14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮੰਡੀਆਂ ’ਚ ਝੋਨੇ ਦੀ ਫਸਲ ਦੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਨਾਭਾ, 13 ਨਵੰਬਰ (ਜਗਨਾਰ ਸਿੰਘ ਦੁਲੱਦੀ)-ਜਿਥੇ ਮੰਡੀਆਂ ਵਿੱਚ ਝੋਨੇ ਦੀ ਫਸਲ ਦੇ ਅੰਬਾਰ ਲੱਗੇ ਹੋਏ ਹਨ ਉਥੇ ਖੇਤਾਂ ਵਿੱਚ ਵੀ ਝੋਨੇ ਦੀ ਫਸਲ ਖੜੀ ਹੈ ਅਤੇ ਸਰਕਾਰ ਫਸਲ ਦੀ ਖਰੀਦ ਦਾ ਟੀਚਾ ਪੂਰਾ ਹੋਣ ਦਾ ਬਹਾਨਾ ਲਾ ਕੇ ਖਰੀਦ ਤੋਂ ਭੱਜ ਰਹੀ ਹੈ। ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਬੰਦ ਹੋਣ ਨੂੰ ਲੈਕੇ ਕਿਸਾਨਾਂ ਨੇ ਆਪਣੀਆਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸਥਾਨਕ ਤਹਿਸੀਲ ਕੰਪਲੈਕਸ ਦੇ ਦੇ ਬਾਹਰ ਸਰਕਾਰ ਦਾ ਪਿੱਟ ਸਿਆਪਾ ਕੀਤਾ।

ਅਜੀਤ ਡੈਸਕ 14-11-2026
ਨਾਭਾ, 13 ਨਵੰਬਰ (ਜਗਨਾਰ ਸਿੰਘ ਦੁਲੱਦੀ)-ਜਿਥੇ ਮੰਡੀਆਂ ਵਿੱਚ ਝੋਨੇ ਦੀ ਫਸਲ ਦੇ ਅੰਬਾਰ ਲੱਗੇ ਹੋਏ ਹਨ ਉਥੇ ਖੇਤਾਂ ਵਿੱਚ ਵੀ ਝੋਨੇ ਦੀ ਫਸਲ ਖੜੀ ਹੈ ਅਤੇ ਸਰਕਾਰ ਫਸਲ ਦੀ ਖਰੀਦ ਦਾ ਟੀਚਾ ਪੂਰਾ ਹੋਣ ਦਾ ਬਹਾਨਾ ਲਾ ਕੇ ਖਰੀਦ ਤੋਂ ਭੱਜ ਰਹੀ ਹੈ। ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਬੰਦ ਹੋਣ ਨੂੰ ਲੈਕੇ ਕਿਸਾਨਾਂ ਨੇ ਆਪਣੀਆਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸਥਾਨਕ ਤਹਿਸੀਲ ਕੰਪਲੈਕਸ ਦੇ ਦੇ ਬਾਹਰ ਸਰਕਾਰ ਦਾ ਪਿੱਟ ਸਿਆਪਾ ਕੀਤਾ। ਕਿਸਾਨਾਂ ਵੱਲੋਂ ਤਹਿਸੀਲਦਾਰ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਵੱਖ ਵੱਖ ਕਿਸਾਨ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਝੋਨੇ ਦੀ ਬਹੁਤ ਜ਼ਿਆਦਾ ਫਸਲ ਹੋਈ ਹੈ, ਇਸ ਲਈ ਮੰਡੀਆਂ ਵਿੱਚ ਝੋਨਾ ਨਿਰਧਾਰਤ ਕੀਤੇ ਟੀਚੇ ਤੋਂ ਬਹੁਤ ਅੱਗੇ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੇ ਵਿਚ ਜਿਸ ਨੂੰ ਆਧਾਰ ਬਣਾ ਕੇ ਇਕ ਲੱਖ 80 ਹਜਾਰ ਮੈਟ੍ਰਿਕ ਟਨ ਦਾ ਟੀਚਾ ਮਿਥਿਆ ਗਿਆ ਹੈ, ਬਹੁਤ ਸਾਰੀਆਂ ਕੁਦਰਤੀ ਆਫਤਾਂ ਜਿਵੇਂ ਹੜ ਅਤੇ ਬੌਣੇ ਰੋਗ ਵਰਗੀਆਂ ਬਿਮਾਰੀਆਂ ਨੇ ਝੋਨੇ ਦਾ ਬਹੁਤ ਜਿਆਦਾ ਨੁਕਸਾਨ ਕੀਤਾ ਸੀ ਦੇ ਬਾਵਜੂਦ ਇਸ ਵਾਰ ਕੁਦਰਤ ਮਿਹਰਬਾਨ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨ ਦੀ ਫਸਲ ਦਾ ਦਾਣਾ- ਦਾਣਾ ਮੰਡੀਆਂ ਵਿੱਚੋਂ ਖਰੀਦਿਆ ਜਾਵੇਗਾ ਅਤੇ ਖਰੀਦ ਅਮਲੇ ਨੂੰ ਭੇਜੀਆਂ ਹਦਾਇਤਾਂ ਵਿੱਚ 1 ਅਕਤੂਬਰ ਤੋਂ 3 0 ਨਵੰਬਰ ਤੱਕ ਝੋਨੇ ਦਾ ਸੀਜ਼ਨ ਐਲਾਨਿਆ ਗਿਆ ਹੈ ਅਤੇ ਲਿਖਿਆ ਗਿਆ ਹੈ ਕਿ ਜਦੋਂ ਤੱਕ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਹੋਵੇਗੀ ਖਰੀਦ ਜਾਰੀ ਰਹੇਗੀ। ਪੰਜਾਬ ਸਰਕਾਰ ਤੇ ਵਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਫਸਲ ਦੀ ਖਰੀਦ ਤੁਰੰਤ ਚਾਲੂ ਕਰੇ ਨਹੀਂ ਤਾਂ ਫਿਰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।ਅੱਜ ਦੇ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਹਰਦੀਪ ਸਿੰਘ ਘਨੁੜਕੀ ਅਤੇ ਅਵਤਾਰ ਸਿੰਘ ਕੈਦੂਪੁਰ, ਬੀ ਕੇ ਯੂ ਡਕੌਦਾ ਦੇ ਨਿਰਮਲ ਸਿੰਘ ਨਰਵਾਣਾ, ਬੀ ਕੇ ਯੂ ਕ੍ਰਾਂਤੀਕਾਰੀ (ਬੁੱਟਰ) ਦੇ ਗੁਰਜੰਟ ਸਿੰਘ ਛੀਂਬੜੋ, ਹਰਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ, ਖੇਤੀਬਾੜੀ ਅਤੇ ਕਿਸਾਨ ਵਿਕਾਸ ਫਰੰਟ ਦੇ ਜਗਪਾਲ ਸਿੰਘ ਊਧਾ ਅਤੇ ਗੁਰ ਬਖਸ਼ੀਸ਼ ਸਿੰਘ ਕੌਲ ਆਦਿ ਆਗੂਆਂ ਨੇ ਨੇ ਸੰਬੋਧਨ ਕੀਤਾ। ਇਸ ਤੋਂ ਇਲਾਵਾ ਬੀ ਕੇ ਯੂ ਲੱਖੋਵਾਲ ਤੋਂ ਜਰਨੈਲ ਸਿੰਘ ਦੋਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੋਂ ਹਰਜੀਤ ਸਿੰਘ ਔਗੋਲ ਵੀ ਧਰਨੇ ਵਿੱਚ ਸ਼ਾਮਿਲ ਹੋਏ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵਲੋਂ ਮੰਡੀਆਂ ’ਚ ਝੋਨੇ ਦੀ ਖਰੀਦ ਚਾਲੂ ਰੱਖਣ ਲਈ ਧਰਨੇ ਦੌਰਾਨ ਕੀਤੀ ਪੰਜਾਬ ਸਰਕਾਰ ਤੋਂ ਮ... ਅਗਲੀ ਖ਼ਬਰ ਅੱਜ ਨਗਰ ਨਿਗਮ ਦੀਆਂ ਸਾਰੀਆਂ ਬਰਾਂਚਾਂ ਆਮ ਦਿਨਾਂ ਵਾਂਗ ਕਰਨਗੀਆਂ ਕੰਮ-ਪੂਜਾ ਸਿਆਲ ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।