19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਅਣਪਛਾਤੇ ਸ਼ਰਾਰਤੀ ਅਨਸਰਾਂ ਵਲੋਂ ਪਰਾਲੀ ਦੀਆਂ ਗੱਠਾਂ ਨੂੰ ਲਗਾਈ ਅੱਗ

ਨਾਭਾ, 19 ਨਵੰਬਰ (ਵਰਿੰਦਰ ਵਰਮਾ)-ਨਾਭਾ ਦੇ ਨਜ਼ਦੀਕੀ ਲਗਾ ਦਿੱਤੀ ਗਈ। ਇਸ ਭਿਆਨਕ ਅੱਗ ਕਾਰਨ ਕਿਸਾਨ ਦਾ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਹੋ ਗਿਆ ਹੈ।

ਅਜੀਤ ਡੈਸਕ 20-11-2026
ਨਾਭਾ, 19 ਨਵੰਬਰ (ਵਰਿੰਦਰ ਵਰਮਾ)-ਨਾਭਾ ਦੇ ਨਜ਼ਦੀਕੀ ਲਗਾ ਦਿੱਤੀ ਗਈ। ਇਸ ਭਿਆਨਕ ਅੱਗ ਕਾਰਨ ਕਿਸਾਨ ਦਾ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਪਿੰਡ ਘਨੂੜਕੀ ਦੇ ਰਹਿਣ ਵਾਲੇ ਅੰਮ੍ਰਿਤ ਸਿੰਘ ਨੇ ਪਿੰਡ ਮੰਡੌਰ ਦੇ ਗੁਰਪ੍ਰੀਤ ਸਿੰਘ (ਮੈਂਬਰ) ਪਾਸੋਂ ਜ਼ਮੀਨ ਕਿਰਾਏ (ਠੇਕੇ ) ‘ ਤੇ ਲਈ ਹੋਈ ਸੀ। ਅੰਮ੍ਰਿਤ ਸਿੰਘ ਨੇ ਦਿਨ-ਰਾਤ ਸਖ਼ਤ ਮਿਹਨਤ ਕਰਕੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕੀਤੀ ਸੀ ਅਤੇ ਉਸ ਦੀਆਂ ਗੱਠਾਂ ਤਿਆਰ ਕਰਕੇ ਇਸ ਜ਼ਮੀਨ ਵਿੱਚ ਸਟੋਰ ਕੀਤੀਆਂ ਹੋਈਆਂ ਸਨ। ਇਹ ਪਰਾਲੀ ਦੀਆਂ ਗੱਠਾਂ ਫਿਰੋਜ਼ਪੁਰ ਸਥਿਤ ‘ਸੁਖਬੀਰ ਐਗਰੋ’ ਕੰਪਨੀ ਨੂੰ ਸਪਲਾਈ ਕੀਤੀਆਂ ਜਾਣੀਆਂ ਸਨ। ਬੀਤੀ ਦੇਰ ਰਾਤ ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਮੌਕਾ ਦੇਖ ਕੇ ਪਰਾਲੀ ਦੇ ਇਸ ਢੇਰ ਨੂੰ ਅੱਗ ਲਗਾ ਦਿੱਤੀ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਚਾਰ-ਪੰਜ ਗੱਡੀਆਂ ਪਹੁੰਚੀਆਂ, ਜਿਨ੍ਹਾਂ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ ਉਦੋਂ ਤੱਕ ਪਰਾਲੀ ਦੀਆਂ ਸਾਰੀਆਂ ਗੱਠਾਂ ਸੜ ਕੇ ਸੁਆਹ ਹੋ ਚੁੱਕੀਆਂ ਸਨ। ਪੀੜਤ ਅੰਮ੍ਰਿਤ ਸਿੰਘ ਅਨੁਸਾਰ ਇਸ ਘਟਨਾ ਵਿੱਚ ਉਸ ਦਾ ਕਰੋੜਾਂ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੀੜਤ ਕਿਸਾਨ ਅਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਸ਼ਰਾਰਤੀ ਅਨਸਰਾਂ ਦੀ ਜਲਦ ਤੋਂ ਜਲਦ ਭਾਲ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਕਿਸਾਨ ਨੂੰ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਪਿਛਲੀ ਖ਼ਬਰ ਸਿਵਿਲ ਡਿਫੈਂਸ ਵਲੋਂ 27 ਨਵੰਬਰ ਰਾਤ 8 ਵਜੇ ਕਾਰਵਾਈ ਜਾਵੇਗੀ ਮੌਕ ਡਰਿੱਲ ਲੋਕ ਕਿਸੇ ਤਰ੍ਹਾਂ ਦੀ ਘਬਰਾਹਟ ’ਚ ਨਾ ਆਉਣ-ਜ਼ਿ... ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਆਈ.ਐੱਸ.ਸੀ. 1976 ਬੈਚ ਦਾ ਗੋਲਡਨ ਜੁਬਲੀ ਸਮਾਗਮ ਪੰਜ ਦਹਾਕੇ ਪੁਰਾਣੀਆਂ ਯਾਦਾਂ ਹੋਈਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।