19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਲਜੀਤ ਸਿੰਘ ਸੋਹੀ ਨੇ ਭੁੱਨਰਹੇੜੀ ਦੇ ਨਵੇ ਬੀ.ਡੀ.ਪੀ.ਓ. ਵਜੋਂ ਅਹੁਦਾ ਸੰਭਾਲਿਆ

ਭੁੱਨਰਹੇੜੀ, 19 ਨਵੰਬਰ (ਧਨਵੰਤ ਸਿੰਘ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਭੁੱਨਰਹੇੜੀ ਵਿਖੇ ਬਲਜੀਤ ਸਿੰਘ ਸੋਹੀ ਨੇ ਨਵੇਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ. ਡੀ.

ਅਜੀਤ ਡੈਸਕ 20-11-2026
ਭੁੱਨਰਹੇੜੀ, 19 ਨਵੰਬਰ (ਧਨਵੰਤ ਸਿੰਘ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਭੁੱਨਰਹੇੜੀ ਵਿਖੇ ਬਲਜੀਤ ਸਿੰਘ ਸੋਹੀ ਨੇ ਨਵੇਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਬਲਾਕ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਅਹੁਦਾ ਸੰਭਾਲਣ ਉਪਰੰਤ ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ ਨੇ ਬਲਾਕ ਅਧੀਨ ਆਉਂਦੀਆਂ ਪੰਚਾਇਤਾਂ ਦੇ ਪੰਚਾਇਤ ਸਕੱਤਰਾਂ ਨਾਲ ਮੀਟਿੰਗ ਕਰਕੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਅਧੂਰੇ ਪਏ ਕੰਮਾਂ ਅਤੇ ਪੰਚਾਇਤੀ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਪੰਚਾਇਤ ਸਕੱਤਰਾਂ ਨਾਲ ਜਾਣ-ਪਛਾਣ ਕੀਤੀ। ਇਸ ਮੌਕੇ ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ ਨੇ ਪੰਚਾਇਤ ਸਕੱਤਰਾਂ ਨੂੰ ਆਪੋ-ਆਪਣੇ ਪਿੰਡਾਂ ਨਾਲ ਸਬੰਧਤ ਵਿਕਾਸ ਕਾਰਜਾਂ ਅਤੇ ਪੰਚਾਇਤੀ ਰਿਕਾਰਡ ਬਾਰੇ ਪੂਰੀ ਜਾਣਕਾਰੀ ਰੱਖਣ ਅਤੇ ਲੋਕਾਂ ਨਾਲ ਜੁੜੇ ਕੰਮਾਂ ਨੂੰ ਬਿਨਾਂ ਬੇਲੋੜੀ ਦੇਰੀ ਤੋਂ ਨਿਪਟਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਵਿੱਚ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਈਆਂ ਦੇ ਨਿਰਦੇਸ਼ ਦਿੱਤੇ।ਬਲਾਕ ਭੁੱਨਰਹੇੜੀ ਵਿੱਚ ਨਵੇਂ ਬੀ.ਡੀ.ਪੀ.ਓ. ਦੀ ਨਿਯੁਕਤੀ ਨੂੰ ਪ੍ਰਸ਼ਾਸਨਿਕ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਨਵੇਂ ਅਧਿਕਾਰੀ ਦੀ ਅਗਵਾਈ ਹੇਠ ਕੰਮ ਕਿਸ ਤਰਾ ਕਰਦੇ ਹਨ। ਇਸ ਮੌਕੇ ਮਨਦੀਪ ਕੌਰ ਸੁਪਡੈਂਟ, ਜਰਨੈਲ ਸਿੰਘ ਸੀਨੀਅਰ ਸਹਾਇਕ, ਗੁਰਜਿੰਦਰ ਸਿੰਘ ਪੰਜੇਟਾ, ਪ੍ਰਧਾਨ ਸਰਿਦਰਪਾਲ ਸਿੰਘ, ਹਰਵਿੰਦਰ ਸਿੰਘ, ਸੰਪੂਰਨ ਸਿੰਘ ਕੌਲੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਸੁੱਖੀ ਰੱਖੜਾ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਕੀਤੀਆਂ ਰਵਾਨਾ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਸਮਾਣਾ ਦੀਆਂ 80 ਫ਼ੀਸਦੀ ਗ੍ਰਾਮ ਪੰਚਾਇਤਾਂ ਨੇ ਹਰਚੰਦ ਸਿੰਘ ਬਰਸਟ ਦੇ ਹੱਕ ’ਚ ਭਰੀ ਹੁੰਗਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।