18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਾਮਜ਼ਦਗੀਆਂ ਦੇ ਤੀਜੇ ਦਿਨ ਅੱਜ 60 ਨਾਮਜ਼ਦਗੀਆਂ ਦਾਖ਼ਲ, ਕੁੱਲ 105 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨੂੰ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ ਅੱਜ ਨਾਮਜ਼ਦਗੀਆਂ ਦੇ ਤੀਜੇ ਦਿਨ 60 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਇਹ ਜਾਣਕਾਰੀ ਦਿੰਦਿਆਂ ਏਡੀਸੀ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੁਨੀਲ ਫੋਗਾਟ ਨੇ ਦੱਸਿਆ ਕਿ ਵਾਰਡ ਨੰਬਰ 1, 4, 6, 12, 14, 15, 16, 22, 26, 29, 32, 33, 34, 36 ਤੇ 37 ਲਈ ਰਿਟਰਨਿੰਗ ਅਫ਼ਸਰ ਏ.

ਅਜੀਤ ਡੈਸਕ 19-11-2026
ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ ਅੱਜ ਨਾਮਜ਼ਦਗੀਆਂ ਦੇ ਤੀਜੇ ਦਿਨ 60 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਇਹ ਜਾਣਕਾਰੀ ਦਿੰਦਿਆਂ ਏਡੀਸੀ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੁਨੀਲ ਫੋਗਾਟ ਨੇ ਦੱਸਿਆ ਕਿ ਵਾਰਡ ਨੰਬਰ 1, 4, 6, 12, 14, 15, 16, 22, 26, 29, 32, 33, 34, 36 ਤੇ 37 ਲਈ ਰਿਟਰਨਿੰਗ ਅਫ਼ਸਰ ਏ.ਐਮ.ਡੀ., ਪੀ.ਆਰ.ਟੀ.ਸੀ. ਇੰਦਰਪਾਲ ਸਿੰਘ ਤੇ ਸਹਾਇਕ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਹਰਪ੍ਰੀਤ ਸਿੰਘ ਕਟਾਰੀਆ ਅਤੇ ਵਾਰਡ ਨੰਬਰ 38, 40, 41, 43, 44, 45, 46, 48, 50, 51, 52, 53, 55 , 57 ਅਤੇ 58 ਲਈ ਰਿਟਰਨਿੰਗ ਅਫ਼ਸਰ ਖੁਸ਼ਦਿਲ ਸਿੰਘ ਡਿਪਟੀ ਕਮਿਸ਼ਨਰ ਆਬਕਾਰੀ (ਡਿਸਟਿਲਰੀ) ਅਤੇ ਸਹਾਇਕ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ) ਵਨੀਤ ਸਿੰਗਲਾ ਕੋਲ ਹੁਣ ਤੱਕ ਕੁਲ 105 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਹਨ। ਏ.ਡੀ.ਸੀ. ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਕੱਲ੍ਹ 19 ਨਵੰਬਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗੀ। ਏ.ਡੀ.ਸੀ. ਸੁਨੀਲ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਤਾਰੀਖ਼ ਸ਼ਨੀਵਾਰ 21 ਨਵੰਬਰ ਦੁਪਹਿਰ 3 ਵਜੇ ਤੱਕ ਅਤੇ ਵੋਟਾਂ 28 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਵੋਟਾਂ ਦੀ ਗਿਣਤੀ ਸੰਬੰਧੀ ਹਦਾਇਤਾਂ ਬਾਅਦ ਵਿਚ ਜਾਰੀ ਕੀਤੀਆਂ ਜਾਣਗੀਆਂ। ਏ.ਡੀ.ਸੀ. ਨੇ ਕਿਹਾ ਕਿ ਇਨ੍ਹਾਂ ਚੋਣਾਂ ਲਈ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਵਿਚ 123 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਮਾਣਯੋਗ ਹਾਈਕੋਰਟ ਵਲੋਂ ਮੁੜ-ਚੋਣ ਕਰਵਾਉਣ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਲਈ ਇਕ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਵਲ ਸਿੰਘ ਢਿੱਲੋਂ ਅਤੇ ਪਰਨੀਤ ਕੌਰ ਕਰਨਗੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ-ਸ... ਅਗਲੀ ਖ਼ਬਰ ਬਹਿਰਾਮ ਵਿਖੇ 20ਵਾਂ ਸੰਤ ਸੰਮੇਲਨ 27 ਨੂੰ, ਸੰਤਾਂ ਵਲੋਂ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।