ਸਾਬਕਾ ਸੈਨਿਕਾਂ ਦੀ ਭਲਾਈ ਲਈ ਲਗਾਇਆ ਵਿਸ਼ੇਸ਼ ਕੈਂਪ
ਨਾਭਾ, 12 ਨਵੰਬਰ (ਵਰਿੰਦਰ ਵਰਮਾ)-ਕੈਬਨਿਟ ਮੰਤਰੀ ਰੱਖਿਆ ਸੇਵਾਵਾਂ ਭਲਾਈ ਪੰਜਾਬ ਮੋਹਿੰਦਰ ਭਗਤ ਵਲੋਂ ਜਾਰੀ ਹੋਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਜਾਰੀ ਹੋਏ ਆਦੇਸ਼ਾਂ ਅਨੁਸਾਰ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਉਪ-ਮੰਡਲ ਮੈਜਿਸਟ੍ਰੇਟ ਨਾਭਾ ਅਰਵਿੰਦਰ ਪਾਲ ਸਿੰਘ ਸੋਮਲ ਦੇ ਦਿਸ਼ਾ ਨਿਰਦੇਸ਼ਾਂ ਪਾਲਣਾ ਕਰਦੇ ਹੋਏ ਤਹਿਸੀਲਦਾਰ ਨਾਭਾ ਹਰਸਿਮਰਨ ਸਿੰਘ ਦੀ ਰਹਿਨੁਮਾਈ ਹੇਠ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦਾ ਆਗਾਜ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ ਵਲੋਂ ਮੁੱਖ ਮਹਿਮਾਨ ਸੁਆਗਤ ਕਰਨ ਉਪਰੰਤ ਉਨ੍ਹਾਂ ਵਲੋਂ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਕੇਂਦਰੀ ਸੈਨਿਕ ਬੋਰਡ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ।
ਨਾਭਾ, 12 ਨਵੰਬਰ (ਵਰਿੰਦਰ ਵਰਮਾ)-ਕੈਬਨਿਟ ਮੰਤਰੀ ਰੱਖਿਆ ਸੇਵਾਵਾਂ ਭਲਾਈ ਪੰਜਾਬ ਮੋਹਿੰਦਰ ਭਗਤ ਵਲੋਂ ਜਾਰੀ ਹੋਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਜਾਰੀ ਹੋਏ ਆਦੇਸ਼ਾਂ ਅਨੁਸਾਰ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਉਪ-ਮੰਡਲ ਮੈਜਿਸਟ੍ਰੇਟ ਨਾਭਾ ਅਰਵਿੰਦਰ ਪਾਲ ਸਿੰਘ ਸੋਮਲ ਦੇ ਦਿਸ਼ਾ ਨਿਰਦੇਸ਼ਾਂ ਪਾਲਣਾ ਕਰਦੇ ਹੋਏ ਤਹਿਸੀਲਦਾਰ ਨਾਭਾ ਹਰਸਿਮਰਨ ਸਿੰਘ ਦੀ ਰਹਿਨੁਮਾਈ ਹੇਠ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦਾ ਆਗਾਜ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ ਵਲੋਂ ਮੁੱਖ ਮਹਿਮਾਨ ਸੁਆਗਤ ਕਰਨ ਉਪਰੰਤ ਉਨ੍ਹਾਂ ਵਲੋਂ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਕੇਂਦਰੀ ਸੈਨਿਕ ਬੋਰਡ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਹਾਲ ਵਿਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਭਲਾਈ ਸਕੀਮਾਂ ਵਿਚ ਕੀਤੇ ਗਏ ਵਾਧੇ ਦੀ ਵੀ ਜਾਣਕਾਰੀ ਦਿੱਤੀ। ਇਸ ਉਪਰੰਤ ਤਹਿਸੀਲਦਾਰ ਨਾਭਾ ਵਲੋਂ ਕੈਂਪ ਵਿਚ ਹਾਜ਼ਰ ਸਾਬਕਾ ਸੈਨਿਕਾਂ ਨੂੰ ਵਿਸ਼ਵਾਸ ਦੁਆਇਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਅਤੇ ਕੈਂਪ ਵਿਚ ਹਾਜ਼ਰ ਹੋਏ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਵੀ ਸਾਬਕਾ ਸੈਨਿਕਾਂ ਅਤੇ ਉਨ੍ਹਾਂ 2 ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਕੈਂਪ ਦੇ ਆਖੀਰ ਵਿਚ ਨਾਭਾ ਤਹਿਸੀਲ ਨਾਲ ਸੰਬੰਧਿਤ 4 ਸ਼ਹੀਦ ਸੈਨਿਕ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਇਸ ਮੌਕੇ ਝੰਡਾ ਦਿਵਸ ਫੰਡ ਵਿਚੋਂ 2 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਵੀ ਪ੍ਰਦਾਨ ਕੀਤੇ ਗਏ। ਇਸ ਮੀਟਿੰਗ ਵਿਚ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ, ਨਾਇਬ ਤਹਿਸੀਲਦਾਰ ਨਾਭਾ, ਤਹਿਸੀਲ ਭਲਾਈ ਅਫਸਰ ਨਾਭਾ, ਨੁਮਾਇੰਦਾ ਡਿਪਟੀ ਸੁਪਰਡੰਟ ਆਫ ਪੁਲਿਸ ਨਾਭਾ, ਮਿਊਂਸੀਪਲ ਕੌਂਸਲ ਨਾਭਾ ਤੇ ਭਾਦਸੋਂ ਅਤੇ ਦਫਤਰ ਦੇ ਸਟਾਫ਼ ਮੈਂਬਰ ਹਾਜ਼ਰ ਹੋਏ ਸਨ।