25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸਾਹਿਬ ਜ਼ੈਲਦਾਰ ਸਰਹਿੰਦ ਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

. ਫਤਹਿਗੜ੍ਹ ਸਾਹਿਬ, 25 ਨਵੰਬਰ (ਰਾਜਿੰਦਰ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪਿਛਲੀ ਰਾਤ ਗੁਰਦੁਆਰਾ ਸਾਹਿਬ ਜ਼ੈਲਦਾਰ ਸਰਹਿੰਦ ਸ਼ਹਿਰ ਵਿਖੇ ਮਨਾਇਆ ਗਿਆ।

ਅਜੀਤ ਡੈਸਕ 26-11-2026
. ਫਤਹਿਗੜ੍ਹ ਸਾਹਿਬ, 25 ਨਵੰਬਰ (ਰਾਜਿੰਦਰ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪਿਛਲੀ ਰਾਤ ਗੁਰਦੁਆਰਾ ਸਾਹਿਬ ਜ਼ੈਲਦਾਰ ਸਰਹਿੰਦ ਸ਼ਹਿਰ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਰਣਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਮੋਹਨ ਸਿੰਘ ਧਾਲੀਵਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਮਾਜ ਵਿਚਲੇ ਸਾਰੇ ਵਰਗਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਚੱਲਦਿਆਂ ਰਲ ਮਿਲ ਕੇ ਗੁਰਪੁਰਬ ਮਨਾਉਣੇ ਚਾਹੀਦੇ ਹਨ। ਇਸ ਮੌਕੇ ਭਾਈ ਪਰਮਜੀਤ ਸਿੰਘ ਮਾਲਵਾ, ਐਡਵੋਕੇਟ ਮਹਿੰਦਰਪਾਲ ਸਿੰਘ ਬੱਤਰਾ, ਜਸਪਾਲ ਸਿੰਘ ਤੇ ਹੋਰ ਬਹੁਤ ਸਾਰੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ‘ਪੰਜਾਬੀ ਦਾ ਮੁੱਢ’ ਪੁਸਤਕ ਉੱਤੇ ਵਿਚਾਰ-ਚਰਚਾ ਅਗਲੀ ਖ਼ਬਰ ਦਿਵਯ ਧਰਮ ਯੱਗ ਦਿਵਸ ਮੌਕੇ ਸਤਲੋਕ ਆਸ਼ਰਮ ਖਮਾਣੋਂ ਵਿਖੇ ਉਮੜਿਆ ਸੰਗਤਾਂ ਦਾ ਜਨ ਸੈਲਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।