14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵਲੋਂ ਮੰਡੀਆਂ ’ਚ ਝੋਨੇ ਦੀ ਖਰੀਦ ਚਾਲੂ ਰੱਖਣ ਲਈ ਧਰਨੇ ਦੌਰਾਨ ਕੀਤੀ ਪੰਜਾਬ ਸਰਕਾਰ ਤੋਂ ਮੰਗ

ਪਟਿਆਲਾ, 13 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ, ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਤਹਿਸੀਲ ਪੱਧਰ ਦਾ ਧਰਨਾ ਡੀ. ਸੀ.

ਅਜੀਤ ਡੈਸਕ 14-11-2026
ਪਟਿਆਲਾ, 13 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ, ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਤਹਿਸੀਲ ਪੱਧਰ ਦਾ ਧਰਨਾ ਡੀ.ਸੀ. ਦਫ਼ਤਰ ਅੱਗੇ ਲਗਾਇਆ ਗਿਆ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਦਾ ਕੋਟਾ ਪੂਰਾ ਹੋਣ ਤੇ ਖਰੀਦ ਬੰਦ ਕਰਨ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਮਾਲਵੇ ਦੇ ਪਟਿਆਲਾ ਸਮੇਤ ਬਹੁਤੇ ਜ਼ਿਲ੍ਹਿਆਂ ਵਿਚ ਝੋਨੇ ਦੀ ਤੀਜੇ ਹਿੱਸੇ ਦੀ ਫ਼ਸਲ ਖੇਤਾਂ ਤੇ ਮੰਡੀਆਂ ਵਿੱਚ ਬਾਕਾਇਆ ਹੈ। ਇਸ ਲਈ ਝੋਨੇ ਦੀ ਖਰੀਦ ਤਰੰਤ ਸ਼ੁਰੂ ਕਰਨ ਦਾ ਫੈਸਲਾ ਲੈ ਕੇ ਕਿਸਾਨਾਂ ਨਾਲ ਇਨਸਾਫ਼ ਕੀਤਾ ਜਾਵੇ ਤਾਂ ਕਿ ਕਿਸਾਨ ਵੱਡੇ ਆਰਥਿਕ ਨੁਕਸਾਨ ਤੋਂ ਬਚ ਸਕਣ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚੰਡੀਗੜ ਵਿਖੇ ਸਤੰਬਰ ਮਹੀਨੇ ਦੇ ਸਪਤਾਹਿਕ ਮੋਰਚੇ ਦੌਰਾਨ ਕੀਤੇ ਲਿਖਤੀ ਵਾਅਦੇ ਅਨੁਸਾਰ ਗੰਨੇ ਦਾ ਭਾਅ ਵਧਾਉਣ ਤੇ ਸਾਰੀ ਪੇਮੈਂਟ ਇਕ ਕਾਊਂਟਰ ਰਾਹੀਂ ਦੇਣ ਦਾ ਐਲਾਨ ਕੀਤਾ ਗਿਆ ਸੀ। ਪਰ ਸ਼ਿਤਮ ਜਰੀਫੀ ਦੀ ਗੱਲ ਹੈ ਕਿ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਗੰਨੇ ਦੇ ਪਿਛਲੇ ਸਾਰੇ ਬਕਾਏ ਦੀ ਅਦਾਇਗੀ ਵੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ। ਧਰਨੇ ਦੌਰਾਨ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਮ ਦਾ ਮੰਗ ਪੱਤਰ ਪਟਿਆਲਾ ਤਹਿਸੀਲ ਦੇ ਤਹਿਸੀਲਦਾਰ ਮਨਦੀਪ ਸਿੰਘ ਵਲੋਂ ਲਿਆ ਗਿਆ ਅਤੇ ਪੰਜਾਬ ਸਰਕਾਰ ਨੂੰ ਭੇਜਣ ਦਾ ਭਰੋਸਾ ਦਿਵਾਇਆ ਗਿਆ। ਅੱਜ ਦੇ ਸੰਕੇਤਕ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਲਾਲੀ, ਦਰਸ਼ਨ ਸਿੰਘ ਬੇਲੂਮਾਜਰਾ, ਗਿਆਨ ਸਿੰਘ, ਭੁਪਿੰਦਰ ਸਿੰਘ ਸ਼ੰਕਰਪੁਰ , ਸੁਰਿੰਦਰ ਸਿੰਘ ਖ਼ਾਲਸਾ, ਲਸ਼ਕਰ ਸਿੰਘ , ਕੁਲਵੰਤ ਸਿੰਘ ਸਫੇੜਾ ਅਤੇ ਕਰਨੈਲ ਸਿੰਘ ਰੀਠਖੇੜੀ ਨੇ ਸੰਬੋਧਨ ਕੀਤਾ। ਇਸ ਮੌਕੇ ਧੰਨਾ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਸੁਖਦੇਵ ਸਿੰਘ ਪਨੌਦੀਆਂ ਆਦਿ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਮੰਡੀਆਂ ’ਚ ਝੋਨੇ ਦੀ ਫਸਲ ਦੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।