‘ ਦ ਮਿਲੇਨੀਅਮ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਪ੍ਰਭਾਤ ਫੇਰੀ ਕਰਵਾਈ
ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-‘ਦ ਮਿਲੇਨੀਅਮ ਸਕੂਲ, ਪਟਿਆਲਾ ਵਿਖੇ ਸਵੇਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਪਾਵਨ ਸਿੱਖਿਆਵਾਂ ਨੂੰ ਸਮਰਪਿਤ ਵਿਸ਼ੇਸ਼ ਅਧਿਆਤਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਰਾਂਡਿਆਂ ਵਿਚ ਇਕ ਸੁੰਦਰ ਪ੍ਰਭਾਤ ਫੇਰੀ ਕੱਢੀ ਗਈ, ਜਿਸ ਨੇ ਸਮੁੱਚੇ ਵਾਤਾਵਰਣ ਨੂੰ ਭਗਤੀ, ਸ਼ਾਂਤੀ ਅਤੇ ਅਧਿਆਤਮਿਕਤਾ ਦੇ ਰੰਗ ਵਿਚ ਰੰਗ ਦਿੱਤਾ।
ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-‘ਦ ਮਿਲੇਨੀਅਮ ਸਕੂਲ, ਪਟਿਆਲਾ ਵਿਖੇ ਸਵੇਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਪਾਵਨ ਸਿੱਖਿਆਵਾਂ ਨੂੰ ਸਮਰਪਿਤ ਵਿਸ਼ੇਸ਼ ਅਧਿਆਤਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਰਾਂਡਿਆਂ ਵਿਚ ਇਕ ਸੁੰਦਰ ਪ੍ਰਭਾਤ ਫੇਰੀ ਕੱਢੀ ਗਈ, ਜਿਸ ਨੇ ਸਮੁੱਚੇ ਵਾਤਾਵਰਣ ਨੂੰ ਭਗਤੀ, ਸ਼ਾਂਤੀ ਅਤੇ ਅਧਿਆਤਮਿਕਤਾ ਦੇ ਰੰਗ ਵਿਚ ਰੰਗ ਦਿੱਤਾ। ਇਸ ਵਿਚ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਸੀ ਪਿਆਰ, ਦਇਆ ਅਤੇ ਮਨੁੱਖਤਾ ਦਾ ਸੰਦੇਸ਼ ਫੈਲਾਇਆ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਭਰਪੂਰ ਇਸ ਰੂਹਾਨੀ ਸਫ਼ਰ ਨੇ ਸਕੂਲ ਦੇ ਵਿਹੜੇ ਨੂੰ ਇਲਾਹੀ ਬਖਸ਼ਿਸ਼ਾਂ ਅਤੇ ਸਕਾਰਾਤਮਕ ਊਰਜਾ ਨਾਲ ਭਰ ਦਿੱਤਾ। ਸਮਾਗਮ ਦੇ ਅੰਤ ਵਿਚ ਸਕੂਲ ਦੇ ਸਤਿਕਾਰਯੋਗ ਪ੍ਰਿੰਸੀਪਲ ਹਰਪ੍ਰੀਤ ਪੰਧੇਰ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਉਪਰਾਲੇ ਅਤੇ ਸ਼ਮੂਲੀਅਤ ਦੀ ਭਰਪੂਰ ਸ਼ਲਾਘਾ ਕੀਤੀ ਗਈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਅਧਿਆਤਮਿਕ ਉਪਰਾਲੇ ਬੱਚਿਆਂ ਦੇ ਮਨਾਂ ਵਿਚ ਛੋਟੀ ਉਮਰ ਤੋਂ ਹੀ ਨੈਤਿਕ ਕਦਰਾਂ-ਕੀਮਤਾਂ, ਸੇਵਾ ਭਾਵਨਾ ਅਤੇ ਆਪਸੀ ਭਾਈਚਾਰੇ ਦੇ ਬੀਜ ਬੀਜਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸਿਧਾਂਤ ਅੱਜ ਦੇ ਸਮੇਂ ਵਿਚ ਸਾਨੂੰ ਇਕ ਚੰਗਾ ਇਨਸਾਨ ਬਣਨ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੰਦਾ ਹੈ। ਪ੍ਰਿੰਸੀਪਲ ਮੈਡਮ ਨੇ ਸਾਰੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਸੱਚਾਈ, ਨਿਮਰਤਾ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।