12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ‘ਆਪ’ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਕੀਤੀ ਅਹਿਮ ਮੁਲਾਕਾਤ

ਨਾਭਾ, 11 ਨਵੰਬਰ (ਵਰਿੰਦਰ ਵਰਮਾ)-ਨਾਭਾ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਸੋਹੀਆਂ ਵਾਲਾ ਵਲੋਂ ‘ਆਪ’ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਉੱਚ-ਪੱਧਰੀ ਬੈਠਕ ਦੌਰਾਨ ਨਾਭਾ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ, ਸੰਗਠਨਾਤਮਕ ਗਤੀਵਿਧੀਆਂ ਅਤੇ ਮੌਜੂਦਾ ਸਿਆਸੀ ਹਾਲਾਤਾਂ ਨੂੰ ਲੈ ਕੇ ਵਿਸਥਾਰਪੂਰਵਕ ਅਤੇ ਖੁੱਲ੍ਹ ਕੇ ਚਰਚਾ ਹੋਈ।

ਚੇਅਰਮੈਨ ਜੱਸੀ ਸੋਹੀਆਂ ਵਾਲਾ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਦੌਰਾਨ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ 12-11-2026
ਨਾਭਾ, 11 ਨਵੰਬਰ (ਵਰਿੰਦਰ ਵਰਮਾ)-ਨਾਭਾ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਸੋਹੀਆਂ ਵਾਲਾ ਵਲੋਂ ‘ਆਪ’ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਉੱਚ-ਪੱਧਰੀ ਬੈਠਕ ਦੌਰਾਨ ਨਾਭਾ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ, ਸੰਗਠਨਾਤਮਕ ਗਤੀਵਿਧੀਆਂ ਅਤੇ ਮੌਜੂਦਾ ਸਿਆਸੀ ਹਾਲਾਤਾਂ ਨੂੰ ਲੈ ਕੇ ਵਿਸਥਾਰਪੂਰਵਕ ਅਤੇ ਖੁੱਲ੍ਹ ਕੇ ਚਰਚਾ ਹੋਈ। ਉਨ੍ਹਾਂ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੂੰ ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਚੱਲ ਰਹੇ ਇਮਪਰੂਵਮੈਂਟ ਟਰੱਸਟ ਦੇ ਪ੍ਰੋਜੈਕਟਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਾਭਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਮ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਨਵੇਂ ਵਿਕਾਸ ਕਾਰਜ ਉਲੀਕੇ ਜਾ ਰਹੇ ਹਨ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਨਿਸ਼ਾਨਾ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਅਤੇ ਇਮਾਨਦਾਰੀ ਨਾਲ ਵਿਕਾਸ ਕਰਨਾ ਹੈ। ਉਨ੍ਹਾਂ ਹਲਕੇ ਦੇ ਸਿਆਸੀ ਹਾਲਾਤਾਂ ਦਾ ਜਾਇਜ਼ਾ ਲੈਂਦਿਆਂ ਆਗੂਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ’ਤੇ ਕਰਨ। ਜੱਸੀ ਸੋਹੀਆਂ ਵਾਲਾ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਨਾਭਾ ਦੇ ਵਿਕਾਸ ਨੂੰ ਨਵੀਂਆਂ ਬੁਲੰਦੀਆਂ ’ਤੇ ਲੈ ਕੇ ਜਾਣ ਲਈ ਦਿਨ-ਰਾਤ ਮਿਹਨਤ ਕਰਦੇ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਮੁੜ ਤੋਂ ਸਰਕਾਰ ਬਣਾਵੇਗੀ।
ਪਿਛਲੀ ਖ਼ਬਰ ਭਾਜਪਾ ਟਿਕਟ ’ਤੇ ਚੋਣ ਲੜਾਂਗੇ ਤੇ ਸੀਟ ਜਿੱਤ ਕੇ ਭਾਜਪਾ ਦੀ ਝੋਲੀ ਪਾਵਾਂਗੇ : ਕੋਹਲੀ, ਪਠਾਣਮਾਜਰਾ, ਜੌੜਾਮਾਜਰਾ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਦੀ ਬਿਆਨਬਾਜ਼ੀ ਦਾ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦਿੱਤਾ ਜਵਾਬ ਸਿਆਸੀ ਲੜਾਈ ਸਿਆਸੀ ਢੰਗ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।