26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਰਕਲ ਕਬੱਡੀ ਅੰਡਰ-19 ਲੜਕਿਆਂ ’ਚ ਪਟਿਆਲੇ ਦੇ ਖਿਡਾਰੀਆਂ ਨੇ ਜਿੱਤਿਆ ਕਾਂਸੇ ਦਾ ਤਗਮਾ

ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਅੰਤਰ ਜਿਲਾ ਸਰਕਲ ਕਬੱਡੀ ਅੰਡਰ-19 ਲੜਕਿਆਂ ਦਾ ਟੂਰਨਾਮੈਂਟ ਜਿਲਾ ਸਿੱਖਿਆ ਅਫਸਰ ਮਮਤਾ ਖੁਰਾਣਾ ਦੀ ਯੋਗ ਅਗਵਾਈ ਹੇਠ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਕਾਲਜ ਆਫ ਐਜੂਕੇਸ਼ਨ ਪਟਿਆਲਾ ਵਿਖੇ ਕਰਵਾਇਆ ਗਿਆ।

ਅਜੀਤ ਡੈਸਕ 26-11-2026
ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਅੰਤਰ ਜਿਲਾ ਸਰਕਲ ਕਬੱਡੀ ਅੰਡਰ-19 ਲੜਕਿਆਂ ਦਾ ਟੂਰਨਾਮੈਂਟ ਜਿਲਾ ਸਿੱਖਿਆ ਅਫਸਰ ਮਮਤਾ ਖੁਰਾਣਾ ਦੀ ਯੋਗ ਅਗਵਾਈ ਹੇਠ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਕਾਲਜ ਆਫ ਐਜੂਕੇਸ਼ਨ ਪਟਿਆਲਾ ਵਿਖੇ ਕਰਵਾਇਆ ਗਿਆ। ਅੱਜ ਦੇ ਹੋਏ ਮੁਕਾਬਲਿਆਂ ਵਿੱਚ ਫਰੀਦਕੋਟ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ,ਮਲੇਰਕੋਟਲਾ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਅਤੇ ਪਟਿਆਲੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੇ ਦਾ ਤਗਮਾ ਜਿੱਤਿਆ। ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ,ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਅਤੇ ਜਿਲਾ ਟੂਰਨਾਮੈਂਟ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ਤੇ ਪਹੁੰਚ ਕੇ ਜਿੱਤੇ ਹੋਏ ਖਿਡਾਰੀਆਂ ਨੂੰ ਮੈਡਲ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ,ਖੇਡਾ ਨਾਲ ਸਾਡੇ ਵਿੱਚ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਪ੍ਰਵਿਰਤੀ ਪੈਦਾ ਹੁੰਦੀ ਹੈ,ਖੇਡਾਂ ਸਾਨੂੰ ਅਨੁਸ਼ਾਸਨ ਵਿੱਚ ਰਹਿਣਾ ਵੀ ਸਿਖਾਉਂਦੀਆਂ ਹਨ।ਇਸ ਮੌਕੇ ਦੇ ਅਬਜਰਵਰ ਜਸਵਿੰਦਰ ਸਿੰਘ, ਰਮਨਦੀਪ ਕੌਰ ਹੈਡ ਮਿਸਟ੍ਰੈਸ ਰਾਏਪੁਰ, ਸ਼ੈਲੀ ਸ਼ਰਮਾ ਹੈਡ ਮਿਸਟ੍ਰੈਸ ਨੈਣ ਕਲਾਂ,ਟੂਰਨਾਮੈਂਟ ਤੇ ਕਨਵੀਨਰ ਦਵਿੰਦਰ ਸਿੰਘ ਵਿਰਕ ਤੇ ਗੁਰਪ੍ਰੀਤ ਸਿੰਘ ਝੰਡਾ, ਅਮਨਿੰੰਦਰ ਸਿੰਘ ਬਾਬਾ, ਗੁਰਪ੍ਰੀਤ ਸਿੰਘ ਟਿਵਾਣਾ, ਜਸਪਾਲ ਸਿੰਘ ਸਟੈਨੋ,ਸ਼ਿਵ ਭੰਡੀਹ,ਬੇਅੰਤ ਸਿੰਘ,ਭਰਪੂਰ ਸਿੰਘ,ਕੁਲਵੰਤ ਸਿੰਘ, ਲਖਵਿੰਦਰ ਸਿੰਘ,ਰਣਧੀਰ ਸਿੰਘ,ਰਾਕੇਸ਼ ਕੁਮਾਰ ਅਰੋੜਾ, ਗੁਰਪਿਆਰ ਸਿੰਘ, ਸੁਨੀਲ ਹਰਜੀਤ ਸਿੰਘ, ਜੈਤਸ਼ਾਹੂਦੀਪ ਸਿੰਘ, ਗੁਰਪ੍ਰੀਤ ਸਿੰਘ ਬਾਜਵਾ, ਜਸਵੰਤ ਸਿੰਘ,ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਅਤੇ ਡਿਊਟੀ ਸਟਾਫ ਹਾਜਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਭਾਦਸੋਂ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮੋਗਾ ਰੈਲੀ ਨੂੰ ਇਤਿਹਾਸਕ ਬਣਾਉਣ ਲਈ ‘ਆਪ’ ਆਗੂਆ ਵਲੋਂ ਕਮਰ ਕੱਸੀ-ਜਸਪਾਲ ਸਿੰਘ ਕਲਿਆਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।