ਅਕਾਲੀ ਭਾਜਪਾ ਗੱਠਜੋੜ ਚੋਣਾਂ ’ਚ ਜਿੱਤ ਪ੍ਰਾਪਤ ਕਰ ਕੇ ਸਰਕਾਰ ਬਣਾਏਗਾ-ਵਿਵੇਕ ਜੈਨ
ਖਮਾਣੋਂ, 25 ਨਵੰਬਰ (ਮਨਮੋਹਣ ਸਿੰਘ ਕਲੇਰ)-ਅਕਾਲੀ ਭਾਜਪਾ ਗੱਠਜੋੜ ਆਗਾਮੀ ਵਿਧਾਨ ਸਭਾ ਚੋਣਾਂ ’ਚ ਜਿੱਤ ਪ੍ਰਾਪਤ ਕਰਕੇ ਪੰਜਾਬੀਆਂ ਦੀ ਪਸੰਦ ਦੀ ਸਰਕਾਰ ਬਣਾਏਗਾ। ਜਿਸ ਨਾਲ ਪੰਜਾਬ ’ਚ ਨਸ਼ਾ, ਭ੍ਰਿਸ਼ਟਾਚਾਰ , ਗੈਗਸਟਵਾਰ ਦਾ ਖ਼ਾਤਮਾ ਹੋਣ ਦੇ ਨਾਲ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹਿੰਦਿਆਂ ਆਪਸੀ ਭਾਈਚਾਰਕ ਸਾਂਝ ਹੋਰ ਜ਼ਿਆਦਾ ਮਜ਼ਬੂਤ ਹੋਵੇਗੀ।
ਖਮਾਣੋਂ, 25 ਨਵੰਬਰ (ਮਨਮੋਹਣ ਸਿੰਘ ਕਲੇਰ)-ਅਕਾਲੀ ਭਾਜਪਾ ਗੱਠਜੋੜ ਆਗਾਮੀ ਵਿਧਾਨ ਸਭਾ ਚੋਣਾਂ ’ਚ ਜਿੱਤ ਪ੍ਰਾਪਤ ਕਰਕੇ ਪੰਜਾਬੀਆਂ ਦੀ ਪਸੰਦ ਦੀ ਸਰਕਾਰ ਬਣਾਏਗਾ। ਜਿਸ ਨਾਲ ਪੰਜਾਬ ’ਚ ਨਸ਼ਾ, ਭ੍ਰਿਸ਼ਟਾਚਾਰ , ਗੈਗਸਟਵਾਰ ਦਾ ਖ਼ਾਤਮਾ ਹੋਣ ਦੇ ਨਾਲ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹਿੰਦਿਆਂ ਆਪਸੀ ਭਾਈਚਾਰਕ ਸਾਂਝ ਹੋਰ ਜ਼ਿਆਦਾ ਮਜ਼ਬੂਤ ਹੋਵੇਗੀ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਵਿਵੇਕ ਜੈਨ ਨੇ ਕਰਦਿਆਂ ਕਿਹਾ ਕਿ ਅੱਜ ‘ਆਪ’ ਦੀ ਸਰਕਾਰ ਦੇ ਹੁੰਦੇ ਹੋਏ ਵੀ ਸੂਬੇ ਦਾ ਹਰ ਵਾਸੀ ਅਮਨ ਕਾਨੂੰਨ ਪੱਖੋਂ ਭੈਭੀਤ ਹੈ। ਪੰਜਾਬ ਵਿਚ ਹਰ ਰੋਜ਼ ਸ਼ਰੇਆਮ ਲੁੱਟ-ਮਾਰ ਅਤੇ ਗੋਲੀ ਬਾਰੀ ਦੀਆਂ ਘਟਨਾਵਾਂ ਆਮ ਦੇਖਣ ਨੂੰ ਮਿਲ ਰਹੀਆਂ ਹਨ, ਜਿਸ ਵਿਚ ਬੇਕਸੂਰ ਲੋਕਾਂ ਨੂੰ ਆਪਣੀ ਜਾਨ ਗੁਵਾਉਂਣੀ ਪੈ ਰਹੀ ਹੈ। ਅਜਿਹੇ ਮਾਹੌਲ ਵਿਚ ਕਾਰੋਬਾਰੀ ਸੂਬੇ ਵਿਚ ਨਿਵੇਸ਼ ਕਰਨ ਤੋਂ ਕਿਨਾਰਾ ਕਰ ਰਹੇ ਹਨ। ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ ਜਿਸ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਵੱਡੇ ਪੱਧਰ ’ਤੇ ਵਿਕਾਸ ਹੋਵੇਗਾ।