07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਅਗਰਵਾਲ ਪੀਰਖਾਨਾ ਵਿਖੇ ਧਾਰਮਿਕ ਸਮਾਰੋਹ ਕਰਵਾਇਆ

ਅਜੀਤ ਡੈਸਕ 25-01-2026
ਗਿੱਦੜਬਾਹਾ, 24 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਬੀਤੀ ਰਾਤ ਅਗਰਵਾਲ ਪੀਰਖਾਨਾ ਗਿੱਦੜਬਾਹਾ ਵਲੋਂ ਪੀਰਖਾਨਾ ਵਿਖੇ ਪੀਰ ਮੀਰਾਂ ਸਾਹਿਬ ਬਾਬਾ ਦਾ ਧਾਰਮਿਕ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੌਰਾਨ ਬਾਬਾ ਡਿੰਪਲ ਸਿੰਗਲਾ ਤੇ ਬਾਬਾ ਕਾਲਾ ਵਲੋਂ ਦੀਵਾਨ ਸਜਾਏ ਗਏ ਅਤੇ ਭਜਨ ਗਾਇਕ ਫ਼ੌਜੀ ਭੰਗਚੜ੍ਹੀ ਐਂਡ ਪਾਰਟੀ ਵਲੋਂ ਬਾਬਾ ਜੀ ਦੀ ਭਜਨ ਬੰਦਗੀ ਕੀਤੀ ਗਈ | ਇਸ ਮੌਕੇ ਅਗਰਵਾਲ ਪੀਰਖਾਨਾ ਕਮੇਟੀ ਦੇ ਪ੍ਰਧਾਨ ਪਿਆਰੇ ਲਾਲ ਮਿੱਤਲ ਨੇ ਦੱਸਿਆ ਕਿ ਪੀਰ ਬਾਬਾ ਮੀਰਾਂ ਜੀ ਦੀ ਦਰਗਾਹ 'ਤੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਧਾਰਮਿਕ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੌਰਾਨ ਬਾਬਾ ਜੀ ਦਾ ਅਤੁੱਟ ਲੰਗਰ ਵੀ ਲਗਾਇਆ ਗਿਆ | ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਰੋਹ ਦੌਰਾਨ ਪਾਣੀ ਸੇਵਾ ਸ਼ਿਵ ਆਰ.ਓ. ਵਲੋਂ ਨਿਭਾਈ ਗਈ | ਇਸ ਮੌਕੇ ਗੁਲਸ਼ਨ ਬਾਂਸਲ, ਦੁਰਗਾ ਪ੍ਰਸ਼ਾਦ ਟੁਨੀਆ, ਬੱਬੂ ਬਾਂਸਲ, ਰਾਕੇਸ਼ ਗਰਗ ਬਿੱਟੂ, ਓਮ ਪ੍ਰਕਾਸ਼ ਕਾਕਾ, ਛਿੰਦੀ ਚੋਟੀਆਂਵਾਲਾ, ਸੁਰਿੰਦਰ ਬਾਂਸਲ, ਬਲਦੇਵ ਸ਼ਾਹ, ਅਨਿਲ ਗਰਗ, ਰਾਜਿੰਦਰ ਗੋਰਖਾ, ਸੁਰਜੀਤ ਰਾਹੀ, ਰਾਕੇਸ਼ ਪਟਵਾਰੀ, ਰਿੰਕੂ ਬਾਂਸਲ, ਰਾਜਿੰਦਰ ਗਰੋਵਰ, ਅਰਵਿੰਦ ਕੁਮਾਰ ਤੋਂ ਇਲਾਵਾ ਪੀਰਖਾਨਾ ਦੇ ਸੇਵਾਦਾਰ ਬਾਬਾ ਦਲਜੀਤ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਮਾਨਵਤਾ ਫਾਊਾਡੇਸ਼ਨ ਨੇ ਬੇਸਹਾਰਾ ਬਜ਼ੁਰਗ ਨੂੰ ਸਹਾਰਾ ਦਿੱਤਾ ਅਗਲੀ ਖ਼ਬਰ ਸੋਨ ਤਗਮਾ ਹਾਸਿਲ ਕਰਨ ਵਾਲੀ ਵਿਦਿਆਰਥਣ ਸਨੇਹਾ ਦਾ ਸਕੂਲ ਪੁੱਜਣ 'ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।