07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਭੁਪਿੰਦਰ ਕੌਰ ਪ੍ਰੀਤ ਦੀ ਕਾਵਿ-ਪੁਸਤਕ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਜਾਰੀ

ਅਜੀਤ ਡੈਸਕ 25-01-2026
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਹਰਮਹਿੰਦਰ ਪਾਲ)-ਸਾਹਿਤ ਅਕਾਦਮੀ ਪੁਰਸਕਾਰ ਜੇਤੂ ਸ਼ਾਇਰਾ ਭੁਪਿੰਦਰ ਕੌਰ ਪ੍ਰੀਤ ਦੀ ਪੁਸਤਕ 'ਚੋਣਵੀਂ ਸਮਕਾਲੀ ਹਿੰਦੀ ਕਵਿਤਾ' ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਕਰਵਾਈ ਜਾ ਰਹੀ 37ਵੀਂ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਮੌਕੇ 28 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਸੇਵਕ ਸਿੰਘ ਲੰਬੀ ਨੇ ਦੱਸਿਆ ਕਿ ਇਹ ਕਾਨਫ਼ਰੰਸ 'ਉਚੇਰੀ ਸਿੱਖਿਆ ਵਿਚ ਪੰਜਾਬੀ ਭਾਸ਼ਾ ਦੀ ਮਾਧਿਅਮ ਵਜੋਂ ਵਰਤੋਂ: ਸਮੱਸਿਆਵਾਂ ਅਤੇ ਸਮਾਧਾਨ' ਵਿਸ਼ੇ ਉਪਰ ਕਰਵਾਈ ਜਾ ਰਹੀ ਹੈ | ਭੁਪਿੰਦਰ ਪ੍ਰੀਤ ਦੀ ਯੂਨੀਵਰਸਿਟੀ ਵਲੋਂ ਇਸ ਪੁਸਤਕ ਦੀ ਅਹਿਮੀਅਤ ਨੂੰ ਸਵੀਕਾਰ ਕਰਦਿਆਂ ਇਸ ਨੂੰ ਛਾਪਿਆ ਗਿਆ ਹੈ, ਜੋ ਕਿ ਵਿਦਿਆਰਥੀ ਲਈ ਬਹੁਤ ਲਾਹੇਵੰਦ ਹੈ | ਇਸ ਦੌਰਾਨ ਭੁਪਿੰਦਰ ਪ੍ਰੀਤ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਪੁਸਤਕ ਵਿਚ ਭਾਰਤ ਦੇ ਕਵੀਆਂ ਵਲੋਂ ਕਰੀਬ ਅੱਧੀ ਸਦੀ 'ਚ ਰਚੀ ਗਈ ਹਿੰਦੀ ਕਵਿਤਾ ਨੂੰ ਪੰਜਾਬੀ ਭਾਸ਼ਾ 'ਚ ਲਿੱਪੀਅੰਤਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਪੁਸਤਕ ਵਿਚ ਕਵੀ ਕੇਦਾਰ ਨਾਥ ਸਿੰਘ, ਭਗਵਤ ਰਾਵਤ, ਲੀਲਾਧਰ ਮੰਡਲੋਈ, ਅਰੁਣ ਕਮਲ, ਰਾਜੇਸ਼ ਜੋਸ਼ੀ, ਚੰਦਰਕਾਂਮ ਦੇਵਤਾਲੇ, ਮਦਨ ਕਸ਼ਿਅਪ, ਏਕਾਂਤ ਸ਼ਿਰੀ ਵਾਸਤਵ, ਕੁਮਾਰ ਅੰਬੁਜ, ਪਵਨ ਕਰਨ, ਸੁਰੇਸ਼ ਸੈਨ ਨਿਸ਼ਾਂਤ ਆਪਣੇ ਸਮੇਂ ਦੇ ਸਿਰਮੌਰ ਅਤੇ ਸਾਹਿਤ ਅਕਾਦਮੀ ਜੇਤੂ ਕਵੀ ਹਨ |
ਪਿਛਲੀ ਖ਼ਬਰ ਫੁੱਲ ਡਰੈੱਸ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਥਿੰਦ ਨੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਰਿਗਵੇਦਾ ਇੰਟਰਨੈਸ਼ਨਲ ਸਕੂਲ ਟੋਹਾਣਾ ਨੇ ਗਣਤੰਤਰ ਦਿਵਸ ਮਨਾਉਣ ਲਈ ਵੱਖ-ਵੱਖ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।