ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਸਮਾਣਾ ਤੋਂ ਵੱਡਾ ਜਥਾ ਰਵਾਨਾ
ਸਮਾਣਾ, 21 ਨਵੰਬਰ (ਸਾਹਿਬ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਸਸਕਾਰ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਜੱਥਾ ਰਵਾਨਾ ਹੋਇਆ। ਇਸ ਜੱਥੇ ਦੀ ਅਗਵਾਈ ਪਾਰਟੀ ਦੇ ਹਲਕਾ ਸਮਾਣਾ ਆਗੂ ਭਾਈ ਰਾਜਿੰਦਰ ਸਿੰਘ ਫਤਿਹਗੜ੍ਹ ਛੰਨਾਂ ਨੇ ਕੀਤੀ।
ਅਜੀਤ ਡੈਸਕ
22-11-2026