24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਨੇ ਪੰਜਾਬ ਇੰਚਾਰਜ ਸਤੀਸ਼ ਪੁਨੀਆ ਨਾਲ ਕੀਤੀ ਮੁਲਾਕਾਤ

ਪਟਿਆਲਾ, 23 ਨਵੰਬਰ (ਅ. ਸ.

ਮੁਲਾਕਾਤ ਦੌਰਾਨ ਪੰਜਾਬ ਇੰਚਾਰਜ ਸਤੀਸ਼ ਪੁਨੀਆ ਤੇ ਭਾਜਪਾ ਆਗੂ ਗੁਰਤੇਜ਼ ਸਿੰਘ ਢਿੱਲੋਂ। ਅਜੀਤ ਤਸਵੀਰ 24-11-2026
ਪਟਿਆਲਾ, 23 ਨਵੰਬਰ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਗੁਰਤੇਜ਼ ਸਿੰਘ ਢਿੱਲੋਂ ਵਲੋਂ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ, ਮੈਂਬਰ ਪਾਰਲੀਮੈਂਟ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੁਨੀਆ ਨਾਲ ਮੁਲਾਕਾਤ ਕੀਤੀ ਗਈ। ਇਸ ਅਹਿਮ ਬੈਠਕ ਦੌਰਾਨ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਦੀਆਂ ਗਤੀਵਿਧੀਆਂ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਰਣਨੀਤੀ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੁਲਾਕਾਤ ਦੌਰਾਨ ਗੁਰਤੇਜ਼ ਸਿੰਘ ਢਿੱਲੋਂ ਨੇ ਸਤੀਸ਼ ਪੁਨੀਆ ਨੂੰ ਪਟਿਆਲਾ ਜ਼ਿਲ੍ਹੇ ਅਤੇ ਖ਼ਾਸ ਕਰਕੇ ਹਲਕਾ ਪਟਿਆਲਾ ਦਿਹਾਤੀ ਦੇ ਮੌਜੂਦਾ ਹਾਲਾਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਹਲਕਾ ਪਟਿਆਲਾ ਦਿਹਾਤੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੋਈ ਵਿਕਾਸ ਕਾਰਜ ਨਹੀਂ ਕੀਤੇ ਗਏ, ਪੂਰੀ ਤਰ੍ਹਾਂ ਨਾਲ ਹਲਕੇ ਨੂੰ ਅਣਦੇਖਾ ਕੀਤਾ ਗਿਆ ਹੈ, ਜਿਸ ਕਰਕੇ ਲੋਕਾਂ ਵਿਚ ਬਹੁਤ ਰੋਸ਼ ਹੈ। ਦੋਵਾਂ ਆਗੂਆਂ ਵਿਚਕਾਰ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਹਲਕੇ ਦੇ ਹਰ ਘਰ ਤੱਕ ਪਹੁੰਚਾਉਣ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਸਤੀਸ਼ ਪੁਨੀਆ ਨੇ ਢਿੱਲੋਂ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਲਈ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨਾ ਬੇਹੱਦ ਜ਼ਰੂਰੀ ਹੈ।
ਪਿਛਲੀ ਖ਼ਬਰ ਯੂਥ ਬਲਾਕ ਪ੍ਰਧਾਨ ਇਕਬਾਲ ਸਿੰਘ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ ਹੋਏ ਅਗਲੀ ਖ਼ਬਰ 80 ਸਾਲ ਦੀ ਉਮਰ ’ਚ ਮੁਖਤਿਆਰ ਸਿੰਘ ਨੇ ਖੇਡ ਮੈਦਾਨ ’ਚ ਗੱਡੇ ਜਿੱਤ ਦੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।