28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਛੱਤਰ ਸਿੰਘ ਅਰਾਈਂਮਾਜਰਾ ਵਲੋਂ ਜਨ ਸੰਪਰਕ ਮੁਹਿੰਮ ਤਹਿਤ ਲੋਕਾਂ ਨਾਲ ਸੰਪਰਕ

ਪਾਤੜਾਂ, 27 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਕਾਂਗਰਸ ਪਾਰਟੀ ਵਲੋਂ ਚਲਾਈ ਗਈ ਜਨ ਸੰਪਰਕ ਮੁਹਿੰਮ ਦੇ ਤਹਿਤ ਕਾਂਗਰਸ ਪਾਰਟੀ ਦੇ ਐਸ. ਸੀ.

ਅਜੀਤ ਡੈਸਕ 28-11-2026
ਪਾਤੜਾਂ, 27 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਕਾਂਗਰਸ ਪਾਰਟੀ ਵਲੋਂ ਚਲਾਈ ਗਈ ਜਨ ਸੰਪਰਕ ਮੁਹਿੰਮ ਦੇ ਤਹਿਤ ਕਾਂਗਰਸ ਪਾਰਟੀ ਦੇ ਐਸ.ਸੀ. ਸੈੱਲ ਦੇ ਜਨਰਲ ਸਕੱਤਰ ਅਤੇ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਂਮਾਜਰਾ ਵਲੋਂ ਹਲਕਾ ਸ਼ੁਤਰਾਣਾ ਦੇ ਪਿੰਡ ਨਨਹੇੜਾ ਸਮੇਤ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਮੀਟਿੰਗਾਂ ਕਰਕੇ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਸਰਬ ਬਣਾਇਆ ਗਈਆਂ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਨਛੱਤਰ ਸਿੰਘ ਅਰਾਈਂਮਜਰਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਵਿਕਾਸ ਤੋਂ ਸੰਤੁਸ਼ਟ ਪੰਜਾਬ ਦੇ ਲੋਕ ਦੁਬਾਰਾ ਫਿਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਂਗਰਸੀ ਆਗੂਆਂ ਨੂੰ ਭਰਵਾਂ ਸਮਰਥਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 2022 ਵਿਚ ਪੰਜਾਬ ਦੇ ਲੋਕਾਂ ਨੂੰ ਝੂਠੇ ਲਾਰੇ ਅਤੇ ਵਾਧੇ ਕਰਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਤੇ ਪੰਜਾਬ ਦੀ ਤਰੱਕੀ ਲਈ ਕੋਈ ਕੰਮ ਨਹੀਂ ਕੀਤਾ। ਜਿਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਅੰਦਰ ਮੌਜੂਦਾ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਉਂਦੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ, ਨਾਭਾ ਨੇ ਆਲ ਇੰਡੀਆ ਆਈ.ਪੀ.ਐੱਸ.ਸੀ. ਘੋੜਸਵਾਰੀ ਚੈਂਪੀਅਨਸ਼ਿਪ ਟਰਾਫ਼ੀ ਜਿੱਤੀ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਵਿਕਾਸ ਲਈ ਵਰਦਾਨ ਸਾਬਤ ਹੋਵੇਗਾ-ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।