24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਅਕਾਲੀ-ਭਾਜਪਾ ਗੱਠਜੋੜ ਇੱਕ ਇਤਿਹਾਸਕ ਕਦਮ-ਹਰਜੋਤ ਸਿੰਘ ਸੰਨੀ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਪੰਜਾਬ ਵਿਚ ਆਉਣਗੇ ਵੱਡੇ ਉਦਯੋਗ, ਰੁਕੇਗਾ ਨੌਜਵਾਨਾਂ ਦਾ ਪਰਵਾਸ

ਸਨੌਰ, 24 ਨਵੰਬਰ (ਮੋਹਣ ਸਿੰਘ ਭੱਟੀ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਹੋਏ ਇਤਿਹਾਸਕ ਗੱਠਜੋੜ ਦਾ ਹਲਕਾ ਸਨੌਰ ਵਿਚ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ’ਤੇ ਦੋਵਾਂ ਪਾਰਟੀਆਂ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਵੱਲੋਂ ਲਏ ਗਏ ਇਸ ਫੈਸਲੇ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਯੁਵਾ ਮੋਰਚਾ ਦੇ ਹਲਕਾ ਸਨੌਰ ਇੰਚਾਰਜ ਹਰਜੋਤ ਸਿੰਘ ਸੰਨੀ ਨੇ ਇਸ ਨੂੰ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਲਈ ਇੱਕ ਨਵਾਂ ਅਧਿਆਏ ਕਰਾਰ ਦਿੱਤਾ ਹੈ।

ਅਜੀਤ ਡੈਸਕ 25-11-2026
ਸਨੌਰ, 24 ਨਵੰਬਰ (ਮੋਹਣ ਸਿੰਘ ਭੱਟੀ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਹੋਏ ਇਤਿਹਾਸਕ ਗੱਠਜੋੜ ਦਾ ਹਲਕਾ ਸਨੌਰ ਵਿਚ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ’ਤੇ ਦੋਵਾਂ ਪਾਰਟੀਆਂ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਵੱਲੋਂ ਲਏ ਗਏ ਇਸ ਫੈਸਲੇ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਯੁਵਾ ਮੋਰਚਾ ਦੇ ਹਲਕਾ ਸਨੌਰ ਇੰਚਾਰਜ ਹਰਜੋਤ ਸਿੰਘ ਸੰਨੀ ਨੇ ਇਸ ਨੂੰ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਲਈ ਇੱਕ ਨਵਾਂ ਅਧਿਆਏ ਕਰਾਰ ਦਿੱਤਾ ਹੈ।ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਹਰਜੋਤ ਸਿੰਘ ਸੰਨੀ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਿਰਫ਼ ਇੱਕ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਗਾਰੰਟੀ ਹੈ। ਉਨ੍ਹਾਂ ਕਿਹਾ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਸਵਰਗੀ ਅਟਲ ਬਿਹਾਰੀ ਵਾਜਪਾਈ ਵਲੋਂ ਲਗਾਏ ਗਏ ਇਸ ਗੱਠਜੋੜ ਦੇ ਬੂਟੇ ਨੇ ਹਮੇਸ਼ਾ ਪੰਜਾਬ ਵਿਚ ਵਿਕਾਸ ਦੀ ਹਨੇਰੀ ਲਿਆਂਦੀ ਹੈ। ਹੁਣ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਸਦਕਾ ਇਹ ਰਿਸ਼ਤਾ ਮੁੜ ਸੁਰਜੀਤ ਹੋਇਆ ਹੈ, ਜਿਸ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਆਮ ਜਨਤਾ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਹਰਜੋਤ ਸਿੰਘ ਸੰਨੀ ਨੇ ਮੌਜੂਦਾ ਸੂਬਾ ਸਰਕਾਰ `ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀ ਆਰਥਿਕਤਾ, ਕਾਨੂੰਨ ਵਿਵਸਥਾ ਅਤੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਏ ਹਨ । ਸੂਬੇ ਦਾ ਨੌਜਵਾਨ ਵਰਗ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਵੱਲ ਭੱਜ ਰਿਹਾ ਹੈ ਅਤੇ ਕਿਸਾਨ, ਵਪਾਰੀ ਤੇ ਮਜ਼ਦੂਰ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਅਕਾਲੀ-ਭਾਜਪਾ ਦੇ ਤਜਰਬੇਕਾਰ ਪ੍ਰਸ਼ਾਸਨ ਦੇ ਸੁਮੇਲ ਨਾਲ ਹੀ ਪੰਜਾਬ ਨੂੰ ਮੁੜ ਲੀਹ `ਤੇ ਲਿਆਂਦਾ ਜਾ ਸਕਦਾ ਹੈ। ਡਬਲ ਇੰਜਣ ਦੀ ਸਰਕਾਰ ਬਣਨ ਨਾਲ ਸੂਬੇ ਵਿੱਚ ਵੱਡੇ ਉਦਯੋਗ ਆਉਣਗੇ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।ਹਲਕਾ ਸਨੌਰ ਦੀ ਸਿਆਸਤ ਬਾਰੇ ਗੱਲ ਕਰਦਿਆਂ ਯੁਵਾ ਆਗੂ ਸੰਨੀ ਨੇ ਕਿਹਾ ਕਿ ਇਸ ਗੱਠਜੋੜ ਨਾਲ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਨੌਜਵਾਨ ਪਹਿਲਾਂ ਹੀ ਭਾਜਪਾ ਦੀਆਂ ਨੀਤੀਆਂ ਨਾਲ ਜੁੜ ਰਹੇ ਸਨ ਅਤੇ ਹੁਣ ਅਕਾਲੀ ਦਲ ਦੇ ਸਾਥ ਨਾਲ ਇਹ ਕਾਫ਼ਲਾ ਹੋਰ ਵਿਸ਼ਾਲ ਹੋ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਦੀਆਂ ਬੁਨਿਆਦੀ ਸਮੱਸਿਆਵਾਂ, ਜਿਵੇਂ ਕਿ ਸੜਕਾਂ ਦੀ ਖਸਤਾ ਹਾਲਤ, ਨਸ਼ਿਆਂ ਦਾ ਖਾਤਮਾ ਅਤੇ ਖੇਡ ਸਹੂਲਤਾਂ ਦੀ ਘਾਟ ਨੂੰ ਪਹਿਲ ਦੇ ਆਧਾਰ `ਤੇ ਹੱਲ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਅੰਤ ਵਿੱਚ ਹਰਜੋਤ ਸਿੰਘ ਸਨੀ ਨੇ ਸਮੂਹ ਹਲਕਾ ਨਿਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੰਜਾਬ ਦੀ ਖੁਸ਼ਹਾਲੀ ਅਤੇ ਸਥਿਰਤਾ ਲਈ ਅਕਾਲੀ-ਭਾਜਪਾ ਗੱਠਜੋੜ ਦਾ ਡਟ ਕੇ ਸਾਥ ਦੇਣ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਇਹ ਗੱਠਜੋੜ ਇਤਿਹਾਸਕ ਜਿੱਤ ਦਰਜ ਕਰਕੇ ਸੂਬੇ ਵਿੱਚ ਇੱਕ ਮਜ਼ਬੂਤ ਅਤੇ ਲੋਕ-ਹਿਤੈਸ਼ੀ ਸਰਕਾਰ ਬਣਾਏਗਾ।
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਦੀ ਅਗਵਾਈ ਵਿਚ ਮੋਗਾ ਰੈਲੀ ਨੂੰ ਲੈ ਕੇ ਨਾਭਾ ’ਚ ਆਗੂਆਂ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਮਨਜੀਤ ਸਿੰਘ ਮੰਨਾ ਨੇ ਪੁਲਿਸ ਚੌਕੀ ਬਲਬੇੜਾ ਦਾ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।