13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਗਰ ਨਿਗਮ ਦੇ 30 ਵਾਰਡਾਂ ਦੀ ਚੋਣ 28 ਨਵੰਬਰ ਨੂੰ, ਸਿਆਸੀ ਪਾਰਟੀਆਂ ਹੋਈਆਂ ਪੱਬਾਂ ਭਾਰ

ਪਟਿਆਲਾ, 12 ਨਵੰਬਰ (ਮਨਦੀਪ ਸਿੰਘ ਖਰੌੜ)-ਮਾਨਯੋਗ ਸੁਪਰੀਮ ਕੋਰਟ ਵਲੋਂ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਮੁੜ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ 28 ਨਵੰਬਰ ਨੂੰ ਨਗਰ ਨਿਗਮ ਪਟਿਆਲਾ ਦੀ ਚੋਣ ਕਰਵਾਈ ਜਾਵੇਗੀ। ਜਿਸ ਤਹਿਤ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਸ਼ੋ੍ਮਣੀ ਅਕਾਲੀ ਦਲ (ਬ) ਤੇ ਹੋਰ ਪਾਰਟੀਆਂ ਦੇ ਆਗੂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅਤੇ ਆਪਣੀ ਵਾਰਡ ’ਚ ਆਪਣਾ ਆਧਾਰ ਸਾਬਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਣਗੇ।

ਸਾਬਕਾ ਸਰਪੰਚ ਸਤਨਾਮ ਸਿੰਘ 13-11-2026
ਪਟਿਆਲਾ, 12 ਨਵੰਬਰ (ਮਨਦੀਪ ਸਿੰਘ ਖਰੌੜ)-ਮਾਨਯੋਗ ਸੁਪਰੀਮ ਕੋਰਟ ਵਲੋਂ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਮੁੜ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ 28 ਨਵੰਬਰ ਨੂੰ ਨਗਰ ਨਿਗਮ ਪਟਿਆਲਾ ਦੀ ਚੋਣ ਕਰਵਾਈ ਜਾਵੇਗੀ। ਜਿਸ ਤਹਿਤ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਸ਼ੋ੍ਮਣੀ ਅਕਾਲੀ ਦਲ (ਬ) ਤੇ ਹੋਰ ਪਾਰਟੀਆਂ ਦੇ ਆਗੂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅਤੇ ਆਪਣੀ ਵਾਰਡ ’ਚ ਆਪਣਾ ਆਧਾਰ ਸਾਬਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਣਗੇ। ਜਾਰੀ ਕੀਤੇ ਨੋਟੀਫ਼ਿਕੇਸ਼ਨ ਤਹਿਤ ਨਿਗਮ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਸ਼ੁਰੂਆਤ 13 ਨੂੰ ਹੋਵੇਗੀ ਅਤੇ 17, 18, 19 ਨਵੰਬਰ ਤੱਕ ਉਮੀਦਵਾਰ ਨਾਮਜ਼ਦਗੀਆਂ ਦਾਖ਼ਲ ਕਰਨਗੇ। ਨਾਮਜ਼ਦਗੀਆਂ ਦੀ ਪੜਤਾਲ 20 ਨੂੰ ਹੋਵੇਗੀ ਅਤੇ 21 ਨਵੰਬਰ ਨੂੰ ਕਾਗ਼ਜ਼ ਵਾਪਸ ਲਏ ਜਾਣਗੇ। ਵੋਟਾਂ 28 ਨਵੰਬਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਦੂਜੇ ਪਾਸੇ ਵਿਧਾਇਕ ਕੋਹਲੀ ਦੀ ਟਿਕਟ ਦਾ ਐਲਾਨ ਹੋਣ ਤੋਂ ਬਾਅਦ ਪਟਿਆਲਾ ਸ਼ਹਿਰੀ ’ਚ ਸਰਗਰਮੀ ਨਾਲ ਕੰਮ ਕਰ ਰਹੇ ਕਈ ਆਮ ਆਦਮੀ ਪਾਰਟੀ ਦੇ ਆਗੂ ਬਿਲਕੁਲ ਅਲੋਪ ਹੀ ਹੋ ਗਏ ਹਨ। ਜਿਸ ’ਚ ਸਾਬਕਾ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਤੋਂ ਇਲਾਵਾ ਹੋਰ ਵੀ ਕਈ ਆਗੂਆਂ ’ਚ ਕੋਈ ਜ਼ਿਆਦਾ ਸਰਗਰਮੀ ਦਿਖਾਈ ਨਹੀਂ ਦੇ ਰਹੀ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਾਰਟੀ ਦੇ ਅੰਦਰੂਨੀ ਢਾਂਚਾ ਦਰੁਸਤ ਨਹੀਂ ਚੱਲ ਰਿਹਾ। ਇਨ੍ਹਾਂ ਚੋਣਾਂ ’ਚ ਪਾਰਟੀ ਦੀ ਫੁੱਟ ਕਿੰਨੀ ਕੁ ਭਾਰੂ ਪੈਂਦੀ ਹੈ ਇਹ ਤਾਂ ਸਮਾਂ ਹੀ ਦੱਸੇਗਾ? ਆਮ ਆਦਮੀ ਪਾਰਟੀ ਵਲੋਂ ਲਗਭਗ ਸਾਰੇ ਵਾਰਡਾਂ ਦੇ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ ਜਿਨ੍ਹਾਂ ਦੀ ਸੂਚੀ ਅੱਜ ਕੱਲ੍ਹ ਬਾਹਰ ਆ ਜਾਵੇਗੀ। ਇਸ ਤੋਂ ਇਲਾਵਾ ਇੱਕਾ-ਦੁੱਕਾ ਕੌਂਸਲਰ ਦੁਬਾਰਾ ਚੋਣ ਲੜਨ ’ਚ ਦਿਲਚਸਪੀ ਨਹੀਂ ਦਿਖਾ ਰਹੇ। ਇਸ ਪਿੱਛੇ ਕੀ ਕਾਰਨ ਹੈ ਇਹ ਤਾਂ ਪਾਰਟੀ ਹੀ ਦਸ ਸਕਦੀ ਹੈ। ਦੂਜਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਲਈ ਇਹ ਵੀ ਚੁਨੌਤੀ ਹੈ ਕਿ ਉਹ ਪਾਰਟੀ ਨੂੰ ਇਕਜੁਟ ਕਰ ਕੇ ਇਹ ਚੋਣ ਕਿਵੇਂ ਲੜਦੇ ਹਨ ਇਹ ਵੀ ਆਉਣ ਵਾਲਾ ਸਮਾਂ ਦੱਸੇਗਾ? ਆਮ ਆਦਮੀ ਪਾਰਟੀ ਨੇ ਨਿਗਮ ਚੋਣਾਂ ਦੀ ਤਿਆਰੀ ਪਹਿਲਾਂ ਤੋਂ ਹੀ ਖਿੱਚ ਰੱਖੀ ਹੈ ਜਿਸ ਤਹਿਤ ਹਰ ਇਕ ਵਾਰਡ ’ਚ ਪਾਰਟੀ ਦੇ ਨੁਮਾਇੰਦੇ ਵੋਟਰਾਂ ਕੋਲ ਪਹੁੰਚ ਕਰ ਰਹੇ ਹਨ। ਹੁਣ ਲੋਕੀ ਆਮ ਆਦਮੀ ਪਾਰਟੀ ਦਾ ਪ੍ਰਸ਼ਾਸਨ ਵੀ ਦੇਖ ਚੁੱਕੇ ਹਨ ਤੇ ਇਨ੍ਹਾਂ ਚੋਣਾਂ ’ਚ ਪਤਾ ਲੱਗੇਗਾ ਕਿ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੇ ਕੰਮਕਾਜ ਤੋਂ ਪਟਿਆਲਾ ਵਾਸੀ ਕਿੰਨੇ ਕੁ ਸੰਤੁਸ਼ਟ ਹਨ?
ਪਿਛਲੀ ਖ਼ਬਰ ਪੀ.ਸੀ.ਐਸ. ਪ੍ਰੀਖਿਆ ਦੇ ਨਤੀਜਿਆਂ ’ਤੇ ਉੱਠੇ ਸਵਾਲਾਂ ਦੀ ਨਿਰਪੱਖ ਜਾਂਚ ਕਰਵਾਏ ਸਰਕਾਰ-ਜਥੇਦਾਰ ਹਰਦਿਆਲ ਸਿੰਘ ਭੱਟੀ ਅਗਲੀ ਖ਼ਬਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਲਗਾਇਆ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।