22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੇਂਟ ਕਬੀਰ ਕਾਲਜ ਵਿਚ ਕੀਤੀ ਗਈ ਫਰੈਸ਼ਰ ਪਾਰਟੀ

ਪਟਿਆਲਾ, 21 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਕੌਲੀ ਵਿਖੇ ਡਾ. ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਫਰੈਸ਼ਰ ਪਾਰਟੀ ਕੀਤੀ ਗਈ।

ਅਜੀਤ ਡੈਸਕ 22-11-2026
ਪਟਿਆਲਾ, 21 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਕੌਲੀ ਵਿਖੇ ਡਾ. ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਫਰੈਸ਼ਰ ਪਾਰਟੀ ਕੀਤੀ ਗਈ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਸ਼ਬਦ, ਭੰਗੜਾ, ਸ਼ਾਇਰੀ, ਸਕਿੱਟ, ਗੀਤ ਅਤੇ ਹੋਰ ਰੰਗਾਰੰਗ ਸਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਦੌਰਾਨ ਮੁੱਖ ਮਹਿਮਾਨ ਵਾਇਸ ਚੇਅਰਮੈਨ ਬਲਜਿੰਦਰ ਸਿੰਘ ਮਾਨਸ਼ਾਹੀਆ, ਐਮ.ਡੀ. ਲਾਲ ਸਿੰਘ ਟਿਵਾਣਾ ਅਤੇ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਜ਼ਿੰਦਗੀ ਵਿਚ ਬੁਲੰਦੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਨਵੇਂ ਬੱਚਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ ਅਤੇ ਜ਼ਿੰਦਗੀ ਵਿਚ ਸਫ਼ਲਤਾ ਦੇ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਮਿਸ ਅਤੇ ਮਿਸਟਰ ਫਰੈਸ਼ਰ ਦੀ ਚੋਣ ਦੇ ਲਈ ਪ੍ਰਤੀਯੋਗੀਆਂ ਨੂੰ ਪ੍ਰਸ਼ਨ ਪੁੱਛੇ ਗਏ ਅਤੇ ਪ੍ਰੋਗਰਾਮ ਦੇ ਅੰਤ ਵਿਚ ਮਿਸ ਫਰੈਸ਼ਰ ਖੁਸ਼ੀ, ਪਹਿਲੀ ਰਨਰਅੱਪ ਨਵਜੋਤ ਕੌਰ, ਦੂਜੀ ਰਨਰਅੱਪ ਸਿਮਰਨ ਸੈਣੀ ਚੁਣੀ ਗਈ ਅਤੇ ਮਿਸਟਰ ਫਰੈਸ਼ਰ ਹਰਪ੍ਰੀਤ ਸਿੰਘ, ਪਹਿਲੇ ਰਨਰਅੱਪ ਮਨਜੋਤ ਸਿੰਘ ਚੁਣੇ ਗਏ। ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਵਾਲੀਬਾਲ ਮੁਕਾਬਲੇ ਵਿਚ ਡਾ. ਬੀ. ਐੱਸ. ਸੰਧੂ ਸਕੂਲ ਦੀ ਟੀਮ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੋਲਡਨ ਏਰਾ ਸਕੂਲ ਵਿਖੇ ਦੋ ਦਿਨਾਂ ਸਾਲਾਨਾ ਸਮਾਗਮ ‘ਲਿਟਲ ਫੁੱਟਸਟੈਪਸ’ ਧੂਮਧਾਮ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।