27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਘਨੌਰ ਹਲਕੇ ਨੂੰ ਹੁਣ ਬਾਹਰੀ ਉਮੀਦਵਾਰਾਂ ਤੋਂ ਮੁਕਤ ਕਰਵਾਉਣ ਦਾ ਸਮਾਂ ਆ ਗਿਆ ਹੈ- ਸਰਪੰਚ ਬਲਜਿੰਦਰ ਸਿੰਘ ਬੱਖੂ ਪਾਰਟੀ ਵਲੋਂ ਬਾਹਰੀ ਉਮੀਦਵਾਰ ਥੋਪਣ ’ਤੇ ਆਜ਼ਾਦ ਚੋਣ ਲੜਨ ਦਾ ਕੀਤਾ ਐਲਾਨ

ਘਨੌਰ, 27 ਨਵੰਬਰ (ਸਰਦਾਰਾ ਸਿੰਘ ਲਾਛੜੂ)-ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਘਨੌਰ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਿੰਡ ਮਾੜੂ ਦੇ ਮੌਜੂਦਾ ਸਰਪੰਚ ਬਲਜਿੰਦਰ ਸਿੰਘ ਬੱਖੂ ਵਲੋਂ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

ਅਜੀਤ ਡੈਸਕ 28-11-2026
ਘਨੌਰ, 27 ਨਵੰਬਰ (ਸਰਦਾਰਾ ਸਿੰਘ ਲਾਛੜੂ)-ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਘਨੌਰ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਿੰਡ ਮਾੜੂ ਦੇ ਮੌਜੂਦਾ ਸਰਪੰਚ ਬਲਜਿੰਦਰ ਸਿੰਘ ਬੱਖੂ ਵਲੋਂ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਬਲਜਿੰਦਰ ਸਿੰਘ ਬੱਖੂ ਨੇ ਅਕਾਲੀ-ਭਾਜਪਾ ਗਠਬੰਧਨ ’ਤੇ ਡੂੰਘੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਗਠਬੰਧਨ ਪੰਜਾਬ ਦੀ ਤਰੱਕੀ, ਆਪਸੀ ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਲਈ ਬੇਹੱਦ ਜ਼ਰੂਰੀ ਸੀ। ਆਪਣਾ ਪੱਖ ਰੱਖਦਿਆਂ ਬਲਜਿੰਦਰ ਸਿੰਘ ਬੱਖੂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਕ ਵਫ਼ਾਦਾਰ ਸਿਪਾਹੀ ਵਾਂਗ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੇ ਹਰ ਹੁਕਮ ਅਤੇ ਅਨੁਸ਼ਾਸਨ ਦੀ ਪਾਲਣਾ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਪੰਥਕ ਪਾਰਟੀ ਹੈ, ਜੋ ਹਮੇਸ਼ਾ ਆਪਣੇ ਪੁਰਾਣੇ ਅਤੇ ਮਿਹਨਤੀ ਵਰਕਰਾਂ ਦੀ ਕਦਰ ਕਰਦੀ ਹੈ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਚੱਲਦੀ ਹੈ। ਉਨ੍ਹਾਂ ਪੂਰੀ ਉਮੀਦ ਜਤਾਈ ਕਿ ਗਠਬੰਧਨ ਤੋਂ ਬਾਅਦ ਪਾਰਟੀ ਹਾਈਕਮਾਂਡ ਵਲੋਂ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂਆਂ ਨੂੰ ਅਣਗੋਲਿਆ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਹਲਕਾ ਘਨੌਰ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਦੀ ਹੈ ਤਾਂ ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਹਲਕਾ ਘਨੌਰ ਦੇ ਪਿਛੋਕੜ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਪੰਚ ਬੱਖੂ ਨੇ ਕਿਹਾ ਕਿ ਇਹ ਘਨੌਰ ਵਾਸੀਆਂ ਦੀ ਬਦਕਿਸਮਤੀ ਰਹੀ ਹੈ ਕਿ ਹੁਣ ਤੱਕ ਇਸ ਹਲਕੇ ਤੋਂ ਜਿੰਨੇ ਵੀ ਵਿਧਾਇਕ ਬਣੇ ਹਨ, ਉਹ ਸਾਰੇ ਬਾਹਰਲੇ ਹਨ। ਇਨ੍ਹਾਂ ਬਾਹਰੀ ਆਗੂਆਂ ਨੇ ਸਿਰਫ਼ ਘਨੌਰ ਨੂੰ ਲੁੱਟਣ ਦਾ ਕੰਮ ਕੀਤਾ ਹੈ ਅਤੇ ਇਲਾਕੇ ਦੇ ਵਿਕਾਸ ਲਈ ਕੁਝ ਨਹੀਂ ਸਵਾਰਿਆ। ਅੰਤ ਵਿਚ ਉਨ੍ਹਾਂ ਸਖ਼ਤ ਲਹਿਜੇ ਵਿਚ ਐਲਾਨ ਕਰਦਿਆਂ ਕਿਹਾ ਕਿ ਘਨੌਰ ਦੇ ਲੋਕ ਹੁਣ ਕਿਸੇ ਬਾਹਰੀ ਉਮੀਦਵਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਜੇਕਰ ਕਿਸੇ ਵੀ ਪਾਰਟੀ ਵਲੋਂ ਮੁੜ ਕਿਸੇ ਬਾਹਰੀ ਵਿਅਕਤੀ ਨੂੰ ਹਲਕਾ ਘਨੌਰ ਤੋਂ ਉਮੀਦਵਾਰ ਬਣਾਇਆ ਜਾਂਦਾ ਹੈ, ਤਾਂ ਉਹ ਹਲਕੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜਨ ਤੋਂ ਵੀ ਪਿੱਛੇ ਨਹੀਂ ਹਟਣਗੇ।
ਪਿਛਲੀ ਖ਼ਬਰ ਜਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਪਟਿਆਲਾ ਜੇਲ੍ਹ ਦੀਆਂ ਮਹਿਲਾ ਕੈਦੀਆਂ ਲਈ ਨਵੀਂ ਇਲੈਕਟ੍ਰਿਕ ਕਢਾਈ ਮਸ਼ੀਨ ਲਗਵਾਈ ਅਗਲੀ ਖ਼ਬਰ ਗੰਨਾ ਕਿਸਾਨਾਂ ਦੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਮਿੱਲ ਦੇ ਬਾਹਰ ਸਿਰਫ਼ ਸਿਆਸੀ ਡਰਾਮਾ ਕੀਤਾ ਗਿਆ-ਬਾਈਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।