‘ਆਪ’ ਨੂੰ ਹਲਕਾ ਸਨੌਰ ’ਚ ਵੱਡਾ ਸਿਆਸੀ ਝਟਕਾ
ਸਰਪੰਚ ਕਿਰਪਾਲ ਸਿੰਘ ਅਸਰਪੁਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਾਮਿਲ
2027 ਦੀਆਂ ਚੋਣਾਂ ਵਿਚ ਅਕਾਲੀ ਦਲ ਬਾਦਲ, ਭਾਜਪਾ ਦੀ ਜਿੱਤ ਹੋਵੇਗੀ-ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਸਨੌਰ, 24 ਨਵੰਬਰ (ਸੋਖਲ)-ਵਿਧਾਨ ਸਭਾ ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਪਿੰਡ ਅਸਰਪੁਰ ਦੇ ਸਰਪੰਚ ਕਿਰਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਉਹ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਵਿਚ ਪਾਰਟੀ ਵਿਚ ਸ਼ਾਮਲ ਹੋਏ।
ਸ
ਸਨੌਰ ਦੇ ਪਿੰਡ ਅਸਰਪੁਰ ਵਿਖੇ ਸ਼ਾਮਿਲ ਕਰਵਾਉਣ ਤੋਂ ਬਾਅਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨਾਲ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰ। ਅਜੀਤ ਤਸਵੀਰ
26-11-2026
ਸਨੌਰ, 24 ਨਵੰਬਰ (ਸੋਖਲ)-ਵਿਧਾਨ ਸਭਾ ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਪਿੰਡ ਅਸਰਪੁਰ ਦੇ ਸਰਪੰਚ ਕਿਰਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਉਹ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਵਿਚ ਪਾਰਟੀ ਵਿਚ ਸ਼ਾਮਲ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਲਹਿਰ ਹੋਵੇਗੀ ਅਤੇ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਹਲਕਾ ਸਨੌਰ ਦੇ ਪਿੰਡ ਅਸਰਪੁਰ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਸੀ ਅਤੇ ਹੁਣ ਮੁੜ ਉਸੇ ਪਿੰਡ ਵਿਚ ਵੱਡੀ ਗਿਣਤੀ ਵਿਚ ਲੋਕਾਂ ਦਾ ਅਕਾਲੀ ਦਲ ਨਾਲ ਜੁੜਨਾ ਪਾਰਟੀ ਲਈ ਮਜ਼ਬੂਤੀ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦਾ ਗਠਜੋੜ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ। ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹਲਕਾ ਸਨੌਰ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯ ਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਇਸ ਮੌਕੇ ਸਰਪੰਚ ਕਿਰਪਾਲ ਸਿੰਘ ਅਸਰਪੁਰ ਨੇ ਕਿਹਾ ਕਿ ਹਰਿੰਦਰਪਾਲ ਸਿੰਘ ਚੰਦੂਮਾਜਰਾ ਇਕ ਨੇਕਦਿਲ ਅਤੇ ਇਮਾਨਦਾਰ ਸ਼ਖ਼ਸੀਅਤ ਦੇ ਮਾਲਕ ਹਨ। ਹਲਕਾ ਸਨੌਰ ਦੇ ਲੋਕ ਚਾਹੁੰਦੇ ਹਨ ਕਿ ਆਉਣ ਵਾਲੇ ਸਮੇਂ ਵਿਚ ਉਹ ਵਿਧਾਇਕ ਬਣਨ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਹੋਵੇ। ਇਸੇ ਸੋਚ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮ ਲ ਹੋਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਨੰਬਰਦਾਰ ਗੁਰਚਰਨ ਸਿੰਘ ਪੂਨੀਆ, ਰਣਜੀਤ ਸਿੰਘ ਅਸਰਪੁਰ, ਅਜਮੇਰ ਸਿੰਘ ਕਰਤਾਰਪੁਰ, ਅਮਰੀਕ ਸਿੰਘ ਅਸਰਪੁਰ, ਬਲਵੀਰ ਸਿੰਘ ਅਸਰਪੁਰ, ਦਵਿੰਦਰ ਸਿੰਘ ਅਸਰਪੁਰ, ਸਤਿਨਾਮ ਸਿੰਘ ਅਸਰਪੁਰ, ਰਜਿੰਦਰ ਸਿੰਘ ਅਸਰਪੁਰ, ਹਰਕੇਸ਼ ਸਿੰਘ, ਜਸਵੀਰ ਸਿੰਘ ਬੁੱਢਣਪੁਰ, ਰਣਜੀਤ ਸਿੰਘ ਬੁੱਢਣਪੁਰ ਸਮੇਤ ਹੋਰ ਵਿਅਕਤੀਆਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਿੰਦਰ ਸਿੰਘ ਅਸਰਪੁਰ, ਦੇਸਰਾਜ ਸਿੰਘ, ਲੱਖੀ ਅਸਰਪੁਰ, ਪੀ.ਏ. ਗੁਰਮੁੱਖ ਸਿੰਘ ਸੁਹਾਗਹੇੜੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।