24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦੀਪ ਨਗਰ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਹੁੰਗਾਰਾ, ਕਈ ਪਰਿਵਾਰ ਪਾਰਟੀ ’ਚ ਸ਼ਾਮਿਲ

ਪਟਿਆਲਾ, 23 ਨਵੰਬਰ (ਗੁਰਵਿੰਦਰ ਸਿੰਘ ਔਲਖ)- ਸ਼੍ਰੋਮਣੀ ਅਕਾਲੀ ਦਲ ਵਲੋਂ ਮਿਸ਼ਨ 2027 ਦੀਆਂ ਤਿਆਰੀਆਂ ਤਹਿਤ ਪਟਿਆਲਾ ਦਿਹਾਤੀ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਦੀਪ ਨਗਰ ਵਿਖੇ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਰਮਜੀਤ ਕੌਰ ਅਤੇ ਸੰਦੀਪ ਬੱਬਰ ਦੀ ਪ੍ਰੇਰਣਾ ਸਦਕਾ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 24-11-2026
ਪਟਿਆਲਾ, 23 ਨਵੰਬਰ (ਗੁਰਵਿੰਦਰ ਸਿੰਘ ਔਲਖ)- ਸ਼੍ਰੋਮਣੀ ਅਕਾਲੀ ਦਲ ਵਲੋਂ ਮਿਸ਼ਨ 2027 ਦੀਆਂ ਤਿਆਰੀਆਂ ਤਹਿਤ ਪਟਿਆਲਾ ਦਿਹਾਤੀ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਦੀਪ ਨਗਰ ਵਿਖੇ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਰਮਜੀਤ ਕੌਰ ਅਤੇ ਸੰਦੀਪ ਬੱਬਰ ਦੀ ਪ੍ਰੇਰਣਾ ਸਦਕਾ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਖਾਟੂ ਸ਼ਿਆਮ ਮੰਦਰ ਦੀਪ ਨਗਰ ਦੇ ਮੁੱਖ ਪੁਜਾਰੀ ਅਨਿਲ ਅੱਤਰੀ, ਗੁਰਚਰਨ ਸਿੰਘ, ਹੈਪੀ, ਮਨੀਸ਼ ਖੰਨਾ, ਸੰਦੀਪ ਸਿੰਘ ਅਤੇ ਅੰਕੁਸ਼ ਸਮੇਤ ਕਈ ਹੋਰ ਵਿਅਕਤੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਪਾਰਟੀ ਵਲੋਂ ਕੀਤੇ ਸੰਘਰਸ਼ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਵਿਚ ਪਾਰਟੀ ਦਾ ਜਥੇਬੰਦਕ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਵਰਕਰਾਂ ਦੀ ਮਿਹਨਤ ਸਦਕਾ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਆਵਾਜ਼ ਬਣ ਕੇ ਉੱਭਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਸਿਆਸੀ ਪਾਰਟੀ ਦੀ ਲੋੜ ਹੈ, ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੇ ਨਾਲ-ਨਾਲ ਉਨ੍ਹਾਂ ਦੇ ਹੱਕਾਂ ਲਈ ਦ੍ਰਿੜ੍ਹਤਾ ਨਾਲ ਆਵਾਜ਼ ਬੁਲੰਦ ਕਰੇ। ਇਸ ਮੌਕੇ ਪਰਮਜੀਤ ਕੌਰ ਅਤੇ ਸੰਦੀਪ ਬੱਬਰ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਦੇ ਯਤਨਾਂ ਸਦਕਾ ਦੀਪ ਨਗਰ ਵਿਚ ਪਾਰਟੀ ਨੂੰ ਮਿਲਿਆ ਹੁੰਗਾਰਾ ਜਥੇਬੰਦੀ ਲਈ ਉਤਸ਼ਾਹਜਨਕ ਹੈ।
ਪਿਛਲੀ ਖ਼ਬਰ ਵਾਰਡ ਨੰਬਰ 14 ’ਚ ਅਕਾਲੀ ਦਲ ਦੇ ਉਮੀਦਵਾਰ ਕਮਲਦੀਪ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਪਟਿਆਲਾ ਵਾਸੀ 30 ਨਵੰਬਰ ਤੱਕ ਪੋਰਟਲ ’ਤੇ ਕਰ ਸਕਦੇ ਹਨ ਸਵੈ-ਗਣਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।