ਆਦਮੀ ਪਾਰਟੀ ਨੇ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਹਲਕਾ ਸ਼ੁਤਰਾਣਾ ਤੋਂ ਐਲਾਨਿਆ ਆਪਣਾ ਉਮੀਦਵਾਰ
ਪਾਤੜਾਂ, 12 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਆਮ ਆਦਮੀ ਪਾਰਟੀ ਵਲੋਂ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਦੂਜੀ ਸੂਚੀ ਵਿਚ ਹਲਕਾ ਸੁਤਰਾਣਾ ਤੋਂ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਬੀਬੀ ਵਨਿੰਦਰ ਕੌਰ ਲੂੰਬਾ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸ਼ੁਤਰਾਣਾ ਤੋਂ ਚੋਣ ਲੜੀ ਸੀ ਅਤੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਬੀਬੀ ਵਨਿੰਦਰ ਕੌਰ ਲੂੰਬਾ ਨੂੰ 50 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ ਸੀ ਪਰ ਪਿਛਲੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਤੜਾਂ ਦੀ ਅਨਾਜ ਮੰਡੀ ਵਿਖੇ ਇਕ ਰੈਲੀ ਦੌਰਾਨ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਅਤੇ ਉਨ੍ਹਾਂ ਦੇ ਪਤੀ ਸੇਵਾ ਮੁਕਤ ਟ੍ਰਾਂਸਪੋਰਟ ਅਫਸਰ ਕਰਨ ਸਿੰਘ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕੀਤਾ ਸੀ ਜਿਸ ਉਪਰੰਤ ਪਿਛਲੇ ਸਮੇਂ ਦੌਰਾਨ ਬੀਬੀ ਵਨਿੰਦਰ ਕੌਰ ਲੂੰਬਾ ਤੇ ਉਨ੍ਹਾਂ ਦੇ ਪਤੀ ਕਰਨ ਸਿੰਘ ਡੀਟੀਓ ਪੂਰੀ ਸਰਗਰਮੀ ਨਾਲ ਹਲਕਾ ਸ਼ੁਤਰਾਣਾ ਅੰਦਰ ਸਰਗਰਮ ਸਨ ਅਤੇ ਆਮ ਆਦਮੀ ਪਾਰਟੀ ਲਈ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਸਨ।
ਪਾਤੜਾਂ, 12 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਆਮ ਆਦਮੀ ਪਾਰਟੀ ਵਲੋਂ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਦੂਜੀ ਸੂਚੀ ਵਿਚ ਹਲਕਾ ਸੁਤਰਾਣਾ ਤੋਂ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਬੀਬੀ ਵਨਿੰਦਰ ਕੌਰ ਲੂੰਬਾ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸ਼ੁਤਰਾਣਾ ਤੋਂ ਚੋਣ ਲੜੀ ਸੀ ਅਤੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਬੀਬੀ ਵਨਿੰਦਰ ਕੌਰ ਲੂੰਬਾ ਨੂੰ 50 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ ਸੀ ਪਰ ਪਿਛਲੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਤੜਾਂ ਦੀ ਅਨਾਜ ਮੰਡੀ ਵਿਖੇ ਇਕ ਰੈਲੀ ਦੌਰਾਨ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਅਤੇ ਉਨ੍ਹਾਂ ਦੇ ਪਤੀ ਸੇਵਾ ਮੁਕਤ ਟ੍ਰਾਂਸਪੋਰਟ ਅਫਸਰ ਕਰਨ ਸਿੰਘ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕੀਤਾ ਸੀ ਜਿਸ ਉਪਰੰਤ ਪਿਛਲੇ ਸਮੇਂ ਦੌਰਾਨ ਬੀਬੀ ਵਨਿੰਦਰ ਕੌਰ ਲੂੰਬਾ ਤੇ ਉਨ੍ਹਾਂ ਦੇ ਪਤੀ ਕਰਨ ਸਿੰਘ ਡੀਟੀਓ ਪੂਰੀ ਸਰਗਰਮੀ ਨਾਲ ਹਲਕਾ ਸ਼ੁਤਰਾਣਾ ਅੰਦਰ ਸਰਗਰਮ ਸਨ ਅਤੇ ਆਮ ਆਦਮੀ ਪਾਰਟੀ ਲਈ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਸਨ। ਬੀਬੀ ਲੂੰਬਾ ਅਤੇ ਕਰਨ ਸਿੰਘ ਡੀਟੀਓ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰਨ ਉਪਰੰਤ ਹਲਕਾ ਸ਼ੁਤਰਾਣਾ ਤੋਂ ਆਪਣੀ ਉਮੀਦਵਾਰੀ ਦਾ ਦਾਅਵਾ ਪੂਰੀ ਮਜਬੂਤੀ ਨਾਲ ਕਰ ਰਹੇ ਸਨ। ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਅਤੇ ਸੇਵਾ ਮੁਕਤ ਟ੍ਰਾਂਸਪੋਰਟ ਅਫਸਰ ਕਰਨ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਆਮ ਆਦਮੀ ਪਾਰਟੀ ਵਿਚ ਖੁਦ ਸ਼ਮੂਲੀਅਤ ਕਰਵਾ ਕੇ ਗਏ ਸਨ। ਜਿਸ ਉਪਰੰਤ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ ਵੀ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਇਹ ਵੀ ਜ਼ਿਕਰਯੋਗ ਹੈ ਕਿ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਵੀ ਆਪਣੀ ਟਿਕਟ ਪੱਕੀ ਹੋਣ ਦਾ ਦਾਅਵਾ ਮਜਬੂਤੀ ਨਾਲ ਠੋਕਿਆ ਸੀ ਅਤੇ ਸਮੇਂ-ਸਮੇਂ ’ਤੇ ਉਨ੍ਹਾਂ ਵਲੋਂ ਹਲਕਾ ਸ਼ੁਤਰਾਣਾ ਤੋਂ ਹੀ ਚੋਣ ਲੜਨ ਦੇ ਬਿਆਨ ਵੀ ਦਿੱਤੇ ਗਏ ਸਨ। ਇਕ ਸਮਾਗਮ ਦੌਰਾਨ ਤਾਂ ਉਨ੍ਹਾਂ ਇਹ ਵੀ ਬਿਆਨ ਦਿੱਤਾ ਸੀ ਕਿ ਬੀਬੀ ਵਨਿੰਦਰ ਕੌਰ ਲੂਬਾ ਉਨ੍ਹਾਂ ਦੀ ਭੈਣ ਹਨ ਤੇ ਉਹ ਆਮ ਆਦਮੀ ਪਾਰਟੀ ਵਿਚ ਉਨ੍ਹਾਂ ਦੀ ਹਮਾਇਤ ਲਈ ਆਏ ਹਨ ਪਰ ਅੱਜ ਆਮ ਆਦਮੀ ਪਾਰਟੀ ਨੇ ਹਲਕਾ ਸ਼ੁਤਰਾਣਾ ਤੋਂ ਬੀਬੀ ਵਨਿੰਦਰ ਕੌਰ ਲੂੰਬਾ ਦੀ ਟਿਕਟ ਦਾ ਐਲਾਨ ਕਰਕੇ ਸਾਰੀਆਂ ਚਰਚਾਵਾਂ ’ਤੇ ਵਿਰਾਮ ਲਗਾ ਦਿੱਤਾ ਹੈ। ਹੁਣ ਇਹ ਦੇਖਣਾ ਹੋਵੇਗਾ ਕਿ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਸ਼ੁਤਰਾਣਾ ਤੋਂ ‘ਆਪ’ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਦਾ ਸਾਥ ਦੇਣਗੇ ਜਾਂ ਦੂਸਰੇ ਵਿਧਾਇਕਾਂ ਵਾਂਗੂ ਆਮ ਆਦਮੀ ਪਾਰਟੀ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ ਵਿਚ ਸ਼ਲਾਂਗ ਮਾਰਨਗੇ।