16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਟਿਆਲਾ ਦਿਹਾਤੀ ’ਚ ‘ਆਪ’ ਨੂੰ ਝਟਕਾ, ਕਈ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

ਪਟਿਆਲਾ, 15 ਨਵੰਬਰ (ਗੁਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕਈ ਆਗੂਆਂ ਤੇ ਵਰਕਰਾਂ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਲਾ ਫੜ ਲਿਆ। ਇਸ ਸੰਬੰਧੀ ਜਸਵਿੰਦਰ ਸਿੰਘ ਕੰਗ ਅਤੇ ਖੁਸ਼ਵੰਤ ਸ਼ਰਮਾ ਵਲੋਂ ਅਸ਼ਵਨੀ ਪ੍ਰਾਪਰਟੀ ਸਰਹਿੰਦ ਰੋਡ ਪਟਿਆਲਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਜੀ ਆਇਆਂ ਆਖਿਆ।

ਅਜੀਤ ਡੈਸਕ 16-11-2026
ਪਟਿਆਲਾ, 15 ਨਵੰਬਰ (ਗੁਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕਈ ਆਗੂਆਂ ਤੇ ਵਰਕਰਾਂ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਲਾ ਫੜ ਲਿਆ। ਇਸ ਸੰਬੰਧੀ ਜਸਵਿੰਦਰ ਸਿੰਘ ਕੰਗ ਅਤੇ ਖੁਸ਼ਵੰਤ ਸ਼ਰਮਾ ਵਲੋਂ ਅਸ਼ਵਨੀ ਪ੍ਰਾਪਰਟੀ ਸਰਹਿੰਦ ਰੋਡ ਪਟਿਆਲਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਜੀ ਆਇਆਂ ਆਖਿਆ। ਇਸ ਮੌਕੇ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਭੁਪਿੰਦਰ ਰਾਏ (ਸੰਜੂ ਰਾਏ), ਸੁਖਵੀਰ ਸਿੰਘ ਹੈਪੀ, ਪ੍ਰਦੀਪ ਸਿੰਘ, ਇੰਦਰਜੀਤ ਸਿੰਘ, ਸੁਨੀਲ ਕਿੰਗਰ, ਬੱਬਲੀ ਠੇਕੇਦਾਰ, ਰਾਜਨ ਵਰਮਾ, ਕਵਲ ਰਾਮ ਅਤੇ ਬਲਵਿੰਦਰ ਖੁਰਾਣਾ ਸਮੇਤ ਕਈ ਹੋਰ ਆਗੂ ਤੇ ਵਰਕਰ ਸ਼ਾਮਿਲ ਸਨ। ਇਸ ਮੌਕੇ ਸੰਬੋਧਨ ਕਰਦਿਆਂ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ, ਜਿਸ ਕਾਰਨ ਲੋਕਾਂ ਦਾ ਸੱਤਾਧਾਰੀ ਧਿਰ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਖੋਖਲੇ ਐਲਾਨਾਂ ਅਤੇ ਇਸ਼ਤਿਹਾਰਬਾਜ਼ੀ ਦੀ ਥਾਂ ਜ਼ਮੀਨੀ ਪੱਧਰ ’ਤੇ ਵਿਕਾਸ, ਰੁਜ਼ਗਾਰ, ਅਮਨ-ਕਾਨੂੰਨ ਦੀ ਬਿਹਤਰ ਸਥਿਤੀ ਅਤੇ ਬੁਨਿਆਦੀ ਸਹੂਲਤਾਂ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਿਹਾ ਹੈ ਅਤੇ ਲੋਕਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਬਿੱਟੂ ਚੱਠਾ ਨੇ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਦਿਹਾਤੀ ਅੰਦਰ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ।ਇਸ ਮੌਕੇ ਮਲਵਿੰਦਰ ਸਿੰਘ ਝਿੱਲ, ਪਰਮਜੀਤ ਸਿੰਘ ਪੰਮਾ, ਜਸਵਿੰਦਰ ਸਿੰਘ ਕਾਲੜਾ, ਰਵਿੰਦਰ ਸਿੰਘ ਬੱਬੂ, ਅਰਵਿੰਦਰ ਸਿੰਘ (ਐਮ.ਸੀ.), ਕੋਹਲੀ ਸਾਹਿਬ ਅਤੇ ਕਮਲਪ੍ਰੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੋਕ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ-ਕਬੀਰ ਦਾਸ, ਵਿਸ਼ਾਲ ਗੋਇਲ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਟੈਗੋਰ ਸਕੂਲ ਦੀਆਂ ਹੈਂਡਬਾਲ ਖਿਡਾਰਨਾਂ ਨੇ ਸਟੇਟ ਲੈਵਲ ’ਤੇ ਕਾਂਸੀ ਦਾ ਤਗਮਾ ਕੀਤਾ ਹਾਸਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।