24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਪਟਿਆਲਾ, 23 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੁਆਰਾ ਚੌਂਕ ਮਾਲ ਰੋਡ ਤੋਂ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਦੇ ਅੱਗੇ ਪੰਜ ਪਿਆਰੇ ਅਤੇ ਨਰ ਸਿੰਘਾ ਵਜਾਉਂਦੇ ਸਿੰਘ ਜਿਵੇਂ ਹੀ ਤੁਰੇ ਤਾਂ ਸਾਰਾ ਮਾਹੌਲ ਖਾਲਸਾਈ ਰੰਗ ਵਿਚ ਰੰਗਿਆ ਗਿਆ।

ਅਜੀਤ ਡੈਸਕ 24-11-2026
ਪਟਿਆਲਾ, 23 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੁਆਰਾ ਚੌਂਕ ਮਾਲ ਰੋਡ ਤੋਂ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਦੇ ਅੱਗੇ ਪੰਜ ਪਿਆਰੇ ਅਤੇ ਨਰ ਸਿੰਘਾ ਵਜਾਉਂਦੇ ਸਿੰਘ ਜਿਵੇਂ ਹੀ ਤੁਰੇ ਤਾਂ ਸਾਰਾ ਮਾਹੌਲ ਖਾਲਸਾਈ ਰੰਗ ਵਿਚ ਰੰਗਿਆ ਗਿਆ। ਸ਼ਰਧਾਲੂਆਂ ਵਲੋਂ ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ ’ਤੇ ਫੁੱਲਾਂ ਦੀ ਵਰਖਾ ਕਰਕੇ ਤਰ੍ਹਾਂ-ਤਰ੍ਹਾਂ ਦੇ ਲੰਗਰ ਲਾ ਕੇ ਸਵਾਗਤ ਕੀਤਾ। ਨਗਰ ਕੀਰਤਨ ਮਾਲ ਰੋਡ, ਸ਼ੇਰਾਂ ਵਾਲਾ ਗੇਟ, ਧਰਮਪੁਰਾ ਬਾਜ਼ਾਰ, ਅਦਾਲਤ ਬਾਜ਼ਾਰ, ਗੁੜ ਮੰਡੀ, ਢੱਕ ਬਾਜ਼ਾਰ, ਮੋਦੀ ਕਾਲਜ ਤੋਂ ਵਾਪਸ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੁਹਾਰਾ ਚੌਂਕ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਜਿੱਥੇ ਸਕੂਲੀ ਬੱਚਿਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ, ਉੱਥੇ ਹੀ ਵੱਖ-ਵੱਖ ਕਾਲੋਨੀਆਂ ਤੋਂ ਇਲਾਕਿਆਂ ਤੋਂ ਉਚੇਚੇ ਤੌਰ ’ਤੇ ਜਥੇ ਕੀਰਤਨ ਕਰਦੇ ਦਿਖੇ ਵੱਖ-ਵੱਖ ਅਖਾੜਿਆਂ ਤੋਂ ਆਏ ਭੁਜੰਗੀ ਸਿੰਘਾਂ ਵਲੋਂ ਆਪਣੇ ਗਤਕੇ ਦੇ ਜੌਹਰ ਵੀ ਦਿਖਾਏ ਗਏ। ਜਿਸ ਨੂੰ ਹਰ ਉਮਰ ਦੇ ਸ਼ਰਧਾਲੂ ਵਲੋਂ ਬੜੇ ਹੀ ਉਤਸ਼ਾਹ ਨਾਲ ਦੇਖਿਆ ਗਿਆ। ਨਗਰ ਕੀਰਤਨ ਵਿਚ ਸ਼ਿਰਕਤ ਕਰ ਰਹੇ ਜਥਿਆਂ ਦਾ ਵੱਖ-ਵੱਖ ਥਾਈਂ ਸੁਸਾਇਟੀਆਂ ਧਾਰਮਿਕ ਜਥੇਬੰਦੀਆਂ ਅਤੇ ਦੁਕਾਨਦਾਰ ਐਸੋਸੀਏਸ਼ਨਾਂ ਵਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨ ਕੀਤਾ ਗਿਆ। ਗਊਸ਼ਾਲਾ ਮੋੜ ਦੇ ਉੱਪਰ ਸ਼ੇਰੇ ਪੰਜਾਬ ਮਾਰਕੀਟ ਦੁਕਾਨਦਾਰ ਐਸੋਸੀਏਸ਼ਨ ਵਲੋਂ ਸਾਬਕਾ ਮੇਅਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਗੁਰਮੀਤ ਸਿੰਘ ਸਡਾਣਾ, ਭਜਨ ਸਿੰਘ ਓਬਰਾਏ ਆਦਿ ਨੇ ਸਵਾਗਤ ਵੀ ਕੀਤਾ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੁਆਰਾ ਚੌਂਕ ਮਾਲ ਰੋਡ ਦੀ ਪ੍ਰਬੰਧਕੀ ਕਮੇਟੀ ਪ੍ਰਧਾਨ ਬਲਜਿੰਦਰ ਸਿੰਘ ਦੀਵਾਨ, ਇੰਦਰਮੋਹਨ ਸਿੰਘ ਬਜਾਜ, ਬਲਰਾਜ ਸਿੰਘ ਗਰੇਵਾਲ, ਭਜਨ ਸਿੰਘ ਉਬਰਾਏ, ਮੀਤ ਪ੍ਰਧਾਨ ਹਰਬੀਰ ਸਿੰਘ ਖਰਬੰਦਾ ਸੀਨੀਅਰ ਮੀਤ ਪ੍ਰਧਾਨ, ਨਰਿੰਦਰ ਸਹਿਗਲ, ਸਾਬਕਾ ਏ.ਆਈ.ਜੀ. ਗੁਰਦੀਪ ਸਿੰਘ ਨੇ ਦੱਸਿਆ ਕਿ ਕੱਲ੍ਹ ਗੁਰਦੁਆਰਾ ਸਾਹਿਬ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਧਾਰਮਿਕ ਦੀਵਾਨ ਸੱਜਣਗੇ। ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਇਤਿਹਾਸਕ ਹੋਵੇਗੀ : ਚੇਅਰਮੈਨ ਟਿਵਾਣਾ ਅਗਲੀ ਖ਼ਬਰ ਵਾਰਡ ਨੰਬਰ 14 ’ਚ ਅਕਾਲੀ ਦਲ ਉਮੀਦਵਾਰ ਕਮਲਦੀਪ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।