12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅਕਾਲੀ-ਭਾਜਪਾ ਗੱਠਜੋੜ ਦੀ ਸੰਭਾਵਨਾ ਨੇ ਸਨੌਰ ਤੇ ਸਮਾਣਾ ਦੇ ਵਰਕਰ ਤੇ ਵੋਟਰ ਪਾਏ ਸ਼ਸ਼ੋਪੰਜ ’ਚ

ਡਕਾਲਾ, 11 ਨਵੰਬਰ ( ਰਵਿੰਦਰ ਸਿੰਘ ਪੰਜੇਟਾ )- ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਦੀਆਂ ਸੰਭਾਵਨਾਵਾਂ ਨੇ ਵਿਧਾਨ ਸਭਾ ਹਲਕਾ ਸਨੌਰ ਅਤੇ ਸਮਾਣਾ ਦੇ ਸਿਆਸੀ ਸਮੀਕਰਨ ਕਾਫ਼ੀ ਦਿਲਚਸਪ ਬਣਾ ਦਿੱਤੇ ਹਨ।

ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਗਮੀਤ ਸਿੰਘ ਹਰਿਆਊ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਵਿਧਾਇਕ ਚੇਤਨ ਸਿੰਘ ਜੋੜੇਮਾਜਰਾ। ਅਜੀਤ ਤਸਵੀਰ 12-11-2026
ਡਕਾਲਾ, 11 ਨਵੰਬਰ ( ਰਵਿੰਦਰ ਸਿੰਘ ਪੰਜੇਟਾ )- ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਦੀਆਂ ਸੰਭਾਵਨਾਵਾਂ ਨੇ ਵਿਧਾਨ ਸਭਾ ਹਲਕਾ ਸਨੌਰ ਅਤੇ ਸਮਾਣਾ ਦੇ ਸਿਆਸੀ ਸਮੀਕਰਨ ਕਾਫ਼ੀ ਦਿਲਚਸਪ ਬਣਾ ਦਿੱਤੇ ਹਨ। ਦੋਵਾਂ ਪਾਰਟੀਆਂ ਦੇ ਸੰਭਾਵੀ ਗੱਠਜੋੜ ਨੂੰ ਲੈ ਕੇ ਜਿੱਥੇ ਆਗੂਆਂ ਅਤੇ ਵਰਕਰਾਂ ਵਿੱਚ ਚਰਚਾ ਚੱਲ ਰਹੀ ਹੈ, ਉੱਥੇ ਹੀ ਟਿਕਟਾਂ ਦੀ ਵੰਡ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਇਸ ਸਮੇਂ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਕਰ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਹੁੰਦਾ ਹੈ ਤਾਂ ਦੋਵਾਂ ਹਲਕਿਆਂ ਵਿੱਚ ਉਮੀਦਵਾਰ ਕਿਸ ਪਾਰਟੀ ਦੇ ਹਿੱਸੇ ਆਉਣਗੇ ਅਤੇ ਕਿਸ ਆਗੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਵਿਧਾਨ ਸਭਾ ਹਲਕਾ ਸਮਾਣਾ ਦੀ ਗੱਲ ਕਰੀਏ ਤਾਂ ਇੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾ ਰਹੇ ਹਨ, ਜਦਕਿ ਹਲਕਾ ਸਨੌਰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਹਲਕੇ ਦੀ ਸਿਆਸਤ ਵਿੱਚ ਆਪਣਾ ਅਹਿਮ ਪ੍ਰਭਾਵ ਰੱਖਦੇ ਹਨ। ਦੂਜੇ ਪਾਸੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਮੰਤਰੀ ਤੇ ਵਿਧਾਇਕ ਚੇਤਨ ਸਿੰਘ ਜੋੜੇਮਾਜਰਾ ਦੀ ਮੌਜੂਦਗੀ ਨੇ ਸਮਾਣਾ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਹੁਣ ਸਵਾਲ ਇਹ ਹੈ ਕਿ ਜੇਕਰ ਗੱਠਜੋੜ ਤੈਅ ਹੁੰਦਾ ਹੈ ਤਾਂ ਸਮਾਣਾ ਦੀ ਸੀਟ ਅਕਾਲੀ ਦਲ ਦੇ ਹਿੱਸੇ ਆਵੇਗੀ ਜਾਂ ਭਾਜਪਾ ਆਪਣੇ ਨਵੇਂ ਆਗੂ ਨੂੰ ਮੈਦਾਨ ਵਿੱਚ ਉਤਾਰਨ ਲਈ ਜ਼ੋਰ ਲਾਵੇਗੀ।ਇਸੇ ਤਰ੍ਹਾਂ ਹਲਕਾ ਸਨੌਰ ਵਿੱਚ ਵੀ ਸਿਆਸੀ ਸਥਿਤੀ ਕਾਫ਼ੀ ਦਿਲਚਸਪ ਬਣੀ ਹੋਈ ਹੈ। ਇੱਥੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਭਾਜਪਾ ਵਿੱਚ ਸ਼ਾਮਲ ਹੋਏ ਹਰਮੀਤ ਸਿੰਘ ਪਠਾਣਮਾਜਰਾ ਵਿਚਕਾਰ ਸੰਭਾਵੀ ਉਮੀਦਵਾਰੀ ਨੂੰ ਲੈ ਕੇ ਸਿਆਸੀ ਚਰਚਾ ਹੋਣੀ ਸੁਭਾਵਿਕ ਹੈ। ਪਠਾਣਮਾਜਰਾ ਪਹਿਲਾਂ ਵਿਧਾਇਕ ਰਹਿ ਚੁੱਕੇ ਹਨ ਅਤੇ ਹਲਕੇ ਵਿੱਚ ਆਪਣੀ ਸਿਆਸੀ ਪਛਾਣ ਰੱਖਦੇ ਹਨ, ਜਦਕਿ ਹਰਿੰਦਰਪਾਲ ਚੰਦੂਮਾਜਰਾ ਵੀ ਸਾਬਕਾ ਵਿਧਾਇਕ ਹੋਣ ਕਰਕੇ ਆਪਣਾ ਸਿਆਸੀ ਆਧਾਰ ਰੱਖਦੇ ਹਨ। ਜ਼ਿਕਰਯੋਗ ਹੈ ਕਿ 2 ਨਵੰਬਰ ਨੂੰ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੋੜੇਮਾਜਰਾ ਸਮੇਤ ਤਿੰਨ ਸਾਬਕਾ ‘ਆਪ’ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉੱਧਰ ਅਕਾਲੀ-ਭਾਜਪਾ ਗੱਠਜੋੜ ਬਾਰੇ ਵੀ ਅਜੇ ਅੰਤਿਮ ਸਥਿਤੀ ਸਪੱਸ਼ਟ ਨਹੀਂ ਹੋਈ। ਅਜਿਹੇ ਹਾਲਾਤ ਵਿੱਚ ਦੋਵਾਂ ਹਲਕਿਆਂ ਦੇ ਅਕਾਲੀ ਅਤੇ ਭਾਜਪਾ ਵਰਕਰਾਂ ਵਿੱਚ ਇਹ ਜਾਣਨ ਦੀ ਉਤਸੁਕਤਾ ਵਧ ਰਹੀ ਹੈ ਕਿ ਜੇਕਰ ਦੋਵੇਂ ਪਾਰਟੀਆਂ ਇਕੱਠੀਆਂ ਚੋਣ ਲੜਦੀਆਂ ਹਨ ਤਾਂ ਸੀਟਾਂ ਦੀ ਵੰਡ ਕਿਹੜੇ ਆਧਾਰ ‘ਤੇ ਹੋਵੇਗੀ। ਕੀ ਪੁਰਾਣੇ ਪਾਰਟੀ ਆਗੂਆਂ ਨੂੰ ਪਹਿਲ ਦਿੱਤੀ ਜਾਵੇਗੀ ਜਾਂ ਨਵੇਂ ਸ਼ਾਮਲ ਹੋਏ ਆਗੂਆਂ ਦੇ ਸਿਆਸੀ ਪ੍ਰਭਾਵ ਨੂੰ ਦੇਖਦਿਆਂ ਉਨ੍ਹਾਂ ਨੂੰ ਟਿਕਟ ਮਿਲੇਗੀ? ਫਿਲਹਾਲ ਇਹ ਸਵਾਲ ਦੋਵਾਂ ਹਲਕਿਆਂ ਦੀ ਸਿਆਸਤ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸ ਦਾ ਅਸਲ ਜਵਾਬ ਗੱਠਜੋੜ ਦੇ ਅਧਿਕਾਰਤ ਐਲਾਨ ਅਤੇ ਪਾਰਟੀਆਂ ਦੀ ਟਿਕਟ ਵੰਡ ਤੋਂ ਬਾਅਦ ਹੀ ਸਾਹਮਣੇ ਆਵੇਗਾ ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ 2 ਤੇ 3 ਦਸੰਬਰ ਨੂੰ ਮੁੱਖ ਦਫ਼ਤਰ ਦੇ ਸਾਰੇ ਗੇਟਾਂ ਦਾ ਕੀਤਾ ਜਾਵੇਗਾ ਘਿਰਾਓ ਅਗਲੀ ਖ਼ਬਰ ਭਾਜਪਾ ਯੁਵਾ ਮੋਰਚਾ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ * ਪੀਸੀਐੱਸ ਪ੍ਰੀਖਿਆ ਨਤੀਜੇ ’ਚ ਘਪਲੇ ਦਾ ਲਗਾਇਆ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।