪਿੰਡ ਟੌਹੜਾ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ 22 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡ ਟੌਹੜਾ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਚ 5 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡ ਦੀ ਉਸਾਰੀ, 4 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਸਕੂਲ ਗਰਾਊਂਡ ਵਿੱਚ ਲਾਈਟਾਂ ਅਤੇ ਸਟੇਜ ਦੀ ਉਸਾਰੀ, 8 ਲੱਖ ਰੁਪਏ ਦੀ ਲਾਗਤ ਨਾਲ ਰਵਿਦਾਸੀਆ ਚੌਂਕ ਦੇ ਆਲੇ-ਦੁਆਲੇ ਚਾਰ ਗਲੀਆਂ ਅਤੇ ਨਾਲੀਆਂ ਦੀ ਉਸਾਰੀ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਰਵਿਦਾਸੀਆ ਧਰਮਸ਼ਾਲਾ ਵਿਚ ਫਲੱਸ਼ ਬਾਥਰੂਮ ਅਤੇ ਗਲੀਆਂ ਦੀ ਉਸਾਰੀ ਦੇ ਕੰਮ ਸ਼ਾਮਲ ਹਨ। ਇਸ ਮੌਕੇ ਸਰਪੰਚ ਸੁਖਜਿੰਦਰ ਸਿੰਘ, ਪੰਜਾਬ ਬਲਾਕ ਸੰਮਤੀ ਮੈਂਬਰ ਬਲਜੀਤ ਸਿੰਘ, ਅਵਤਾਰ ਸਿੰਘ, ਸਨੀ ਟੌਹੜਾ, ਗੱਗੀ ਖਰੋੜ, ਪੰਚ ਸੁਰਿੰਦਰ ਸਿੰਘ, ਨੰਬਰਦਾਰ ਕਰਨੈਲ ਸਿੰਘ, ਪੰਚ ਸਵਰਨ ਸਿੰਘ, ਪੰਚ ਸ਼ਿੰਗਾਰਾ ਸਿੰਘ, ਪੰਚ ਪੰਮਾ ਅਤੇ ਭੁਪਿੰਦਰ ਕੱਲਰ ਮਾਜਰੀ ਵਾਈਸ ਚੇਅਰਮੈਨ ਬਲਾਕ ਸੰਮਤੀ ਨਾਭਾ ਸਮੇਤ ਹੋਰ ਹਾਜ਼ਰ ਸਨ। ਇਸ ਤੋਂ ਇਲਾਵਾ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਹਲਕਾ ਨਾਭਾ ਦੇ ਹਰ ਪਿੰਡ ਵਿਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਵਿਕਾਸ ਦੀ ਇਸ ਲੜੀ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ।
ਪਿਛਲੀ ਖ਼ਬਰ 13 ਤੋਂ 19 ਨਵੰਬਰ ਤੱਕ ਲੱਗਣ ਵਾਲੇ ਸੰਗਰੂਰ ਮੋਰਚੇ ’ਚ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਦਿਨ ਰਾਤ ਸ਼ਮੂਲੀਅਤ ਕਰਨ... ਅਗਲੀ ਖ਼ਬਰ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਦੀ ਪਤਨੀ ਪਰਮਿੰਦਰ ਕੌਰ ਨਮਿਤ ਅੰਤਿਮ ਅਰਦਾਸ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।