23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਛੱਤਰ ਸਿੰਘ ਅਰਾਈਂਮਾਜਰਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਕਰਾਂਗੇ ਸਖ਼ਤ ਮਿਹਨਤ-ਨਛੱਤਰ ਸਿੰਘ ਅਰਾਈਂਮਾਜਰਾ

ਪਾਤੜਾਂ, 22 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਹਲਕਾ ਸ਼ੁਤਰਾਣਾ ਅੰਦਰ ਸਰਗਰਮ ਕਾਂਗਰਸੀ ਆਗੂ ਅਤੇ ਕਾਂਗਰਸ ਪਾਰਟੀ ਦੇ ਐਸ. ਸੀ.

ਅਜੀਤ ਡੈਸਕ 23-11-2026
ਪਾਤੜਾਂ, 22 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਹਲਕਾ ਸ਼ੁਤਰਾਣਾ ਅੰਦਰ ਸਰਗਰਮ ਕਾਂਗਰਸੀ ਆਗੂ ਅਤੇ ਕਾਂਗਰਸ ਪਾਰਟੀ ਦੇ ਐਸ.ਸੀ. ਸੈੱਲ ਦੇ ਸੂਬਾ ਕੁਆਰਡੀਨੇਟਰ ਅਤੇ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਂਮਾਜਰਾ ਵਲੋਂ ਕਾਂਗਰਸ ਪਾਰਟੀ ਲਈ ਕੀਤੀ ਜਾ ਰਹੀ ਸੇਵਾ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਸੰਬੰਧੀ ਜਾਣਕਾਰੀ ਦਿੰਦਿਆਂ ਨਛੱਤਰ ਸਿੰਘ ਅਰਾਈਂਮਾਜਰਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਾਰਟੀ ਦੀ ਕੀਤੀ ਜਾ ਰਹੀ ਸੇਵਾ ਨੂੰ ਦੇਖਦਿਆਂ ਉਨ੍ਹਾਂ ਨੂੰ ਪਾਰਟੀ ਹਾਈਕਮਾਨ ਨੇ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਿਰਸਵਾਰਥ ਪਾਰਟੀ ਦੀ ਚੜ੍ਹਦੀਕਲਾ ਲਈ ਪਹਿਲਾਂ ਤੋਂ ਵੀ ਜ਼ਿਆਦਾ ਹਲਕਾ ਸ਼ੁਤਰਾਣਾ ਅੰਦਰ ਕਾਂਗਰਸ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ। ਅਰਾਈਂਮਾਜਰਾ ਨੇ ਕਿਹਾ ਕਿ ਇਸ ਨਿਯੁਕਤੀ ਲਈ ਉਨ੍ਹਾਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ, ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ,ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਰਜਿੰਦਰ ਗੋਤਮ ਪ੍ਰਧਾਨ ਐਸ.ਸੀ. ਵਿੰਗ, ਬੀਬੀ ਗੁਰਸ਼ਰਨ ਕੌਰ ਰੰਧਾਵਾ ਜ਼ਿਲ੍ਹਾ ਪ੍ਰਧਾਨ, ਹਰੀਸ਼ ਚੌਧਰੀ ਕੁਆਰਡੀਨੇਟਰ ਐਸ.ਸੀ. ਵਿੰਗ ਆਲ ਇੰਡੀਆ, ਪੰਜਾਬ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ਉੱਤੇ ਸਖ਼ਤ ਮਿਹਨਤ ਕੀਤੀ ਹੈ ਅਤੇ ਹੁਣ ਵੀ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ’ਤੇ ਜਾ ਕੇ ਕੰਮ ਕਰਨਗੇ।
ਪਿਛਲੀ ਖ਼ਬਰ ਕਰਨ ਸਿੰਘ ਡੀ.ਟੀ.ਓ. ਵਲੋਂ ਪਿੰਡ ਡਰੋਲੀ ’ਚ ਕੀਤੀ ਲੋਕ ਮਿਲਣੀ ਨੇ ਧਾਰਿਆ ਰੈਲੀ ਦਾ ਰੂਪ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ... ਅਗਲੀ ਖ਼ਬਰ ਨਛੱਤਰ ਸਿੰਘ ਅਰਾਈਂਮਾਜਰਾ ਵਲੋਂ ਹਲਕਾ ਸ਼ੁਤਰਣਾ ਅੰਦਰ ਸਰਗਰਮੀਆਂ ਤੇਜ਼ ਹਲਕਾ ਸ਼ੁਤਰਾਨਾ ਦੇ ਪਿੰਡਾਂ ਅਤੇ ਸ਼ਹਿਰਾਂ ਅੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।