ਵਾਰਡ ਨੰਬਰ 14 ’ਚ ਅਕਾਲੀ ਦਲ ਦੇ ਉਮੀਦਵਾਰ ਕਮਲਦੀਪ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ
ਪਟਿਆਲਾ: 23 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਵਾਰਡ ਨੰਬਰ 14 ’ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਦੀ ਪਤਨੀ ਅਤੇ ਪਾਰਟੀ ਦੀ ਉਮੀਦਵਾਰ ਕਮਲਦੀਪ ਕੌਰ ਦੇ ਮੁੱਖ ਚੋਣ ਦਫ਼ਤਰ ਦਾ ਘੁੰਮਣ ਨਗਰ ਵਿਖੇ ਉਦਘਾਟਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਨੇ ਚੋਣ ਸਰਗਰਮੀਆਂ ਨੂੰ ਨਵੀਂ ਰਫ਼ਤਾਰ ਦਿੱਤੀ।
ਅਜੀਤ ਡੈਸਕ
24-11-2026