ਭੱਟ ਮਾਜਰਾ ਵਿਖੇ ਹੈਰੀ ਮੁਖਮੇਲਪੁਰ ਵਲੋਂ ਵਰਕਰ ਮਿਲਣੀ
ਘਨੌਰ, 11 ਨਵੰਬਰ (ਸਰਦਾਰਾ ਸਿੰਘ ਲਾਛੜੂ)- ਹਲਕਾ ਘਨੌਰ ਦੇ ਪਿੰਡ ਭੱਟ ਮਾਜਰਾ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਆਗੂ ਦਿਲਬਾਗ ਸਿੰਘ, ਅਮਰਿੰਦਰ ਸਿੰਘ ਨੀਟਾ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸਟੇਟ ਸੈਕਟਰੀ ਹੈਰੀ ਮੁਖਮੇਲਪੁਰ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹੈਰੀ ਮੁਖਮੇਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਹਿਤ ਵਿਚ ਇਤਿਹਾਸਕ ਫ਼ੈਸਲੇ ਲਏ ਗਏ ਹਨ।
ਘਨੌਰ, 11 ਨਵੰਬਰ (ਸਰਦਾਰਾ ਸਿੰਘ ਲਾਛੜੂ)- ਹਲਕਾ ਘਨੌਰ ਦੇ ਪਿੰਡ ਭੱਟ ਮਾਜਰਾ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਆਗੂ ਦਿਲਬਾਗ ਸਿੰਘ, ਅਮਰਿੰਦਰ ਸਿੰਘ ਨੀਟਾ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸਟੇਟ ਸੈਕਟਰੀ ਹੈਰੀ ਮੁਖਮੇਲਪੁਰ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹੈਰੀ ਮੁਖਮੇਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਹਿਤ ਵਿਚ ਇਤਿਹਾਸਕ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਹਰ ਪਿੰਡ-ਸ਼ਹਿਰ ‘ਚ ਆਮ ਆਦਮੀ ਕਲੀਨਿਕ, ਸਰਕਾਰੀ ਸਕੂਲਾਂ ਦੀ ਕਾਇਆਕਲਪ, ਨੌਜਵਾਨਾਂ ਨੂੰ ਰੁਜ਼ਗਾਰ ਤੇ ਕਿਸਾਨਾਂ ਨੂੰ ਫ਼ਸਲਾਂ ਦਾ ਪੂਰਾ ਮੁੱਲ ਦੇਣ ਵਰਗੀਆਂ ਨੀਤੀਆਂ ਨਾਲ ਅੱਜ ਹਰ ਵਰਗ ਖੁਸ਼ਹਾਲ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਉਣ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਹਲਕਾ ਘਨੌਰ ਤੋਂ ਆਮ ਆਦਮੀ ਪਾਰਟੀ ਹੋਰ ਵੱਡੀ ਲੀਡ ਨਾਲ ਜਿੱਤ ਹਾਸਲ ਕਰ ਸਕੇ। ਇਸ ਮੌਕੇ ਪਿੰਡ ਭੱਟ ਮਾਜਰਾ ਦੇ ਸੈਂਕੜੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਪਹਿਲੀ ਵਾਰ ਕੋਈ ਸਰਕਾਰ ਹੈ ਜੋ ਆਮ ਲੋਕਾਂ ਦੀ ਗੱਲ ਸੁਣਦੀ ਹੈ ਅਤੇ ਕੰਮ ਕਰਦੀ ਹੈ। ਇਸ ਮੌਕੇ ਹਰਮੀਤ ਸਿੰਘ, ਬਲਜਿੰਦਰ ਸਿੰਘ ਰੂਬੀ ਭੱਟ ਮਾਜਰਾ, ਸੰਜੇ ਖਾਨ ਸਮੇਤ ਹੋਰ ਵੀ ਵਰਕਰ ਹਾਜ਼ਰ ਸਨ।