23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਰਣਬੀਰ ਸਿੰਘ ਡੀ.ਐੱਸ.ਪੀ. ਨੇ ਪਾਤੜਾਂ ਵਿਖੇ ਸੰਭਾਲਿਆ ਅਹੁਦਾ

ਪਾਤੜਾਂ, 23 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਡੀ. ਐੱਸ.

ਅਜੀਤ ਡੈਸਕ 24-11-2026
ਪਾਤੜਾਂ, 23 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਡੀ.ਐੱਸ.ਪੀ. ਪਾਤੜਾਂ ਗੁਰਦੀਪ ਸਿੰਘ ਦੀ ਤਬਾਦਲੇ ਮਗਰੋਂ ਨਵੇਂ ਆਏ ਡੀ.ਐੱਸ.ਪੀ. ਰਣਬੀਰ ਸਿੰਘ ਨੇ ਪਾਤੜਾਂ ਵਿਖੇ ਅਹੁਦਾ ਸੰਭਾਲ ਲਿਆ। ਉਨ੍ਹਾਂ ਦਾ ਇੱਥੇ ਪੁੱਜਣ ’ਤੇ ਇਲਾਕੇ ਦੇ ਪੁਲਿਸ ਅਧਿਕਾਰੀਆਂ ਅਤੇ ਇਲਾਕੇ ਦੇ ਆਗੂਆਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਡੀ.ਐੱਸ.ਪੀ. ਰਣਬੀਰ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਸਹਿਯੋਗ ਦੇਣ ਵਾਲਿਆਂ ਦਾ ਜਿੱਥੇ ਹੌਸਲਾ ਅਫਜ਼ਾਈ ਕੀਤੀ ਜਾਵੇਗੀ। ਉੱਥੇ ਹੀ ਅਮਨ ਕਾਨੂੰਨ ਭੰਗ ਕਰਨ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਜੁਰਮ ਨੂੰ ਲੋਕਾਂ ਅਤੇ ਪ੍ਰੈੱਸ ਦੇ ਸਹਿਯੋਗ ਤੋਂ ਬਿਨਾਂ ਖ਼ਤਮ ਨਹੀਂ ਕੀਤਾ ਜਾ ਸਕੇਗਾ। ਇਸ ਲਈ ਸੱਚੀ ਇਤਲਾਹ ਦੇ ਕੇ ਪੁਲਿਸ ਦਾ ਸਾਥ ਦਿੱਤਾ ਜਾਵੇ ਅਤੇ ਪੁਲਿਸ ਤੁਹਾਡੀ ਰੱਖਿਆ ਲਈ ਹਮੇਸ਼ਾ ਤਿਆਰ ਹੈ। ਇਸ ਮੌਕੇ ਥਾਣਾ ਪਾਤੜਾਂ ਦੇ ਮੁਖੀ ਗੁਰਮੀਤ ਸਿੰਘ, ਥਾਣਾ ਸ਼ੁਤਰਾਣਾ ਦੇ ਮੁਖੀ ਕਲਵੀਰ ਸਿੰਘ, ਪ੍ਰੇਮ ਸਿੰਘ ਇੰਚਾਰਜ ਪੁਲਿਸ ਚੌਂਕੀ ਠਰੂਆ, ਡਾਕਟਰ ਹਰਮੀਤ ਸਿੰਘ, ਸੁਖਵਿੰਦਰ ਸਿੰਘ ਪੰਨੂ ਸੀਨੀਅਰ ਆਗੂ ਆਮ ਆਦਮੀ ਪਾਰਟੀ, ਬਲਰਾਜ ਸਿੰਘ ਖਾਂਗ ਪ੍ਰਧਾਨ ਗੁੱਜਰ ਮਹਾਂ ਸਭਾ ਪੰਜਾਬ ਸਮੇਤ ਹੋਰ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਟਰੱਸਟ ਵੱਲੋਂ ਡੀ.ਸੀ. ਪਟਿਆਲਾ ਹਿਮਾਂਸ਼ੂ ਜੈਨ ਨੂੰ ਧਾਰਮਿਕ ਸਮਾਗਮ ਦਾ ਸੱਦਾ ਅਗਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।