ਮੋਗਾ ਮਹਾ-ਰੈਲੀ ਵਿੱਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਲਈ ਹਲਕਾ ਸਨੌਰ ਵਾਸੀਆਂ ਦਾ ਰਜਜੋਧ ਸਿੰਘ ਹਡਾਣਾ ਵੱਲੋਂ ਧੰਨਵਾਦ
2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ - ਹਡਾਣਾ
ਸਨੌਰ, 27 ਨਵੰਬਰ (ਸੋਖਲ)-ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਖੇ ਕਰਵਾਈ ਗਈ ਮਹਾ-ਰੈਲੀ ਵਿੱਚ ਹਲਕਾ ਸਨੌਰ ਤੋਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਸ਼ਮੂਲੀਅਤ ਕਰਨ ਵਾਲੇ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਇੰਚਾਰਜ ਰਜਜੋਧ ਸਿੰਘ ਹਡਾਣਾ ਨੇ ਕਿਹਾ ਕਿ ਲੋਕਾਂ ਦੇ ਮਿਲ ਰਹੇ ਭਰਵੇਂ ਸਮਰਥਨ ਅਤੇ ਉਤਸ਼ਾਹ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮੋਗਾ ਮਹਾ-ਰੈਲੀ ਵਿੱਚ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਪਾਰਟੀ ਵਰਕਰਾਂ, ਆਗੂਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣੀ ਇਕਜੁੱਟਤਾ ਅਤੇ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ ਹੈ।
ਸਨੌਰ, 27 ਨਵੰਬਰ (ਸੋਖਲ)-ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਖੇ ਕਰਵਾਈ ਗਈ ਮਹਾ-ਰੈਲੀ ਵਿੱਚ ਹਲਕਾ ਸਨੌਰ ਤੋਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਸ਼ਮੂਲੀਅਤ ਕਰਨ ਵਾਲੇ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਇੰਚਾਰਜ ਰਜਜੋਧ ਸਿੰਘ ਹਡਾਣਾ ਨੇ ਕਿਹਾ ਕਿ ਲੋਕਾਂ ਦੇ ਮਿਲ ਰਹੇ ਭਰਵੇਂ ਸਮਰਥਨ ਅਤੇ ਉਤਸ਼ਾਹ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮੋਗਾ ਮਹਾ-ਰੈਲੀ ਵਿੱਚ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਪਾਰਟੀ ਵਰਕਰਾਂ, ਆਗੂਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣੀ ਇਕਜੁੱਟਤਾ ਅਤੇ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ ਹੈ। ਇਸ ਲਈ ਉਹ ਸਮੂਹ ਹਲਕਾ ਵਾਸੀਆਂ, ਪਾਰਟੀ ਦੇ ਮਿਹਨਤੀ ਵਰਕਰਾਂ ਅਤੇ ਸਮਰਥਕਾਂ ਦਾ ਦਿਲੋਂ ਧੰਨਵਾਦ ਕਰਦੇ ਹਨ। ਹਡਾਣਾ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਅਤੇ ਆਮ ਲੋਕ ਹੁੰਦੇ ਹਨ। ਮੋਗਾ ਰੈਲੀ ਵਿੱਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਪਾਰਟੀ ਦੇ ਹੌਸਲੇ ਹੋਰ ਬੁਲੰਦ ਕੀਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦਾ ਹਰ ਵਰਕਰ ਪੂਰੀ ਮਿਹਨਤ ਅਤੇ ਲਗਨ ਨਾਲ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਿਹਾ ਹੈ ਅਤੇ ਹੱਲ ਕਰਵਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ ਪੱਖੀ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ। 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਗੱਲ ਕਰਦਿਆਂ ਰਜਜੋਧ ਸਿੰਘ ਹਡਾਣਾ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ 2027 ਦੌਰਾਨ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਵਰਕਰਾਂ ਦੀ ਮਿਹਨਤ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਲਗਾਤਾਰ ਕੰਮ ਕਰਦੀ ਰਹੇਗੀ। ਅੰਤ ਵਿਚ ਉਨ੍ਹਾਂ ਇੱਕ ਵਾਰ ਫਿਰ ਮੋਗਾ ਮਹਾ-ਰੈਲੀ ਨੂੰ ਸਫਲ ਬਣਾਉਣ ਅਤੇ ਹਲਕਾ ਸਨੌਰ ਦਾ ਨਾਮ ਰੌਸ਼ਨ ਕਰਨ ਲਈ ਸਮੂਹ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ।